ਨਾਕਾਬੰਦੀ ਦੌਰਾਨ 10 ਲੱਖ ਦੀ ਹੈਰੋਇਨ ਸਣੇ ਇੱਕ ਗ੍ਰਿਫਤਾਰ


heroine
ਥਾਣਾ ਲਾਡੋਵਾਲ ਦੀ ਪੁਲਸ ਨੇ ਬੀਤੀ ਰਾਤ ਇੱਕ ਨੌਜਵਾਨ ਨੂੰ 10 ਲੱਖ ਦੀ ਹੈਰੋਇਨ ਸਣੇ ਗ੍ਰਿਫਤਾਰ ਕੀਤਾ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਕਵਲਜੀਤ ਸਿੰਘ ਨੇ ਦੱਸਿਆ ਕਿ ਸੀ . ਆਈ. ਏ. ਦੀ ਪੁਲਸ ਟੀਮ ਦੇ ਥਾਣੇਦਾਰ ਰਾਜ ਕੁਮਾਰ ਦੀ ਪੁਲਸ ਟੀਮ ਨੇ ਹਾਰਡੀਜ਼ ਵਰਲਡ ਦੇ ਕੋਲ ਪਿੰਡ ਫਤਹਿਪੁਰ ਗੁੱਜਰਾਂ ਦੇ ਟੀ-ਪੁਆਇੰਟ ‘ਤੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਉਸੇ ਦੌਰਾਨ ਪਿੰਡ ਤਲਵੰਡੀ ਕਲਾਂ ਵੱਲੋਂ ਇਕ ਨੌਜਵਾਨ ਪੈਦਲ ਆਉਂਦਾ ਹੋਇਆ ਦਿਖਾਈ ਦਿੱਤਾ ਅਤੇ ਜਦੋਂ ਪੁਲਸ ਨੇ ਉਕਤ ਨੌਜਵਾਨ ਨੂੰ ਸ਼ੱਕ ਵਜੋਂ ਚੈਕਿੰਗ ਲਈ ਰੋਕਣਾ ਚਾਹਿਆ ਤਾਂ ਨੌਜਵਾਨ ਪੁਲਸ ਨੂੰ ਦੇਖ ਕੇ ਪਿੱਛੇ ਮੁੜ ਗਿਆ ਪਰ ਪੁਲਸ ਦੀ ਮੁਸਤੈਦੀ ਕਾਰਨ ਉਕਤ ਨੌਜਵਾਨ ਨੂੰ ਫੜ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੀ ਪੈਂਟ ਦੀ ਜੇਬ ‘ਚੋਂ ਇਕ ਪਲਾਸÎਟਿਕ ਦਾ ਲਿਫਾਫਾ ਬਰਾਮਦ ਹੋਇਆ, ਜਿਸ ‘ਚ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਦੀ ਅੰਤਰਰਾਸ਼ਟਰੀ  ਬਾਜ਼ਾਰ ਵਿਚ 10 ਲੱਖ ਕੀਮਤ ਦੱਸੀ ਜਾਂਦੀ ਹੈ।
ਪੁਲਸ ਨੇ ਦੋਸ਼ੀ ਨੌਜਵਾਨ ਨੂੰ ਗ੍ਰਿਫਤਾਰ ਕਰ ਕੇ ਉਸ ਦੀ ਪਛਾਣ ਪਵਨ ਕੁਮਾਰ ਪੁੱਤਰ ਰੇਸ਼ਮ ਲਾਲ ਵਾਸੀ ਤਲਵੰਡੀ ਕਲਾਂ ਵਜੋਂ ਕੀਤੀ ਹੈ। ਪੁਲਸ ਨੇ ਦੋਸ਼ੀ ਦੇ ਖਿਲਾਫ ਥਾਣਾ ਲਾਡੋਵਾਲ ਵਿਚ ਐੱਨ. ਡੀ. ਪੀ. ਸੀ. ਐਕਟ ਤਹਿਤ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ।

LEAVE A REPLY