ਜ਼ਿਲਾ ਚੋਣ ਅਫ਼ਸਰ ਵੱਲੋਂ ਵੋਟ ਫੀਸਦੀ ਵਧਾਉਣ ਲਈ ਜਾਗਰੂਕਤਾ ਗੀਤ ਰਿਲੀਜ਼, ਅਗਾਂਹਵਧੂ ਅਧਿਆਪਕ ਕਰਮਜੀਤ ਸਿੰਘ ਗਰੇਵਾਲ ਦਾ ਗੀਤ ਵੋਟਰਾਂ ਅਤੇ ਚੋਣ ਅਮਲੇ ਨੂੰ ਕਰੇਗਾ ਉਤਸ਼ਾਹਿਤ


 

Election Motivational Song Released by District Ludhiana Officer

ਲੁਧਿਆਣਾ – ਆਗਾਮੀ ਲੋਕ ਸਭਾ ਚੋਣਾਂ-2019 ਦੌਰਾਨ ਵੱਧ ਤੋਂ ਵੱਧ ਵੋਟਰਾਂ ਨੂੰ ਵੋਟ ਦਾ ਅਧਿਕਾਰ ਇਸਤੇਮਾਲ ਕਰਨ ਲਈ ਜਾਗਰੂਕ ਕਰਨ ਹਿੱਤ ਜ਼ਿਲਾ ਪ੍ਰਸਾਸ਼ਨ ਲੁਧਿਆਣਾ ਵੱਲੋਂ ਇੱਕ ਜਾਗਰੂਕਤਾ ਗੀਤ ਅੱਜ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਵੱਲੋਂ ਆਪਣੇ ਦਫ਼ਤਰ ਵਿਖੇ ਰਿਲੀਜ਼ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਗਰਾਂਉ) ਸ੍ਰੀਮਤੀ ਨੀਰੂ ਕਤਿਆਲ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਇਕਬਾਲ ਸਿੰਘ ਸੰਧੂ, ਸ੍ਰੀਮਤੀ ਜੀਵਨਜੋਤ ਕੌਰ ਅਤੇ ਸ੍ਰੀਮਤੀ ਪੂਨਮ ਪ੍ਰੀਤ ਕੌਰ (ਦੋਵੇਂ ਪੀ. ਸੀ. ਐੱਸ. ਅਧਿਕਾਰੀ) ਅਤੇ ਸਵੀਪ ਗਤੀਵਿਧੀਆਂ ਦੀ ਟੀਮ ਦੇ ਮੈਂਬਰ ਹਾਜ਼ਰ ਸਨ।

Loading Video Please Wait

ਇਸ ਗੀਤ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਅਗਰਵਾਲ ਨੇ ਦੱਸਿਆ ਕਿ ਇਸ ਗੀਤ ਨੂੰ ਅਗਾਂਹਵਧੂ ਅਧਿਆਪਕ ਸ੍ਰ. ਕਰਮਜੀਤ ਸਿੰਘ ਗਰੇਵਾਲ ਨਾਲ ਲਿਖਿਆ ਅਤੇ ਗਾਇਆ ਹੈ। ਇਸ ਗੀਤ ਰਾਹੀਂ ਵੋਟਰਾਂ ਨੂੰ ਆਗਾਮੀ 19 ਮਈ, 2019 ਨੂੰ ਆਪਣੀ ਵੋਟ ਦਾ ਜ਼ਰੂਰੀ ਅਤੇ ਸਹੀ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਗੀਤ ਵਿੱਚ ਚੋਣ ਅਮਲੇ ਵਿੱਚ ਲੱਗੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਦਿੱਤੀ ਜਾ ਰਹੀ ਚੋਣ ਡਿਊਟੀ ਦੀ ਵੀ ਪ੍ਰਸੰਸ਼ਾ ਕੀਤੀ ਗਈ ਹੈ। ਇਸ ਗੀਤ ਨੂੰ ਯੂ-ਟਿਊਬ ਲਿੰਕ https://youtu.be/bOLD_9go5Js’ਤੇ ਸੁਣਿਆ ਅਤੇ ਦੇਖਿਆ ਜਾ ਸਕਦਾ ਹੈ।

ਇਥੇ ਇਹ ਦੱਸਣਯੋਗ ਹੈ ਕਿ ਜ਼ਿਲਾ ਪ੍ਰਸਾਸ਼ਨ ਵੱਲੋਂ ਵੋਟਰ ਜਾਗਰੂਕਤਾ ਸੰਬੰਧੀ ਇਹ ਦੂਜਾ ਗੀਤ ਅੱਜ ਰਿਲੀਜ਼ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸਵੀਪ ਗਤੀਵਿਧੀਆਂ ਟੀਮ ਦੇ ਮੈਂਬਰ ਅਤੇ ਕੰਪਿਊਟਰ ਅਧਿਆਪਕ ਸ੍ਰ. ਬਲਵੰਤ ਸਿੰਘ ਵੱਲੋਂ ਲਿਖਿਆ ਅਤੇ ਗਾਇਆ ਗਿਆ ਗੀਤ ਵੀ ਰਿਲੀਜ਼ ਕੀਤਾ ਗਿਆ ਸੀ, ਜਿਸ ਨੂੰ ਵੋਟਰਾਂ ਵੱਲੋਂ ਬਹੁਤ ਪਿਆਰ ਮਿਲ ਰਿਹਾ ਹੈ। ਸ੍ਰੀ ਅਗਰਵਾਲ ਨੇ ਜ਼ਿਲਾ ਲੁਧਿਆਣਾ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ 19 ਮਈ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ। ਸ੍ਰੀ ਅਗਰਵਾਲ ਨੇ ਕਿਹਾ ਕਿ ਜ਼ਿਲਾ ਪ੍ਰਸਾਸ਼ਨ ਵੱਲੋਂ ਵੋਟਰ ਜਾਗਰੂਕਤਾ ਸੰਬੰਧੀ ਮੁਹਿੰਮ 19 ਮਈ ਤੱਕ ਲਗਾਤਾਰ ਜਾਰੀ ਰੱਖੀ ਜਾਵੇਗੀ ਤਾਂ ਜੋ ਵੱਧ ਤੋਂ ਵੱਧ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨ।


LEAVE A REPLY