ਪੁਲਿਸ ਕਮਿਸ਼ਨਰ ਵੱਲੋਂ ਸ਼ਹਿਰ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ



Ludhiana CP RN Dhoke

ਲੁਧਿਆਣਾ – ਕਮਿਸ਼ਨਰ ਪੁਲਿਸ ਲੁਧਿਆਣਾ ਆਰ. ਐੱਨ. ਢੋਕੇ ਵੱਲੋਂ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਅੰਦਰ ਤੇਜ਼ਾਬ ਦੀ ਸਹੀ ਵਿਕਰੀ ਨੂੰ ਯਕੀਨੀ ਬਣਾਉਣ ਲਈ ਹੁਕਮ ਜਾਰੀ ਕੀਤੇ ਗਏ ਹਨ ਅਤੇ 2 ਮਹੀਨਿਆਂ ਲਈ ਲਾਗੂ ਰਹਿਣਗੇ। ਕਮਿਸ਼ਨਰ ਪੁਲਿਸ ਨੇ ਦੱਸਿਆ ਕਿ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਕਮਿਸ਼ਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਤੇਜ਼ਾਬ ਦੀ ਗੈਰ ਕਾਨੂੰਨੀ ਤੌਰ ‘ਤੇ ਵਿਕਰੀ ਹੋ ਰਹੀ ਹੈ। ਇਹ ਇੱਕ ਜਲਨਸ਼ੀਲ ਪਦਾਰਥ ਹੈ ਅਤੇ ਮਨੁੱਖੀ ਜ਼ਿੰਦਗੀ ਲਈ ਖਤਰਨਾਕ ਅਤੇ ਘਾਤਕ ਹੈ। ਇਸ ਲਈ ਇਸ ਪਦਾਰਥ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਇਆ ਜਾਣਾ ਆਮ ਜਨਤਾ ਦੀ ਜਾਨ-ਮਾਲ ਦੀ ਰਾਖੀ ਲਈ ਜ਼ਰੂਰੀ ਹੈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਬਿਨਾਂ ਲਾਈਸੈਂਸ ਤੋਂ ਤੇਜ਼ਾਬ ਦੀ ਵਿਕਰੀ ਨਹੀਂ ਕਰ ਸਕਦਾ ਕੇਵਲ ਲਾਈਸੈਂਸਧਾਰੀ ਵਿਅਕਤੀ ਹੀ ਇਸ ਦੀ ਵਿਕਰੀ ਕਰ ਸਕਦਾ ਹੈ ਜੋ ਆਪਣੇ ਲਾਇਸੈਂਸ ਨੂੰ ਸਮੇ-ਸਮੇ ਸਿਰ ਰੀਨਿਓ ਕਰਵਾਉਣ ਲਈ ਪਾਬੰਦ ਹੋਵੇਗਾ। ਉਹਨਾਂ ਦੱਸਿਆ ਕਿ ਲਾਈਸੈਂਸ ਧਾਰਕ ਵਿਅਕਤੀ ਇਸ ਗੱਲ ਨੂੰ ਯਕੀਨੀ ਬਣਾਏਗਾ ਕਿ ਜਿਸ ਵਿਅਕਤੀ ਨੂੰ ਤੇਜ਼ਾਬ ਵੇਚਿਆ ਜਾਣਾ ਹੈ ਉਸ ਦਾ ਪਹਿਚਾਣ ਪੱਤਰ, ਵੋਟਰ ਕਾਰਡ ਅਤੇ ਮੁਕੰਮਲ ਐੱਡਰੈੱਸ ਹਾਸਿਲ ਕੀਤਾ ਜਾਵੇਗਾ ਅਤੇ 18 ਸਾਲ ਦੀ ਉਮਰ ਤੋਂ ਘੱਟ ਕਿਸੇ ਨੂੰ ਵੀ ਤੇਜ਼ਾਬ ਨਹੀਂ ਵੇਚਿਆ ਜਾਵੇਗਾ। ਉਹਨਾਂ ਦੱਸਿਆ ਕਿ ਲਾਇਸੈਂਸਧਾਰੀ ਦੁਕਾਨਦਾਰ ਤੇਜ਼ਾਬ ਰੱਖਣ ਸਬੰਧੀ ਮੁਕੰਮਲ ਰਜਿਸਟਰ ਲਗਾਕੇ ਸਟਾਕ ਤੇ ਰੋਜ਼ਾਨਾ ਦੀ ਵਿਕਰੀ ਬਾਰੇ ਵਿਸਥਾਰਪੁਰਵਕ ਰਿਪੋਰਟ ਸਬੰਧਤ ਪੁਲਿਸ ਸਟੇਸ਼ਨ ਅਤੇ ਸਬੰਧਤ ਐੱਸ.ਡੀ.ਐੱਮ. ਨੂੰ ਭੇਜਣ ਦਾ ਪਾਬੰਦ ਹੋਵੇਗਾ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਲਾਇਸੈਂਸਧਾਰੀ ਦੁਕਾਨਦਾਰ ਇਸ ਗੱਲ ਨੂੰ ਯਕੀਨੀ ਬਣਾਏਗਾ ਕਿ ਤੇਜਾਬ ਦੀ ਵਰਤੋਂ ਸਬੰਧੀ ਜਦੋਂ ਵੀ ਕਿਸੇ ਹਸਪਤਾਲ, ਇੰਡਸਟਰੀਜ਼, ਸਰਕਾਰੀ ਵਿਭਾਗ ਜਾਂ ਕਿਸੇ ਹੋਰ ਸੈਮੀ ਅਦਾਰੇ ਨੂੰ ਵੇਚੇਗਾ ਤਾ ਉਸ ਅਦਾਰੇ ਦੇ ਮੁੱਖੀ ਦੀ ਸ਼ਨਾਖਤ ਅਤੇ ਮੁਕੰਮਲ ਵੇਰਵਾ ਹਾਸਲ ਕਰਨ ਉਪਰੰਤ ਹੀ ਤੇਜ਼ਾਬ ਦੇਣ ਦਾ ਜਿਮੇਵਾਰ ਹੋਵੇਗਾ ਅਤੇ ਤੇਜਾਬ ਹਾਸਲ ਕਰਨ ਵਾਲਾ ਅਜਿਹਾ ਅਦਾਰਾ ਇਸ ਗੱਲ ਨੂੰ ਯਕੀਨੀ ਬਣਾਏਗਾ ਕਿ ਕਿਸੇ ਜਿੰਮੇਵਾਰ ਵਿਅਕਤੀ ਦੀ ਨਿਗਰਾਨੀ ਵਿੱਚ ਰੱਖਿਆ ਜਾਵੇ ਅਤੇ ਤੇਜ਼ਾਬ ਦੇ ਸਟਾਕ ਅਤੇ ਵਰਤੋਂ ਸਬੰਧੀ ਰਜਿਸਟਰ ਵਿੱਚ ਇੰਦਰਾਜ਼ ਕਰਕੇ ਇਸ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣ ਦਾ ਪਾਬੰਦ ਹੋਵੇਗਾ।

ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਅੰਦਰ ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਸਮੂਹ ਹੋਟਲਾਂ/ਧਰਮਸ਼ਾਲਾਵਾਂ/ਸਰਾਂ ਪ੍ਰਬੰਧਕਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਜਦ ਵੀ ਕਿਸੇ ਵਿਅਕਤੀ ਨੇ ਠਹਿਰਣਾ ਹੋਵੇ ਤਾਂ ਸਬੰਧਤ ਵਿਅਕਤੀ ਦਾ ਮੁਕੰਮਲ ਵੇਰਵਾ, ਡਰਾਈਵਿੰਗ ਲਾਈਸੰਸ, ਅਧਾਰ ਕਾਰਡ ਅਤੇ ਸ਼ਨਾਖਤੀ ਕਾਰਡ ਦੀ ਕਾਪੀ ਹਾਸਿਲ ਕਰਕੇ ਰਜਿਸਟਰ ਵਿੱਚ ਦਰਜ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਬਿਨਾਂ ਸਬੂਤ ਦੇ ਕਮਰਾ ਕਿਰਾਏ ‘ਤੇ ਨਾ ਦਿੱਤਾ ਜਾਵੇ। ਇਹ ਹੁਕਮ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ।

ਅਗਲੇ ਪਣੇ ਤੇ ਪੜੋ ਪੂਰੀ ਖਬਰ





LEAVE A REPLY