ਸ਼ਾਰਟ ਸਰਕਟ ਨਾਲ ਹੌਜ਼ਰੀ ਇਕਾਈ ”ਚ ਲੱਗੀ ਭਿਆਨਕ ਅੱਗ


Market

ਲੁਧਿਆਣਾ(ਰਿਸ਼ੀ)-ਥਾਣਾ ਡਵੀਜ਼ਨ ਨੰ. 3 ਦੇ ਇਲਾਕੇ ਬਾਬਾ ਥਾਨ ਸਿੰਘ ਚੌਕ ਕੋਲ ਮੰਗਲਵਾਰ ਸ਼ਾਮ ਨੂੰ ਸ਼ਾਰਟ ਸਰਕਟ ਨਾਲ ਹੌਜ਼ਰੀ ਇਕਾਈ ਵਿਚ ਅੱਗ ਲੱਗ ਗਈ। ਸੂਚਨਾ ਮਿਲਦੇ ਹੀ ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਵਿਭਾਗ ਦੀਆਂ 2 ਗੱਡੀਆਂ ਨੇ ਪੁਲਸ ਦੇ ਨਾਲ ਮਿਲ ਕੇ ਸਖ਼ਤ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਜਾਣਕਾਰੀ ਦਿੰਦਿਆਂ ਹੈਪੀ ਨਿਟਵੀਅਰ ਦੇ ਮਾਲਕ ਹਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਘਰ ਦੇ ਅੱਗੇ ਹੀ ਹੌਜ਼ਰੀ ਇਕਾਈ ਹੈ। ਮੰਗਲਵਾਰ ਸ਼ਾਮ ਕਰੀਬ 5 ਵਜੇ ਅਚਾਨਕ ਸ਼ਾਰਟ ਸਰਕਟ  ਨਾਲ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਅੱਗ ਲੱਗਣ ਨਾਲ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਮਾਲਕ ਨੇ ਦੱਸਿਆ ਕਿ ਅੱਗ ਨੇ ਉਥੇ ਖੜ੍ਹੀਆਂ ਦੋ ਕਾਰਾਂ, ਇਕ ਐਕਟਿਵਾ ਸਮੇਤ ਹੋਰ ਸਾਮਾਨ ਨੂੰ ਆਪਣੀ ਲਪੇਟ ਵਿਚ ਲੈ ਲਿਆ ਜਿਸ ਤੋਂ ਬਾਅਦ ਉਥੇ ਆਲੇ-ਦੁਆਲੇ ਦੇ ਲੋਕਾਂ ਦੀ ਭੀੜ ਲੱਗ ਗਈ ਅਤੇ ਅੱਗ ਦੀਆਂ ਲਪਟਾਂ ਦੇਖ ਕੇ ਆਲੇ-ਦੁਆਲੇ ਦੇ ਲੋਕਾਂ ਨੇ ਘਰਾਂ ਤੋਂ ਬਾਹਰ ਆਪਣਾ ਸਾਮਾਨ ਕੱਢਣਾ ਸ਼ੁਰੂ ਕਰ ਦਿੱਤਾ ਪਰ ਸਮੇਂ ਸਿਰ ਬਚਾਅ ਕਾਰਜਾਂ ਕਾਰਨ ²ਿਜ਼ਆਦਾ ਨੁਕਸਾਨ ਹੋਣੋਂ ਬਚ ਗਿਆ।

-Jag Bani


LEAVE A REPLY