ਕਿਸਾਨ ਉਤਪਾਦਕ ਸੰਸਥਾਵਾਂ ਨੂੰ ਉਤਸ਼ਾਹਿਤ ਕਰਨ ਲਈ ਰਾਜ ਪੱਧਰੀ ਸਮਾਗਮ ਦਾ ਆਯੋਜਨ 27 ਨੂੰ, ਨਾਬਾਰਡ ਵੱਲੋਂ ਕਰਵਾਏ ਜਾ ਰਹੇ ਸਮਾਗਮ ਵਿੱਚ ਰਾਜਪਾਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ


NABARD will organise State Level Programme for Farmers in Ludhiana

ਲੁਧਿਆਣਾ – ਕਿਸਾਨਾਂ ਦੀ ਆਮਦਨੀ ਵਿੱਚ ਵਾਧਾ ਕਰਨ ਅਤੇ ਖੇਤੀ ਉਤਪਾਦਕਤਾ ਨੂੰ ਵਧਾਉਣ ਨੂੰ ਧਿਆਨ ਵਿੱਚ ਰੱਖਦਿਆਂ ਨਾਬਾਰਡ ਵੱਲੋਂ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਇਕੱਠੇ ਕਰਕੇ ਕਿਸਾਨ ਉਤਪਾਦਕ ਸੰਸਥਾਵਾਂ ਦਾ ਗਠਨ ਕੀਤਾ ਜਾ ਰਿਹਾ ਹੈ। ਇਨਾਂ ਕਿਸਾਨ ਉਤਪਾਦਕ ਸੰਸਥਾਵਾਂ ਨੂੰ ਉਤਸ਼ਾਹਿਤ ਕਰਨ ਲਈ ਨਾਬਾਰਡ ਵੱਲੋਂ ਇੱਕ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਸੰਬੰਧੀ ਇੱਕ ਰਾਜ ਪੱਧਰੀ ਸਮਾਗਮ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਮਿਤੀ 27 ਦਸੰਬਰ, 2018 ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਪੰਜਾਬ ਦੇ ਰਾਜਪਾਲ ਸ੍ਰੀ ਵੀ. ਪੀ. ਸਿੰਘ ਬਦਨੌਰ ਮੁੱਖ ਮਹਿਮਾਨ ਵਜੋਂ ਪਹੁੰਚ ਰਹੇ ਹਨ। ਸਮਾਗਮ ਵਿੱਚ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀ, ਬੈਂਕਾਂ ਦੇ ਨੁਮਾਇੰਦੇ, ਗੈਰ ਸਰਕਾਰੀ ਸੰਸਥਾਵਾਂ ਅਤੇ ਹੋਰ ਧਿਰਾਂ ਨਾਲ ਸੰਬੰਧਤ ਲੋਕ ਸ਼ਾਮਿਲ ਹੋਣਗੇ।

ਲੁਧਿਆਣਾ ਵਿੱਚ ਤਾਇਨਾਤ ਨਾਬਾਰਡ ਦੇ ਅਸਿਸਟੈਂਟ ਜਨਰਲ ਮੈਨੇਜਰ ਸ੍ਰੀ ਪ੍ਰਵੀਨ ਭਾਟੀਆ ਨੇ ਦੱਸਿਆ ਕਿ ਨਾਬਾਰਡ ਦੇ ਪੰਜਾਬ ਖੇਤਰੀ ਦਫ਼ਤਰ ਵੱਲੋਂ ਚੀਫ਼ ਜਨਰਲ ਮੈਨੇਜਰ ਸ੍ਰ. ਜੇ. ਪੀ. ਐੱਸ. ਬਿੰਦਰਾ ਦੀ ਅਗਵਾਈ ਵਿੱਚ ਸੂਬੇ ਭਰ ਵਿੱਚ 91 ਕਿਸਾਨ ਉਤਪਾਦਕ ਸੰਸਥਾਵਾਂ ਦਾ ਗਠਨ ਕੀਤਾ ਜਾ ਚੁੱਕਾ ਹੈ। ਉਨਾਂ ਕਿਹਾ ਕਿ ਇਸ ਪ੍ਰੋਗਰਾਮ ਨੂੰ ਮਿਲੀ ਸ਼ੁਰੂਆਤੀ ਸਫ਼ਲਤਾ ਤੋਂ ਉਤਸ਼ਾਹਿਤ ਹੋ ਕੇ ਨਾਬਾਰਡ ਨੇ ਇਨਾਂ ਸੰਸਥਾਵਾਂ ਨੂੰ ਉਤਸ਼ਾਹਿਤ ਕਰਨ ਦਾ ਫੈਸਲਾ ਕੀਤਾ ਹੈ। ਇਸ ਸਮਾਗਮ ਦੌਰਾਨ ਕਿਸਾਨਾਂ ਨੂੰ ਸੰਸਥਾਵਾਂ ਬਣਾਉਣ ਅਤੇ ਇਕੱਠੇ ਹੋ ਕੇ ਆਧੁਨਿਕ ਤਰੀਕਿਆਂ ਨਾਲ ਖੇਤੀ ਕਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ। ਇਸ ਰਾਜ ਪੱਧਰੀ ਮੁਹਿੰਮ ਦੇ ਆਗਾਜ਼ ਦੇ ਤਹਿਤ ਸੂਬੇ ਭਰ ਵਿੱਚ 2-3 ਪਿੰਡਾਂ ਦੇ ਕਲੱਸਟਰ ਬਣਾ ਕੇ 3000 ਦੇ ਕਰੀਬ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣਗੇ।

 


LEAVE A REPLY