ਜਲਦ ਹੀ ਪਰਿਵਾਰ ਨੂੰ ਮਿਲਣ ਦਾ ਕਹਿ ਕੇ ਘਰ ਆਈ ਪੁੱਤ ਦੀ ਲਾਸ਼


pariwar

ਸ੍ਰੀ ਮਾਛੀਵਾੜਾ ਸਾਹਿਬ (ਟੱਕਰ, ਸਚਦੇਵਾ)- ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਸ਼ੇਰੀਆਂ ਦੇ ਨੌਜਵਾਨ ਸੁਖਵਿੰਦਰ ਸਿੰਘ ਪੁੱਤਰ ਅਜੈਬ ਸਿੰਘ ਦੀ ਪਿਛਲੇ ਦਿਨੀਂ ਦੁਬਈ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ, ਜਿਸ ਦੀ ਲਾਸ਼ ਅੰਮ੍ਰਿਤਸਰ ਹਵਾਈ ਅੱਡੇ ਤੋਂ ਪਿੰਡ ਲਿਆਂਦੀ ਗਈ ਅਤੇ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਉਸਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

ਪਿੰਡ ਦੇ ਸਰਪੰਚ ਸਤਨਾਮ ਸਿੰਘ ਨੇ ਦੱਸਿਆ ਕਿ ਇਹ ਨੌਜਵਾਨ 7-8 ਸਾਲ ਤੋਂ ਦੁਬਈ ‘ਚ ਡਰਾਈਵਰ ਸੀ ਅਤੇ ਮੌਤ ਤੋਂ ਕੁਝ ਦਿਨ ਪਹਿਲਾਂ ਹੀ ਉਸਨੇ ਪਰਿਵਾਰ ਨੂੰ ਫੋਨ ‘ਤੇ ਦੱਸਿਆ ਸੀ ਕਿ ਉਹ ਜਲਦ ਹੀ ਪਰਿਵਾਰ ਨੂੰ ਮਿਲਣ ਆਵੇਗਾ ਪਰ ਪ੍ਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਸੁਖਵਿੰਦਰ ਸਿੰਘ ਦੇ ਦੋ ਬੱਚੇ ਹਨ ਜੋ ਪੜ੍ਹਾਈ ਕਰ ਰਹੇ ਹਨ।

ਪਿੰਡ ਦੀ ਪੰਚਾਇਤ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੁਖਵਿੰਦਰ ਸਿੰਘ ਦੇ ਬੱਚਿਆਂ ‘ਚੋਂ ਕਿਸੇ ਇਕ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਤਾਂ ਕਿ ਇਹ ਪਰਿਵਾਰ ਆਰਥਿਕ ਪੱਖੋਂ ਪੈਰਾਂ ‘ਤੇ ਖੜ੍ਹਾ ਹੋ ਸਕੇ। ਮ੍ਰਿਤਕ ਸੁਖਵਿੰਦਰ ਸਿੰਘ ਦੀ ਅੰਤਿਮ ਅਰਦਾਸ 21 ਫਰਵਰੀ ਨੂੰ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਹੋਵੇਗੀ।


LEAVE A REPLY