ਪੰਜਾਬ ਵਿੱਚ ਕਿਸਾਨਾਂ ਵੱਲੋਂ ਮੋਦੀ ਦਾ ‘ਕਾਲ਼ਾ’ ਸਵਾਗਤ – ਦੇਖੋ ਤਸਵੀਰਾਂ


ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਸ੍ਰੀ ਮੁਕਤਸਰ ਸਾਹਿਬ ਵਿਖੇ ਚੱਲ ਰਹੀ ਰੈਲੀ ‘ਤੇ ਕਿਸਾਨਾਂ ਨੇ ਧਾਵਾ ਬੋਲ ਦਿੱਤਾ। ਕੇਂਦਰ ਦੀਆਂ ਨੀਤੀਆਂ ਤੋਂ ਅਸਹਿਮਤ ਕਿਸਾਨਾਂ ਨੇ ਪੀਐਮ ਵਿਰੁੱਧ ਰੋਸ ਜਤਾਉਣਾ ਚਾਹਿਆ ਸੀ। ਕਿਸਾਨਾਂ ਨੂੰ ਮੋਦੀ ਦੀ ਰੈਲੀ ਵਿੱਚ ਜਾਣ ਤੋਂ ਰੋਕਣ ਲਈ ਪੁਲਿਸ ਫੌਰਨ ਹਰਕਤ ਵਿੱਚ ਆ ਗਈ। ਪੁਲਿਸ ਵੱਲੋਂ ਰੋਕੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੀ ਅਗਵਾਈ ਵਿੱਚ ਕਿਸਾਨਾਂ ਨੇ ਮੀਡੀਆ ਸਾਹਮਣੇ ਜੰਮ ਕੇ ਆਪਣਾ ਰੋਸ ਜਤਾਇਆ। ਪੁਲਿਸ ਵੱਲੋਂ ਰੋਕੇ ਜਾਣ ਦੇ ਬਾਵਜੂਦ ਕਿਸਾਨ ਕਈ ਕਿਲੋਮੀਟਰ ਤਕ ਅੱਗੇ ਵਧ ਗਏ, ਜਿੱਥੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਨਾਲ-ਨਾਲ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਅਕਾਲੀ-ਭਾਜਪਾ ਦੇ ਵੱਡੇ ਲੀਡਰ ਮੌਜੂਦ ਹਨ। ਮੋਦੀ ਸਰਕਾਰ ਵਿਰੁੱਧ ਕਿਸਾਨਾਂ ਨੇ ਸੜਕ ‘ਤੇ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਕਿਸਾਨ ਮੋਦੀ ਸਰਕਾਰ ਵੱਲੋਂ ਫ਼ਸਲਾਂ ਦੇ ਸਮਰਥਨ ਮੁੱਲ ਵਿੱਚ ਕੀਤੇ ਵਾਧੇ ਤੋਂ ਅਸੰਤੁਸ਼ਟ ਹਨ। ਕਿਸਾਨਾਂ ਨੇ ਕੇਂਦਰ ਸਰਕਾਰ ਤੋਂ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਦੀ ਮੰਗ ਕੀਤੀ।


LEAVE A REPLY