ਜ਼ਿਲਾ ਮੈਜਿਸਟ੍ਰੇਟ ਅਤੇ ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀ ਹੁਕਮ ਜਾਰੀ – ਪੰਜ ਜਾਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਦੀ ਮਨਾਹੀLudhiana CP RN Dhoke

ਲੁਧਿਆਣਾ – ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਲੁਧਿਆਣਾ ਆਰ. ਐੱਨ. ਢੋਕੇ ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਆਪਣੇ-ਆਪਣੇ ਅਧੀਨ ਪੈਂਦੇ ਖੇਤਰਾਂ ਵਿੱਚ ਪੰਜ ਜਾਂ ਇਸ ਤੋਂ ਜ਼ਿਆਦਾ ਵਿਅਕਤੀਆਂ ਦੇ ਇਕੱਠੇ ਹੋਣ/ਧਰਨੇ/ਜਲੂਸ/ਰੈਲੀਆਂ ਆਦਿ ਕੱਢਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਹੈ। ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਵੱਖ-ਵੱਖ ਮਹਿਕਮਿਆਂ ਦੇ ਕਰਮਚਾਰੀਆਂ, ਸਿਆਸੀ ਸੰਗਠਨਾਂ ਵੱਲੋਂ ਆਪਣੇ-ਆਪਣੇ ਹੱਕਾਂ ਸੰਬੰਧੀ ਧਰਨੇ ਲਗਾਏ ਜਾਂਦੇ ਹਨ। ਕਈ ਵਾਰ ਧੜੇਬੰਦੀ ਹੋਣ ਕਾਰਨ ਤਨਾਅ ਪੈਦਾ ਹੋਣ ਨਾਲ ਅਮਨ ਕਾਨੂੰਨ ਦੀ ਵਿਵਸਥਾ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ। ਜਿਸ ਕਾਰਨ ਇਹ ਪਾਬੰਦੀ ਲਗਾਉਣੀ ਜ਼ਰੂਰੀ ਹੈ, ਜੋ ਕਿ ਅਗਲੇ ਦੋ ਮਹੀਨੇ ਲਈ ਜਾਰੀ ਰਹੇਗੀ।

ਜ਼ਿਲਾ ਮੈਜਿਸਟ੍ਰੇਟ ਅਗਰਵਾਲ ਨੇ ਇੱਕ ਵੱਖਰੇ ਹੁਕਮ ਰਾਹੀਂ ਜ਼ਿਲਾ ਲੁਧਿਆਣਾ (ਕਮਿਸ਼ਨਰੇਟ ਖੇਤਰ ਛੱਡ ਕੇ) ਵਿੱਚ ਸ਼ਾਂਤੀ ਕਾਇਮ ਰੱਖਣ ਲਈ ਜ਼ਿਲਾ ਲੁਧਿਆਣਾ ਦੇ ਸਾਰੇ ਅਸਲਾ ਧਾਰਕਾਂ ਨੂੰ ਹਰ ਕਿਸਮ ਦੇ ਅਗਨ ਸ਼ਾਸਤਰ, ਵਿਸਫੋਟਕ ਪਦਾਰਥ, ਜਲਣਸ਼ੀਲ ਚੀਜ਼ਾਂ ਅਤੇ ਤੇਜ਼ ਹਥਿਆਰ, ਜਿਨਾਂ ਵਿੱਚ ਟਕੂਏ, ਬਰਛੇ, ਛੁਰੇ ਤਿਰਸ਼ੂਲ ਆਦਿ ਸ਼ਾਮਿਲ ਹਨ, ਨੂੰ ਲੈ ਕੇ ਚੱਲਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਮਿਤੀ 7 ਫਰਵਰੀ, 2018 ਤੱਕ ਲਾਗੂ ਰਹਿਣਗੇ।

ਅਗਲੇ ਪਣੇ ਤੇ ਪੜੋ ਪੂਰੀ ਖਬਰ

LEAVE A REPLY