ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਵੱਲੋਂ ਸੰਗੀਤਕ ਪ੍ਰੋਗਰਾਮ ਕੰਬਦੀ ਕਲਾਈ ਆਯੋਜਿਤਲੁਧਿਆਣਾ – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ ਵਿਭਾਗ ਅਧੀਨ ਕਾਰਜ਼ਸ਼ੀਲ ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਵੱਲੋਂ ਸੰਗੀਤਕ ਪ੍ਰੋਗਰਾਮ “ਕੰਬਦੀ ਕਲਾਈ” ਭਾਈ ਵੀਰ ਸਿੰਘ ਜੀ ਜਨਮ ਦਿਵਸ ਨੂੰ ਸਮਰਪਿਤ ਕੀਤਾ ਗਿਆ। ਪ੍ਰੋਗਰਾਮ ਦੇ ਸ਼ੁਰੂ ਵਿੱਚ ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਦੇ ਡਾਇਰੈਕਟਰ, ਡਾ. ਚਰਨ ਕਮਲ ਸਿੰਘ ਜੀ ਨੇ ਆਏ ਹੋਏ ਮਹਿਮਾਨਾਂ ਅਤੇ ਵਿਦਿਆਰਥੀਆਂ ਨੂੰ ‘ਜੀ ਆਇਆਂ’ ਆਖਿਆ। ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਇੰਸਟੀਚਿਊਟ ਦੀ ਗਵਰਨਿੰਗ ਬਾਡੀ ਦੇ ਮੈਂਬਰ ਸ. ਗੁਰਭਜਨ ਸਿੰਘ ਗਿੱਲ ਲੇਖਕ ਅਤੇ ਕਵੀ ਸਨ ਜਿੰਨ੍ਹਾ ਨੇ ਸਿਖਿਆਰਥੀਆਂ ਦੀ ਪੇਸ਼ਕਾਰੀ ਦੇਖ ਕੇ ਸਾਰੇ ਸਿਖਿਆਰਥੀਆਂ ਦੀ ਸ਼ਲਾਘਾ ਕੀਤੀ।

ਭਾਈ ਵੀਰ ਸਿੰਘ ਜੀ ਦੇ ਜਨਮ ਦਿਵਸ ਤੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ।ਉਹਨਾਂ ਨੇ ਇੰਸਟੀਚਿਊਟ ਦੀ ਸ਼ਲਾਘਾ ਕਰਦੇ ਹੋਏ ਕਿਹਾ ਸਾਨੂੰ ਇਸ ਤਰਾਂ ਦੇ ਹੋਰ ਵੀ ਪ੍ਰੋਗਰਾਮ ਕਰਵਾਉਂਦੇ ਰਹਿਣਾ ਚਾਹੀਦਾ ਹੈ। ਜਿਸ ਨਾਲ ਪੁਰਾਣੀਆਂ ਕਾਵਿ-ਰਚਨਾਵਾਂ ਨੂੰ ਪੰਜਾਬੀ ਸੱਭਿਆਚਾਰ ਵਿੱਚ ਪ੍ਰਫੁਲਿਤ ਕੀਤਾ ਜਾ ਸਕੇ। ਉਹਨਾਂ ਨੇ ਕਿਹਾ ਕਿ ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਦੇ ਸਿਖਿਆਰਥੀਆਂ ਅਤੇ ਕਰਮਚਾਰੀਆਂ ਦੀ ਸ਼ਲਾਗਾ ਕੀਤੀ।

ਅਗਲੇ ਪਨੇ ਤੇ ਪੜੋ ਪੂਰੀ ਖਬਰ

LEAVE A REPLY