ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਸੰਬੰਧੀ ਰਾਜ ਪੱਧਰੀ ਸਮਾਗਮ 16 ਨੂੰ


Shaheed Kartara Singh Sahib

ਸਰਾਭਾ/ਲੁਧਿਆਣਾ – ਪੰਜਾਬ ਸਰਕਾਰ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਪਿੰਡ ਸਰਾਭਾ ਵਿਖੇ ਮਿਤੀ 16 ਨਵੰਬਰ ਦਿਨ ਸ਼ੁੱਕਰਵਾਰ ਨੂੰ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸਮਾਗਮ ਵਿੱਚ ਪੰਜਾਬ ਸਰਕਾਰ ਵੱਲੋਂ ਸ੍ਰੀ ਭਾਰਤ ਭੂਸ਼ਣ ਆਸ਼ੂ, ਕੈਬਨਿਟ ਮੰਤਰੀ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ, ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ, ਕਈ ਵਿਧਾਇਕ ਅਤੇ ਪ੍ਰਮੁੱਖ ਸ਼ਖਸ਼ੀਅਤਾਂ ਸ਼ਾਮਿਲ ਹੋ ਕੇ ਦੇਸ਼ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੀਆਂ।

ਇਹ ਜਾਣਕਾਰੀ ਸ੍ਰ. ਦਮਨਜੀਤ ਸਿੰਘ ਮਾਨ ਐੱਸ. ਡੀ. ਐੱਮ. ਲੁਧਿਆਣਾ (ਪੱਛਮੀ) ਨੇ ਅੱਜ ਪਿੰਡ ਸਰਾਭਾ ਵਿਖੇ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ। ਉਨਾਂ ਦੱਸਿਆ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਕੁਰਬਾਨੀ ਦਾ ਸਤਿਕਾਰ ਕਰਦਿਆਂ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਇਸ ਵਾਰ ਵੀ ਉਨ•ਾਂ ਦਾ ਸ਼ਹੀਦੀ ਦਿਹਾੜਾ ਰਾਜ ਪੱਧਰੀ ਸਮਾਗਮ ਦੇ ਤੌਰ ‘ਤੇ ਮਨਾਇਆ ਜਾਵੇ, ਜਿਸ ਲਈ ਪਿਛਲੇ ਕਈ ਦਿਨਾਂ ਤੋਂ ਸਾਰੇ ਪ੍ਰਬੰਧ ਵੱਡੇ ਪੱਧਰ ‘ਤੇ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਇਹ ਸਮਾਗਮ 16 ਨਵੰਬਰ ਨੂੰ ਪਿੰਡ ਸਰਾਭਾ ਦੇ ਖੇਡ ਸਟੇਡੀਅਮ ਵਿਖੇ ਮਨਾਇਆ ਜਾ ਰਿਹਾ ਹੈ।

ਇਸ ਮੌਕੇ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਉਨਾਂ ਸਮੂਹ ਅਧਿਕਾਰੀਆਂ ਤੋਂ ਪ੍ਰਬੰਧਾਂ ਸੰਬੰਧੀ ਜਾਣਕਾਰੀ ਲਈ। ਉਨਾਂ ਹਦਾਇਤ ਕੀਤੀ ਕਿ ਇਸ ਸਮਾਗਮ ਸੰਬੰਧੀ ਸਾਰੇ ਪ੍ਰਬੰਧ ਸਮਾਂ ਰਹਿੰਦੇ ਮੁਕੰਮਲ ਕਰ ਲਏ ਜਾਣ। ਇਸ ਉਪਰੰਤ ਉਨਾਂ ਸ਼ਹੀਦ ਦੇ ਜੱਦੀ ਘਰ ਦਾ ਵੀ ਦੌਰਾ ਕੀਤਾ ਅਤੇ ਇਸ ਮੌਕੇ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਖੇਡ ਮੇਲੇ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨਾਂ ਨਾਲ ਤਹਿਸੀਲਦਾਰ ਸ੍ਰ. ਕੰਵਰ ਨਰਿੰਦਰ ਸਿੰਘ, ਜ਼ਿਲਾ ਲੋਕ ਸੰਪਰਕ ਅਫ਼ਸਰ ਲੁਧਿਆਣਾ ਸ੍ਰ. ਪ੍ਰਭਦੀਪ ਸਿੰਘ ਨੱਥੋਵਾਲ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰ. ਸੁਖਵਿੰਦਰ ਸਿੰਘ ਟਿਵਾਣਾ, ਨਾਇਬ ਤਹਿਸੀਲਦਾਰ ਸ੍ਰ. ਹਰਪਾਲ ਸਿੰਘ, ਸ੍ਰ. ਹਰਜਿੰਦਰ ਸਿੰਘ ਢੀਂਡਸਾ, ਕਲੱਬ ਦੇ ਪ੍ਰਧਾਨ ਸ੍ਰ. ਭੁਪਿੰਦਰ ਸਿੰਘ ਅਤੇ ਹੋਰ ਸਾਰੇ ਨੁਮਾਇੰਦੇ ਅਤੇ ਹੋਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

  • 1
    Share

LEAVE A REPLY