ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋਂ 260ਵਾਂ ਖੂਨਦਾਨ ਕੈਂਪ ਲਗਾਇਆ ਗਿਆਲੁਧਿਆਣਾ – ਮੁਨੱਖਤਾ ਦੇ ਭਲੇ ਨੂੰ ਸਮਰਪਿਤ ਸੰਸਥਾ ਭਾਈ ਘਨਈਆਂ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ.) ਵੱਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ਼ ਗ੍ਰਾਮ ਦੀ ਪ੍ਰਬੰਧਕ ਕਮੇਟੀ ਮੈਬਰਾਂ ਦੇ ਨਿੱਘਾ ਸਹਿਯੋਗ ਸਦਕਾ ਬੀਤੇ ਦਿਨੀ ਮਹਾਨ ਖੂਨਦਾਨ ਕੈਂਪ ਲਗਾਇਆ ਗਿਆ ।ਜਿਸ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਤੇ ਇਸਤਰੀਆਂ ਨੇ ਆਪਣਾ ਖੂਨਦਾਨ ਕੀਤਾ। ਇਸ ਤੋਂ ਪਹਿਲਾ ਲਗਾਏ ਗਏ ਖੂਨਦਾਨ ਕੈਂਪ ਦਾ ਰਸਮੀ ਉਦਘਾਟਨ ਕਰਨ ਲ਼ਈ ਊਚੇਚੇ ਤੌਰ ਤੇ ਪੁੱਜੇ ਜੀ.ਟੀ. ਬੀ ਹਸਪਤਾਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਅਮਰਦੀਪ ਸਿੰਘ ਬਖਸ਼ੀ ਤੇ ਸ: ਬਲਜੀਤ ਸਿੰਘ ਜੌਹਲ ਨੇ ਸਾਝੇ ਰੂਪ ‘ਚ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਖੂਨਦਾਨ ਕਿ ਮਹਾਨ ਦਾਨ ਹੈ । ਜਿਸ ਨਾਲ ਅਸੀ ਕਈ ਮਨੁੱਖੀ ਜਿੰਦਗੀਆਂ ਨੂੰ ਬਚਾ ਸਕਦੇ ਹਾ। ਇਸ ਲਈ ਹਰ ਵਿਅਕਤੀ ਦਾ ਮੁੱਢਲਾ ਫਰਜ਼ ਬਣਦਾ ਹੈ ਕਿ ਉਹ ਇਸ ਮਹਾਨ ਦਾਨ ਵਿੱਚ ਆਪਣਾ ਵੱਧ ਤੋਂ ਵੱਧ ਯੋਗਦਾਨ ਪਾ ਕੇ ਸੱਚੇ ਦਿਲੋਂ ਮੁਨੱਖਤਾ ਦੀ ਸੇਵਾ ਕਰੇ । ਇਸ ਦੌਰਾਨ ਉਨਾਂ ਨੇ ਖੂਨਦਾਨ ਕੈਂਪ ਲਗਾਉਣ ਵਾਲੀ ਸੰਸਥਾ ਭਾਈ ਘਨਈਆਂ ਜੀ ਮਿਸਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਤਰਨਜੀਤ ਸਿੰਘ ਨਿਮਾਣਾ ਵੱਲੋ ਕੀਤੇ ਜਾ ਰਹੇ ਕਾਰਜਾ ਦੀ ਜੋਰਦਾਰ ਸ਼ਬਦਾਂ ਵਿੱਚ ਸਲਾਘਾਂ ਕਰਦਿਆਂ ਕਿਹਾ ਕਿ ਉਨਾਂ ਦੀ ਸਮੁੱਚੀ ਟੀਮ ਵੱਲੋ ਨਿਸ਼ਕਾਮ ਰੂਪ ਵਿੱਚ ਲਗਾਏ ਜਾ ਰਹੇ ਕੈਂਪ ਸਮੁੱਚੇ ਸਮਾਜ ਲਈ ਪ੍ਰੇਣਾ ਦਾ ਸਰੋਤ ਹਨ ।

ਇਸ ਦੋਰਾਨ ਭਾਈ ਘਨਈਆਂ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਤਰਨਜੀਤ ਸਿੰਘ ਨਿਮਾਣਾ ਨੇ ਦੱਸਿਆ ਕਿ ਜੀ.ਟੀ. ਬੀ ਹਸਪਤਾਲ ਲੁਧਿਆਣਾ ਦੇ ਡਾਕਟਰਾਂ ਦੀ ਟੀਮ ਦੇ ਨਿੱਘੇ ਸਹਿਯੋਗ ਨਾਲ ਲਗਾਏ ਗਏ ਖੂਨਦਾਨ ਕੈਂਪ ਵਿੱਚ 50 ਯੂਨਿਟ ਖੂਨਦਾਨ ਇੱਕਤਰ ਕੀਤਾ ਗਿਆ । ਜਿਸਨੂੰ ਨਿਸ਼ਕਾਮ ਰੂਪ ‘ਚ ਲੋੜਵੰਦ ਮਰੀਜ਼ਾਂ ਦੀਆਂ ਕੀਮਤੀ ਜਾਨਾਂ ਨੂੰ ਸਮੇਂ ਸਿਰ ਬਚਾਉਣ ਲਈ ਭੇਟ ਕੀਤਾ ਜਾਵੇਗਾ । ਕੈਂਪ ਦੀ ਸਮਾਪਤੀ ਮੌਕੇ ਸ: ਅਮਰਦੀਪ ਸਿੰਘ ਬਖਸ਼ੀ, ਸ: ਬਲਜੀਤ ਸਿੰਘ ਜੋਹਲ, ਸ. ਤਰਨਜੀਤ ਸਿੰਘ ਨਿਮਾਣਾ, ਸ. ਅਮਮ੍ਰਿਤਪਾਲ ਸਿੰਘ, ਸ. ਅਮਰਜੀਤ ਸਿੰਘ ਦੂਆ ਤੇ ਸ. ਬਲਜੀਤ ਸਿੰਘ ਮੱਕੜ ਨੇ ਖੂਨਦਾਨ ਕਰਨ ਵਾਲੇ ਨੌਜਵਾਨਾਂ ਤੇ ਇਸਤਰੀਆਂ ਨੂੰ ਸਰਟੀਫਿਕੇਟ ਪ੍ਰਦਾਨ ਕਰਕੇ ਉਨਾਂ ਦੀ ਹੌਸਲਾਅਫਜਾਈ ਕੀਤੀ । ਇਸ ਮੌਕੇ ਤੇ ਉਨਾਂ ਦੇ ਨਾਲ ਪਰਵਿੰਦਰ ਸਿੰਘ ਗਿੰਦਰਾ, ਸੁਰਿੰਦਰਜੀਤ ਸਿੰਘ ਸੰਧੂ, ਤਨਜੀਤ ਸਿੰਘ, ਅੇਡਵੋਕੇਟ ਪਰਵਿੰਦਰ ਸਿੰਘ ਬੱਤਰਾ, ਪਰਮਿੰਦਰ ਸਿੰਘ ਨੰਦਾ, ਮਨਪ੍ਰੀਤ ਸਿੰਘ ਬਾਂਗਾ, ਹਰਪ੍ਰੀਤ ਸਿੰਘ ਚਾਵਲਾ, ਅਮਰੀਕ ਸਿੰਘ, ਹਰਜੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

LEAVE A REPLY