ਪੁਲਵਾਮਾ ਹਮਲੇ ਮਗਰੋਂ ਸ਼ਹੀਦਾਂ ਦੀਆਂ ਤਸਵੀਰਾਂ ਵਰਤੀਆਂ ਜਾ ਰਹੀਆਂ ਹਨ ਨਫਰਤ ਫੈਲਾਉਣ ਲਈ, ਮਦਦ ਦੇ ਨਾਂ ਤੇ ਹੋ ਰਹੀ ਹੈ ਠੱਗੀ


ਪੂਰੇ ਦੇਸ਼ ਵਿੱਚ ਪੁਲਵਾਮਾ ਹਮਲਾ ਛਾਇਆ ਹੋਇਆ ਹੈ। ਅਜਿਹੇ ਵਿੱਚ ਕੁਝ ਲੋਕਾਂ ਵੱਲੋਂ ਸ਼ਹੀਦਾਂ ਦੀਆਂ ਤਸਵੀਰਾਂ ਨਫਰਤ ਫੈਲਾਉਣ ਲਈ ਵਰਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਸ਼ਹੀਦਾਂ ਦੇ ਪਰਿਵਾਰਾਂ ਦੀ ਮਦਦ ਦੇ ਨਾਂ ‘ਤੇ ਠੱਗੀ ਦੇ ਮਾਮਲੇ ਵੀ ਸਾਹਮਣੇ ਆ ਰਹੇ ਹਨ।

ਇਸ ਬਾਰੇ ਸੀਆਰਪੀਐਫ ਨੇ ਦੇਸ਼ ਦੇ ਲੋਕਾਂ ਨੂੰ ਸਲਾਹ ਜਾਰੀ ਕੀਤੀ ਹੈ। ਸੀਆਰਪੀਐਫ ਨੇ ਸਲਾਹ ਜਾਰੀ ਕਰਦਿਆਂ ਕਿਹਾ ਕਿ ਨੋਟਿਸ ਵਿੱਚ ਆਇਆ ਹੈ ਕਿ ਕੁਝ ਲੋਕ ਸ਼ਹੀਦ ਜਵਾਨਾਂ ਦੀਆਂ ਲਾਸ਼ਾਂ ਦੇ ਹਿੱਸਿਆਂ ਦੀਆਂ ਝੂਠੀਆਂ ਤਸਵੀਰਾਂ ਦਾ ਇਸਤੇਮਾਲ ਕਰਕੇ ਨਫਰਤ ਫੈਲਾ ਰਹੇ ਹਨ। ਇਸ ਤੋਂ ਸਾਵਧਾਨ ਰਹਿਣ ਦੀ ਲੋੜ ਹੈ।

ਸੀਆਰਪੀਐਫ ਨੇ ਕਿਹਾ ਹੈ ਕਿ ਅਜਿਹੀ ਬਿਪਤਾ ਦੀ ਘੜੀ ਵਿੱਚ ਦੇਸ਼ ਨੇ ਇੱਕਜੁਟ ਰਹਿਣਾ ਹੈ। ਇਸ ਲਈ ਨਫਰਤ ਫੈਲਾਉਣ ਵਾਲੀ ਕੋਈ ਵੀ ਤਸਵੀਰ ਜਾਂ ਪੋਸਟ ਸ਼ੇਅਰ ਨਾ ਕੀਤੀ ਜਾਵੇ। ਇਸ ਬਾਰੇ webpro@crpf.gov.in ‘ਤੇ ਇਸ ਤਰ੍ਹਾਂ ਦੀ ਪੋਸਟ ਦੀ ਸ਼ਿਕਾਇਤ ਕਰ ਸਕਦੇ ਹੋ।

ਇਸ ਤੋਂ ਇਲਾਵਾ ਮਦਦ ਦੇ ਨਾਂ ‘ਤੇ ਲੋਕਾਂ ਨੂੰ ਠੱਗਣ ਲਈ ਕਈ ਕੰਪਨੀਆਂ ਬਣਨ ਦੀ ਗੱਲ ਸਾਹਮਣੇ ਆਈ ਹੈ। ਇਨ੍ਹਾਂ ਕੰਪਨੀਆਂ ਨੇ ਫਰਜ਼ੀ ਅਕਾਊਂਟ ਬਣਾ ਲਏ ਹਨ। ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ ਸ਼ਹੀਦਾਂ ਦੇ ਪਰਿਵਾਰਾਂ ਦੀ ਮਦਦ ਲਈ ਉਨ੍ਹਾਂ ਦੀ ਅਧਿਕਾਰਤ ਵੈਬਸਾਈਟ bharatkeveer.gov.in ‘ਤੇ ਸਿੱਧੀ ਸਹਾਇਤਾ ਦਿੱਤੀ ਜਾ ਸਕਦੀ ਹੈ।

  • 122
    Shares

LEAVE A REPLY