ਝੋਨੇ ਦੀ ਖਰੀਦ ਵਿੱਚ ਜ਼ਿਲਾ ਲੁਧਿਆਣਾ ਸੂਬੇ ਭਰ ‘ਚੋਂ ਦੂਜੇ ਸਥਾਨ ‘ਤੇ- ਡਿਪਟੀ ਕਮਿਸ਼ਨਰDC Pardeep Agarwal

ਲੁਧਿਆਣਾ – ਸੁਚੱਜੇ ਖਰੀਦ ਪ੍ਰਬੰਧਾਂ ਦੇ ਚੱਲਦਿਆਂ ਝੋਨੇ ਦੀ ਖਰੀਦ ਵਿੱਚ ਜ਼ਿਲਾ ਲੁਧਿਆਣਾ ਪੂਰੇ ਸੂਭੇ ਭਰ ਵਿੱਚੋਂ ਦੂਜੇ ਸਥਾਨ ‘ਤੇ ਚੱਲ ਰਿਹਾ ਹੈ। ਜ਼ਿਲੇ ਦੀਆਂ ਮੰਡੀਆਂ ਵਿੱਚ ਪੁੱਜੀ 1800665 ਮੀਟਰਕ ਟਨ ਝੋਨੇ ਦੀ ਫਸਲ ਦੀ ਸਾਰੀ 1800665 ਮੀਟਰਕ ਟਨ ਦੀ ਖਰੀਦ ਅਤੇ 1792381 ਮੀਟਰਕ ਟਨ ਦੀ ਚੁਕਾਈ ਵੀ ਹੋ ਚੁੱਕੀ ਹੈ। ਇਹ ਹੀ ਨਹੀਂ, ਸਗੋਂ ਕਿਸਾਨਾਂ ਨੂੰ ਉਨਾਂ ਦੀ ਅਦਾਇਗੀ ਵੀ ਸਮੇਂ ਸਿਰ ਕੀਤੀ ਜਾ ਰਹੀ ਹੈ, ਜਿਸ ਤਹਿਤ ਮਿਤੀ 3 ਦਸੰਬਰ, 2017 ਤੱਕ 2838.82 ਕਰੋੜ ਰੁਪਏ (99 ਫੀਸਦੀ) ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਹੈ ਕਿ ਜ਼ਿਲਾ ਲੁਧਿਆਣਾ ਦੀਆਂ ਸਾਰੀਆਂ ਦਾਣਾ ਮੰਡੀਆਂ ਵਿੱਚ ਝੋਨੇ ਦੇ ਖਰੀਦ ਕਾਰਜ ਬਹੁਤ ਹੀ ਸੁਚੱਜੇ ਤਰੀਕੇ ਨਾਲ ਚੱਲ ਰਹੇ ਹਨ।

ਉਨਾਂ ਦੱਸਿਆ ਕਿ ਜ਼ਿਲਾ ਲੁਧਿਆਣਾ ਝੋਨੇ ਦੀ ਖਰੀਦ ਵਿੱਚ ਪੂਰੇ ਸੂਬੇ ਵਿੱਚੋਂ ਪਹਿਲੇ ਸਥਾਨ ‘ਤੇ ਚੱਲ ਰਿਹਾ ਹੈ, ਜਦਕਿ ਜ਼ਿਲਾ ਸੰਗਰੂਰ 1989922 ਮੀਟਰਕ ਟਨ ਦੀ ਖਰੀਦ ਨਾਲ ਪਹਿਲੇ ਅਤੇ ਜ਼ਿਲਾ ਮੋਗਾ 1387676 ਮੀਟਰਕ ਟਨ ਨਾਲ ਤੀਜੇ ਸਥਾਨ ‘ਤੇ ਹੈ। ਜ਼ਿਲਾ ਲੁਧਿਆਣਾ ਦੀਆਂ ਵੱਖ-ਵੱਖ ਮੰਡੀਆਂ ਵਿੱਚ ਹੋਈ ਝੋਨੇ ਦੀ ਆਮਦ ਵਿੱਚੋਂ ਪਨਗਰੇਨ ਨੇ 726181 ਮੀਟਰਕ ਟਨ, ਮਾਰਕਫੈੱਡ ਨੇ 352731 ਮੀਟਰਕ ਟਨ, ਪਨਸਪ ਨੇ 396694 ਮੀਟਰਕ ਟਨ, ਪੰਜਾਬ ਰਾਜ ਵੇਅਰਹਾਊਸ ਨਿਗਮ ਨੇ 157038 ਮੀਟਰਕ ਟਨ, ਪੰਜਾਬ ਐਗਰੋ ਨੇ 160544 ਮੀਟਰਕ ਟਨ, ਐੱਫ. ਸੀ. ਆਈ. ਨੇ 1375 ਮੀਟਰਕ ਟਨ ਅਤੇ ਪ੍ਰਾਈਵੇਟ ਖਰੀਦਦਾਰਾਂ ਨੇ 6102 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਹੈ। ਵਿਕੇ ਮਾਲ ਵਿੱਚੋਂ ਪਨਗਰੇਨ ਦਾ 721922 ਮੀਟਰਕ ਟਨ, ਮਾਰਕਫੈੱਡ ਦਾ 352036 ਮੀਟਰਕ ਟਨ, ਪਨਸਪ ਦਾ 393540 ਮੀਟਰਕ ਟਨ, ਪੰਜਾਬ ਰਾਜ ਵੇਅਰਹਾਊਸ ਨਿਗਮ ਦਾ 156930, ਪੰਜਾਬ ਐਗਰੋ ਦਾ 160476, ਐੱਫ. ਸੀ. ਆਈ. ਦਾ 1375 ਮੀਟਰਕ ਟਨ ਅਤੇ ਪ੍ਰਾਈਵੇਟ ਖਰੀਦਦਾਰਾਂ ਦੇ 6102 ਮੀਟਰਕ ਟਨ ਮਾਲ ਦੀ ਚੁਕਾਈ ਹੋ ਚੁੱਕੀ ਹੈ।

ਉਨਾਂ ਅੱਗੇ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ਵਿੱਚ ਬਾਰਦਾਨੇ ਦੀ ਕੋਈ ਕਮੀ ਨਹੀਂ ਹੈ। ਪੰਜਾਬ ਸਰਕਾਰ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਅਤੇ ਚੁੱਕਣ ਲਈ ਵਚਨਬੱਧ ਹੈ। ਖਰੀਦ ਕਾਰਜਾਂ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚਾੜਨ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ। ਕਿਸਾਨਾਂ ਨੂੰ ਫਸਲ ਦੀ ਅਦਾਇਗੀ ਵੀ ਸਮੇਂ ਸਿਰ ਕੀਤੀ ਜਾ ਰਹੀ ਹੈ।

LEAVE A REPLY