ਧੀਆਂ ਦੀ ਲੋਹੜੀ ਸਮਾਗਮ ਦੌਰਾਨ ਸਾਧੂ ਸਿੰਘ ਧਰਮਸੋਤ ਅਤੇ ਰਵਨੀਤ ਸਿੰਘ ਬਿੱਟੂ ਵੱਲੋਂ 31 ਮਾਵਾਂ ਦਾ ਕੀਤਾ ਗਿਆ ਸਨਮਾਨ31 Mothers Honored during dhiyan di lohri event in Ludhiana

ਲੁਧਿਆਣਾ – ਪੰਜਾਬ ਸਰਕਾਰ ਦੇ ਕੈਬਨਿਟ ਮੰਤਰ ਸ੍ਰ. ਸਾਧੂ ਸਿੰਘ ਧਰਮਸੋਤ ਅਤੇ ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ ਨੇ ਅੱਜ ਸਥਾਨਕ ਪੁਰਾਣੀ ਦਾਣਾ ਮੰਡੀ ਵਿਖੇ ਧੀਆਂ ਦੀ ਲੋਹੜੀ ਸਮਾਗਮ ਦੌਰਾਨ ਨਵ ਜਨਮੀਆਂ 31 ਧੀਆਂ ਦੀਆਂ ਮਾਂਵਾਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਇਹ ਸਮਾਗਮ ਮਾਲਵਾ ਸੱਭਿਆਚਾਰਕ ਮੰਚ ਲੁਧਿਆਣਾ ਵੱਲੋਂ ਕਰਵਾਇਆ ਗਿਆ।

ਇਸ ਸਮੇਂ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰ. ਧਰਮਸੋਤ ਨੇ ਕਿਹਾ ਕਿ ਧੀਆਂ ਦੀ ਲੋਹੜੀ ਮਨਾਉਣਾ ਲੋਕਾਂ ਦੀ ਧੀਆਂ ਪ੍ਰਤੀ ਮਾਨਸਿਕਤਾ ਨੂੰ ਬਦਲਣ ਦਾ ਇੱਕ ਚੰਗਾ ਉਪਰਾਲਾ ਹੈ। ਉਨਾਂ ਕਿਹਾ ਕਿ ਸਮਾਜ ਵਿੱਚੋਂ ਭਰੂਣ ਹੱਤਿਆ ਦੇ ਕਲੰਕ ਨੂੰ ਸਾਫ ਕਰਨ ਲਈ ਜਾਗਰੂਕਤਾ ਫੈਲਾਉਣਾ ਸਮੇਂ ਦੀ ਲੋੜ ਹੈ। ਉਨਾਂ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਵੀ ਆਪਣੀ ਗੁਰਬਾਣੀ ‘ਚ ਕਿਹਾ ਸੀ ਕਿ ਜਿਸ ਔਰਤ ਨੇ ਰਾਜਿਆਂ ਮਹਾਂਰਾਜਿਆਂ ਨੂੰ ਜਨਮ ਦਿੱਤਾ ਹੈ ਉਸ ਨੂੰ ਮਾੜਾ-ਚੰਗਾ ਨਹੀਂ ਬੋਲਣਾ ਚਾਹੀਦਾ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਧੀਆਂ ਦੇ ਲੋਹੜੀ ਸਮਾਗਮ ਕਰਨ।

ਸ੍ਰ. ਰਵਨੀਤ ਸਿੰਘ ਬਿੱਟੂ ਨੇ ਇਸ ਸਮਾਗਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮਾਂ ਨਾਲ ਲੋਕਾਂ ਨੂੰ ਮੁੰਡਾ ਅਤੇ ਕੁੜੀ ਵਿੱਚ ਫਰਕ ਨਾ ਕਰਨ ਬਾਰੇ ਜਾਗਰੂਕਤਾ ਮਿਲਦੀ ਹੈ। ਉਨ•ਾਂ ਕਿਹਾ ਕਿ ਲੋਕਾਂ ਦੀ ਧਾਰਨਾ ਹੈ ਕਿ ਲੜਕੇ ਮਾਪਿਆਂ ਦੀ ਬਿਰਧ ਅਵੱਸਥਾ ਵਿੱਚ ਸਹਾਰਾ ਬਣਦੇ ਹਨ ਪਰ ਸੱਚਾਈ ਇਹ ਹੈ ਕਿ ਲੜਕੀਆਂ ਇਹ ਕੰਮ ਜ਼ਿਆਦਾ ਜ਼ਿੰਮੇਵਾਰੀ ਨਾਲ ਕਰਦੀਆਂ ਹਨ।

ਅਗਲੇ ਪਣੇ ਤੇ ਪੜੋ ਪੂਰੀ ਖਬਰ
LEAVE A REPLY