ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਵਲੋਂ ਮਨਾਇਆ ਗਿਆ ਭਾਈ ਵੀਰ ਸਿੰਘ ਦਾ 146ਵਾਂ ਜਨਮ ਦਿਨਲੁਧਿਆਣਾ – ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ, ਸਿਵਲ ਲਾਈਨਜ਼, ਲੁਧਿਆਣਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਆਧੁਨਿਕ ਪੰਜਾਬੀ ਸਾਹਿਤ ਦੇ ਪਿਤਾਮਾ ਵਜੋਂ ਜਾਣੇ ਜਾਂਦੇ ਭਾਈ ਵੀਰ ਸਿੰਘ ਦਾ 146ਵਾਂ ਜਨਮ ਦਿਨ ਮਨਾਇਆ ਗਿਆ। ਇਸ ਵਿਸ਼ੇਸ਼ ਮੌਕੇ ’ਤੇ ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ ਦੇ ਆਨਰੇਰੀ ਜਨਰਲ ਸਕੱਤਰ ਡਾ. ਸ. ਪ. ਸਿੰਘ ਤੇ ਪ੍ਰਬੰਧਕੀ ਕੌਂਸਲ ਦੇ ਅਹੁਦੇਦਾਰ ਸ੍ਰ. ਹਰਦੀਪ ਸਿੰਘ ਤੇ ਸ੍ਰ. ਕੁਲਜੀਤ ਸਿੰਘ ਨੇ ਇਸ ਸਮਾਗਮ ਵਿਚ ਸ਼ਿਰਕਤ ਕੀਤੀ। ਇਸ ਵਿਸ਼ੇਸ਼ ਮੌਕੇ ‘ਤੇ ਡਾ. ਸ. ਪ. ਸਿੰਘ ਨੇ ਸਮੂਹ ਪੰਜਾਬੀ ਜਗਤ ਨੂੰ ਭਾਈ ਸਾਹਿਬ ਦੇ ਜਨਮ ਦਿਨ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਆਧੁਨਿਕ ਪੰਜਾਬੀ ਸਾਹਿਤ ਦੇ ਸੰਸਥਾਪਕ ਭਾਈ ਵੀਰ ਸਿੰਘ ਨੇ ਪੰਜਾਬੀ ਸਾਹਿਤ ਦੇ ਲਗਭਗ ਹਰ ਰੂਪਾਕਾਰ ਕਵਿਤਾ, ਕਹਾਣੀ, ਨਾਵਲ, ਨਾਟਕ ਤੇ ਵਾਰਤਕ ‘ਤੇ ਕਲਮ ਅਜ਼ਮਾਈ ਕੀਤੀ ਹੈ। ਇਸਦੇ ਨਾਲ ਹੀ ਉਹ ਖ਼ਾਲਸਾ ਟ੍ਰੈਕਟ ਸੁਸਾਇਟੀ ਤੇ ਚੀਫ਼ ਖ਼ਾਲਸਾ ਦੀਵਾਨ ਵਰਗੀਆਂ ਸੰਸਥਾਵਾਂ ਨੂੰ ਸਥਾਪਿਤ ਕਰਨ ਵਾਲੇ ਮੋਢੀਆਂ ਵਿਚੋਂ ਵੀ ਸਨ।

ਇਨਾਂਹਾ ਸੰਸਥਾਵਾਂ ਦਾ ਮੂਲ ਮਨੋਰਥ ਸਮਾਜ ਸੁਧਾਰ ਤੇ ਆਧੁਨਿਕ ਵਿੱਦਿਆ ਦਾ ਪ੍ਰਸਾਰ ਤੇ ਪ੍ਰਚਾਰ ਕਰਨਾ ਸੀ।ਭਾਈ ਸਾਹਿਬ ਨੂੰ ਯਾਦ ਕਰਦਿਆਂ ਵਿਭਾਗ ਦੇ ਮੁੱਖੀ ਡਾ. ਭੁਪਿੰਦਰ ਸਿੰਘ ਨੇ ਕਿਹਾ ਕਿ ਪੰਜਾਬੀ ਵਿਭਾਗ ਸਾਹਿਤਕ ਗਤੀਵਿਧੀਆਂ ਲਈ ਹਮੇਸ਼ਾ ਸਰਗਰਮ ਰਹਿੰਦਾ ਹੈ। ਭਵਿੱਖ ਵਿਚ ਵੀ ਅਸੀਂ 16-17 ਜਨਵਰੀ 2018 ਨੂੰ ਪਰਵਾਸੀ ਪੰਜਾਬੀ ਸਾਹਿਤ ‘ਤੇ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫ਼ਰੰਸ ਵੀ ਕਰਵਾਉਣ ਜਾ ਰਹੇ ਹਾਂ। ਕਾਲਜ ਦੇ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਨੇ ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ ਦੇ ਅਹੁਦੇਦਾਰਾਂ, ਅਧਿਆਪਕਾਂ ਤੇ ਵਿਦਿਆਰਥੀਆਂ ਦਾ ਧੰਨਵਾਦ ਕਰਦਿਆਂ ਇਹ ਭਰੋਸਾ ਦਿਵਾਇਆ ਕਿ ਭਾਈ ਸਾਹਿਬ ਦੇ ਜਨਮ ਦਿਨ ਤੇ ਮੈਮੋਰੀਅਲ ਲੈਕਚਰ ਕਰਵਾਉਣ ਦੀ ਪਰੰਪਰਾ ਕਾਇਮ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਭਾਈ ਵੀਰ ਸਿੰਘ ਦੀਆਂ ਰਚਨਾਵਾਂ ਕੇਵਲ ਸਾਹਿਤਕ ਪੱਖੋ ਹੀ ਮਹਤੱਵਪੂਰਨ ਨਹੀਂ ਸਗੋਂ ਉਨ੍ਹਾਂ ਦੀ ਸਾਹਿਤਕ ਸਿਰਜਣਾ ਮਾਨਵਵਾਦੀ ਸੋਚ ਨੂੰ ਪ੍ਰਕਿਰਤੀ ਤੇ ਕਾਦਰ ਨਾਲ ਜੋੜਨ ਦਾ ਸੁਨੇਹਾ ਦਿੰਦੀਆਂ ਹਨ। ਇਸ ਮੌਕੇ ‘ਤੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ. ਭੁਪਿੰਦਰ ਸਿੰਘ, ਡਾ. ਗੁਰਪ੍ਰੀਤ ਸਿੰਘ, ਪ੍ਰੋ. ਸ਼ਰਨਜੀਤ ਕੌਰ, ਡਾ. ਤੇਜਿੰਦਰ ਕੌਰ, ਡਾ. ਮੁਨੀਸ਼, ਪ੍ਰੋ. ਨਵਨੀਤ ਕੌਰ ਅਤੇ ਕਾਲਜ ਦੇ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਅਧਿਆਪਕ ਸਾਹਿਬਾਨ ਵੀ ਹਾਜ਼ਰ ਸਨ।

LEAVE A REPLY