ਵਿਸਾਖੀ ਮਨਾਉਣ 12 ਨੂੰ ਪਾਕਿਸਤਾਨ ਜਾਵੇਗਾ ਸਿੱਖ ਜੱਥਾ


ਵਿਸਾਖੀ ਦਿਹਾੜੇ ਦੇ ਮੌਕੇ ‘ਤੇ ਪਾਕਿਸਤਾਨ ਸਥਿਤ ਗੁਰਦੁਆਰਿਆਂ ਦੇ ਦਰਸ਼ਨ ਕਰਨ ਦੇ ਲਈ 717 ਸਿੱਖ ਸ਼ਰਧਾਲੂਆਂ ਦਾ ਜੱਥਾ 12 ਅਪ੍ਰੈਲ ਨੂੰ ਪਾਕਿਸਤਾਨ ਦੇ ਲਈ ਰਵਾਨਾ ਹੋਵੇਗਾ। ਐਸਜੀਪੀਸੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਜੱਥੇ ਦੇ ਲਈ 758 ਸ਼ਰਧਾਲੂਆਂ ਦੇ ਨਾਵਾਂ ਦੀ ਸੂਚੀ ਕੇਂਦਰ ਸਰਕਾਰ ਨੂੰ ਭੇਜੀ ਗਈ ਸੀ, ਜਿਨ੍ਹਾਂ ਵਿਚੋਂ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਪਾਕਿਸਤਾਨ ਦੂਤਘਰ ਨੇ 41 ਸ਼ਰਧਾਲੂਆਂ ਦੇ ਨਾਂ ਹਟਾ ਦਿੱਤੇ ਹਨ। Îਇਹ ਜੱਥਾ ਪਹਿਲਾਂ 11 ਅਪ੍ਰੈਲ ਨੂੰ ਰਵਾਨਾ ਹੋਣਾ ਸੀ। ਗੁਰਮੀਤ ਸਿੰਘ ਦੀ ਅਗਵਾਈ ਵਿਚ ਇਹ ਜੱਥਾ ਗੁਰੂਧਾਮਾ ਦੇ ਦਰਸ਼ਨ ਕਰਕੇ 21 ਅਪ੍ਰੈਲ ਨੂੰ ਅੰਮ੍ਰਿਤਸਰ ਪਰਤੇਗਾ।

  • 1
    Share

LEAVE A REPLY