ਲੁਧਿਆਣਾ ਪੁਲਿਸ ਨੇ ਹੁਣ ਤੱਕ ਚਾਈਨਾ ਡੋਰ ਕਰਕੇ 23 ਵਿਅਕਤੀਆਂ ‘ਤੇ ਕੀਤੇ 18 ਮਾਮਲੇ ਦਰਜChinese kite string

ਲੁਧਿਆਣਾ ਪੁਲਿਸ ਦੇ ਕਮਿਸ਼ਨਰ ਸ੍ਰੀ ਆਰ. ਐੱਨ. ਢੋਕੇ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਲੋਹੜੀ ਵਰਗੇ ਤਿਉਹਾਰ ਮੌਕੇ ਚਾਈਨਾ ਡੋਰ ਦੀ ਖਰੀਦ/ਵੇਚ/ਸਟੋਰੇਜ਼ ਕਰਨ ਤੋਂ ਪ੍ਰਹੇਜ਼ ਕਰਨ। ਉਨਾਂ ਕਿਹਾ ਕਿ ਆਮ ਤੌਰ ਇਸ ਤਿਉਹਾਰ ਮੌਕੇ ਲੋਕਾਂ ਵੱਲੋਂ ਪਤੰਗਾਂ ਉਡਾਅ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ ਜਾਂਦੀਆਂ ਹਨ। ਉਨਾਂ ਕਿਹਾ ਕਿ ਪੁਲਿਸ ਕਮਿਸ਼ਨਰੇਟ ਦੇ ਖੇਤਰ ਵਿੱਚ ਪਹਿਲਾਂ ਹੀ ਧਾਰਾ 144 ਤਹਿਤ ਚਾਈਨਾ ਦੀ ਪਲਾਸਟਿਕ ਡੋਰ ਦੀ ਖਰੀਦ/ਵੇਚ/ਸਟੋਰੇਜ਼ ਕਰਨ ‘ਤੇ ਪਾਬੰਦੀ ਲਗਾਈ ਹੋਈ ਹੈ।

ਸ੍ਰੀ ਢੋਕੇ ਨੇ ਕਿਹਾ ਕਿ ਲੁਧਿਆਣਾ ਪੁਲਿਸ ਵੱਲੋਂ ਚਾਈਨਾ ਪਲਾਸਟਿਕ ਡੋਰ ਦੇ ਕਾਰੋਬਾਰੀਆਂ ਖ਼ਿਲਾਫ਼ ਸਖ਼ਤ ਕਦਮ ਉਠਾਏ ਜਾ ਰਹੇ ਹਨ, ਜਿਸ ਤਹਿਤ ਪਿਛਲੇ ਮਹੀਨੇ 23 ਵਿਅਕਤੀਆਂ ਖ਼ਿਲਾਫ਼ 18 ਮਾਮਲੇ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ 2955 ਡੋਰ ਚਰਖ਼ੜੀਆਂ ਵੀ ਜ਼ਬਤ ਕੀਤੀਆਂ ਗਈਆਂ ਹਨ। ਉਨਾਂ ਕਿਹਾ ਕਿ ਇਹ ਡੋਰ ਬਹੁਤ ਹੀ ਖ਼ਤਰਨਾਕ ਹੈ, ਜਿਸ ਨਾਲ ਰਾਹਗੀਰਾਂ ਅਤੇ ਜਾਨਵਰਾਂ ਨੂੰ ਕਾਫੀ ਜਾਨੀ ਨੁਕਸਾਨ ਹੋ ਰਿਹਾ ਹੈ। ਉਨਾਂ ਸਪੱਸ਼ਟ ਕੀਤਾ ਕਿ ਇਨਾਂ ਪਾਬੰਦੀ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

LEAVE A REPLY