ਲੁਧਿਆਣਾ ਵਿੱਚ ਹਥਿਅਰਬੰਦ ਸੈਨਾ ਝੰਡਾ ਦਿਵਸ ਮਨਾਇਆ



ਲੁਧਿਆਣਾ– ਜ਼ਿਲਾ ਰੱਖਿਆ ਸੇਵਾਵਾਂ ਭਲਾਈ ਦਫਤਰ, ਲੁਧਿਆਣਾ ਵੱਲੋਂ ਹਰ ਸਾਲ ਦੀ ਤਰਾਂ ਅੱਜ ਹਥਿਅਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ। ਇਸ ਦਿਨ ਦੇਸ਼ ਵਾਸੀ ਸਾਡੀਆਂ ਸੈਨਾਵਾਂ ਵੱਲੋਂ ਦੇਸ਼ ਦੀ ਰੱਖਿਆ ਖਾਤਰ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹਨ ਅਤੇ ਦੇਸ਼ ਵਾਸੀ ਅਜਿਹੇ ਸੈਨਿਕਾਂ ਅਤੇ ਉਹਨਾਂ ਦੇ ਪਰਿਵਾਰਾਂ ਦੀ ਮਦਦ ਲਈ ਹਰ ਸਾਲ ਸੈਨਾ ਝੰਡਾ ਦਿਵਸ ਮਨਾਉਂਦੇ ਹੋਏ ਝੰਡਾ ਦਿਵਸ ਫੰਡ ਵਿੱਚ ਦਿਲ ਖੋਲ• ਕੇ ਦਾਨ ਦਿੰਦੇ ਹਨ, ਜੋ ਕਿ ਸ਼ਹੀਦਾਂ ਦੇ ਪਰਿਵਾਰਾਂ, ਜੰਗ ਦੌਰਾਨ ਨਕਾਰਾ ਹੋਏ ਸੈਨਿਕਾਂ ਅਤੇ ਵਿਧਵਾਵਾਂ ਦੀ ਭਲਾਈ ਲਈ ਵਰਤਿਆ ਜਾਂਦਾ ਹੈ।

ਹਰ ਸਾਲ ਝੰਡਾ ਦਿਵਸ 7 ਦਸੰਬਰ ਨੂੰ ਮਨਾਇਆ ਜਾਂਦਾ ਹੈ। ਅੱਜ ਝੰਡਾ ਫੰਡ ਇਕੱਠਾ ਕਰਨ ਦੀ ਰਸਮ ਦੀ ਸ਼ੂਰੁਆਤ ਜਿਲਾ ਰੱਖਿਆ ਸੇਵਾਵਾਂ ਭਲਾਈ ਦਫਤਰ ਵੱਲੋਂ ਵਿੰਗ ਕਮਾਂਡਰ ਸ੍ਰ. ਜੀ. ਐੱਸ. ਮਾਂਗਟ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਦੇ ਝੰਡਾ ਲਾ ਕੇ ਕੀਤੀ ਗਈ। ਡਿਪਟੀ ਕਮਿਸ਼ਨਰ ਵੱਲੋਂ ਸਮੂਹ ਜਿਲਾ ਲੁਧਿਆਣਾ ਵਾਸੀਆਂ ਨੂੰ ਇਸ ਮਹਾਨ ਯੋਗਦਾਨ ਵਿੱਚ ਵੱਧ ਤੋਂ ਵੱਧ ਦਾਨ ਦੇਣ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਜਿਲ•ਾ ਰੱਖਿਆ ਸੇਵਾਵਾਂ ਭਲਾਈ ਦਫਤਰ ਦੇ ਸੁਪਰਡੈਂਟ ਸ੍ਰ. ਰਵਿੰਦਰ ਸਿੰਘ, ਸ੍ਰੀਮਤੀ ਹਰਵਿੰਦਰ ਕੌਰ, ਸ੍ਰ. ਭਰਪੂਰ ਸਿੰਘ, ਸ੍ਰੀ ਵਰੁਣ ਗੁਪਤਾ ਆਦਿ ਹਾਜ਼ਰ ਸਨ। ਇਸ ਮੌਕੇ ਸ੍ਰੀ ਅਗਰਵਾਲ ਨੇ ਪਹਿਲੇ ਵਿਸ਼ਵ ਯੁੱਧ ਦੀ ਸ਼ਤਾਬਦੀ ਸੰਬੰਧੀ ਕੱਢੇ ਗਏ ਵਿਸ਼ੇਸ਼ ਅੰਕ ‘ਰਣ ਯੋਧੇ 2017’ ਨੂੰ ਵੀ ਜਾਰੀ ਕੀਤਾ।





LEAVE A REPLY