ਪੰਜਾਬ ਸਰਕਾਰ ਨੇ ਪਰਾਲੀ ਦੀ ਸਮੱਸਿਆ ਹੱਲ ਕਰਨ ਵਾਲੇ ਨੂੰ 7 ਕਰੋੜ ਦਾ ਇਨਾਮ ਦੇਣ ਦਾ ਕੀਤਾ ਐਲਾਨ


Stubble Burning

ਪੰਜਾਬ ਸਰਕਾਰ ਨੇ ਕਿਹਾ ਹੈ ਕਿ ਜੋ ਵੀ ਪਰਾਲੀ ਦੀ ਸਮੱਸਿਆ ਨੂੰ ਹੱਲ ਕਰੇਗਾ, ਉਸ ਨੂੰ 7 ਕਰੋੜ ਦਾ ਇਨਾਮ ਦਿੱਤਾ ਜਾਵੇਗਾ। ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਜੇਵੀਰ ਜਾਖੜੀ ਨੇ ਜਰਮਨੀ ‘ਚ ਇਕ ਪ੍ਰੋਗਰਾਮ ਦੌਰਾਨ ਇਹ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਸਰਕਾਰੀ ਕਾਲਜਾਂ ਤੋਂ 37 ਹਜ਼ਾਰ ਵਾਲੰਟੀਅਰਾਂ ਦੀਆਂ ਸੇਵਾਵਾਂ ਵੀ ਲਈਆਂ ਜਾਣਗੀਆਂ, ਜੋ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਨਗੇ।ਪਰਾਲੀ ਦੀ ਸਮੱਸਿਆ ਪੰਜਾਬ ਦੀਆਂ ਵੱਡੀਆਂ ਸਮੱਸਿਆਵਾਂ ‘ਚੋਂ ਇਕ ਹੈ, ਜੋ ਕਿ ਨਾ ਸਿਰਫ ਲੋਕਾਂ ਦੀ ਸਿਹਤ ‘ਤੇ ਅਸਰ ਪਾ ਰਹੀ ਹੈ, ਸਗੋਂ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟ ਹੋ ਰਹੀ ਹੈ।

ਪੰਜਾਬ ਚ ਕਰੀਬ 185 ਲੱਖ ਟਨ ਪਰਾਲੀ ਹੁੰਦੀ ਹੈ। ਇਸ ਨਾਲ ਕਰੀਬ ਵੱਡੀ ਗਿਣਤੀ ਚ ਪਰਾਲੀ ਸਾੜ ਦਿੱਤੀ ਜਾਂਦੀ ਹੈ। ਜਰਮਨੀ ‘ਚ ਇਕ ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਅਜੇਵੀਰ ਨੇ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਸਾਲ ਦੇ ਮੁਕਾਬਲੇ ਘੱਟੋ-ਘੱਟ ਪਰਾਲੀ ਸਾੜਨ ਦੀ ਕੋਸ਼ਿਸ਼ ਕਰ ਰਹੀ ਹੈ। ਪਰਾਲੀ ਨਾ ਸਾੜਨ ‘ਤੇ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਕਿਸਾਨਾਂ ਨੂੰ ਮਸ਼ੀਨਰੀ ਵੀ ਮੁਹੱਈਆ ਕਰਵਾਈ ਜਾ ਰਹੀ ਹਾ ਤਾਂ ਜੋ ਝੋਨੇ ਦੇ ਅਵਸ਼ੇਸ਼ਾਂ ਨੂੰ ਕੱਟ ਕੇ ਖੇਤੀ ‘ਚ ਪਾਇਆ ਜਾ ਸਕੇ।


LEAVE A REPLY