ਨਾਬਾਲਗ ਲੜਕੀ ਦਾ ਬਲਾਤਕਾਰ ਕਰਨ ਤੋਂ ਬਾਅਦ ਕੀਤਾ ਕਤਲ, ਮਾਮਲੇ ‘ਚ 3 ਦੋਸ਼ੀ ਗ੍ਰਿਫਤਾਰਮੋਹਾਲੀ– ਮੋਹਾਲੀ ਦੇ ਸੈਕਟਰ-69 ‘ਚ ਬਲਾਤਕਾਰ ਤੋਂ ਬਾਅਦ ਨਾਬਾਲਗ ਲੜਕੀ ਜੋਤੀ ਦਾ ਕਤਲ ਕਰਨ ਦੇ ਮਾਮਲੇ ‘ਚ ਪੁਲਸ ਨੇ 3 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦੋਂ ਕਿ ਚੌਥਾ ਫਰਾਰ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਨਵੰਬਰ, 2017 ‘ਚ ਮੋਹਾਲੀ ਦੇ ਸੈਕਟਰ-69 ਦੀਆਂ ਝਾੜੀਆਂ ‘ਚੋਂ ਇਕ ਲੜਕੀ ਦੀ ਲਾਸ਼ ਮਿਲੀ ਸੀ। ਪੋਸਟਮਾਰਟਮ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਸੀ ਕਿ ਲੜਕੀ ਦੇ ਕਤਲ ਤੋਂ ਪਹਿਲਾਂ ਉਸ ਨਾਲ ਬਲਾਤਕਾਰ ਕੀਤਾ ਗਿਆ ਹੈ, ਜਿਸ ਤੋਂ ਬਾਅਦ ਪੁਲਸ ਇਸ ਮਾਮਲੇ ਦੀ ਜਾਂਚ ‘ਚ ਲੱਗੀ ਹੋਈ ਸੀ ਅਤੇ ਅੱਜ ਇਸ ਮਾਮਲੇ ‘ਚ 3 ਗ੍ਰਿਫਤਾਰੀਆਂ ਕਰਕੇ ਪੁਲਸ ਨੇ ਸਫਲਤਾ ਹਾਸਲ ਕੀਤੀ ਹੈ।

LEAVE A REPLY