ਮੈਗਸੀਪਾ ਵੱਲੋਂ ਲੁਧਿਆਣਾ ਵਿਖੇ ਸੂਚਨਾ ਅਧਿਕਾਰ ਐਕਟ ਸਬੰਧੀ ਜਾਣਕਾਰੀ ਦੇਣ ਲਈ 2 ਰੋਜ਼ਾ ਵਰਕਸ਼ਾਪ ਦਾ ਆਯੋਜਨ


2 Days RTI Training for PIO's and APIO's of District Ludhiana Concludes

ਲੁਧਿਆਣਾ – ਪ੍ਰਸ਼ਾਸਨ ਵਿਚ ਪਾਰਦਰਸ਼ਤਾ ਲਿਆਉਣ ਅਤੇ ਲੋਕਰਾਜ ਨੂੰ ਹੋਰ ਸ਼ਕਤੀਸ਼ਾਲੀ ਬਣਾਉਣ ਦੇ ਉਦੇਸ਼ ਨਾਲ ਸੂਚਨਾ ਅਧਿਕਾਰ ਐਕਟ 2005 ਰਾਹੀਂ ਜਾਗਰੂਕਤਾ ਲਿਆਉਣ ਲਈ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਟਰੇਸ਼ਨ ਦੇ ਰੀਜਨਲ ਸੈਂਟਰ ਪਟਿਆਲਾ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਦੋ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਵਿਚ ਵੱਖ ਵੱਖ ਵਿਭਾਗਾਂ ਦੇ 45 ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭਾਗ ਲਿਆ।

ਇਸ ਪ੍ਰੋਗਰਾਮ ਦੀ ਸਮਾਪਤੀ ਸਮਾਰੋਹ ਵਿੱਚ ਭਾਗੀਦਾਰਾਂ ਨਾਲ ਵਿਚਾਰ ਸਾਂਝੇ ਕਰਦੇ ਹੋਏ ਸ਼੍ਰੀ ਜਰਨੈਲ ਸਿੰਘ, ਕੋਰਸ ਡਾਇਰੈਕਟਰ ਅਤੇ ਕੁਆਰਡੀਨੇਟਰ (ਆਰ.ਟੀ.ਆਈ.) ਮਗਸੀਪਾ ਚੰਡੀਗੜ੍ਹ ਕਿਹਾ ਕਿ ਭਾਰਤ ਸਰਕਾਰ ਵੱਲੋਂ ਲਾਗੂ ਕੀਤਾ ਗਿਆ ਸੂਚਨਾ ਅਧਿਕਾਰ ਐਕਟ ਲੋਕ ਹਿਤਾਂ ਦੀ ਪੂਰਤੀ ਲਈ ਬਣਾਇਆ ਗਿਆ ਹੈ, ਜਿਸ ਦਾ ਮੁੱਖ ਮੰਤਵ ਸਵੱਛ ਅਤੇ ਲੋਕਾਂ ਪ੍ਰਤੀ ਜਵਾਬਦੇਹੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਐਕਟ ਅਧੀਨ ਮੰਗੀ ਗਈ ਸੂਚਨਾ ਨਿਸ਼ਚਿਤ ਸਮੇਂ ਵਿੱਚ ਮੁਹੱਈਆ ਕਰਵਾਉਣਾ ਹਰੇਕ ਲੋਕ ਸੂਚਨਾ ਅਫ਼ਸਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਾਰੇ ਅਧਿਕਾਰੀ ਅਤੇ ਕਰਮਚਾਰੀ ਆਰ.ਟੀ.ਆਈ. ਦੁਆਰਾ ਮੰਗੀ ਗਈ ਸੂਚਨਾ ਐਕਟ ਤਹਿਤ ਨਿਰਧਾਰਿਤ ਸਮੇਂ ਅਨੁਸਾਰ ਦੇਣੀ ਯਕੀਨੀ ਬਣਾਉਣ ਅਤੇ ਮੰਗੀ ਗਈ ਪੂਰੀ ਸੂਚਨਾ ਬਿਨੈ ਕਰਤਾ ਨੂੰ ਦਿੱਤੀ ਜਾਵੇ। ਨਾਲ ਹੀ ਉਨ੍ਹਾਂ ਨੇ ਇਹ ਵੀ ਸਲਾਹ ਦਿੱਤੀ ਕਿ ਇਸ ਐਕਟ ਸਬੰਧੀ ਜੋ ਅਕਸਰ ਗ਼ਲਤ ਧਾਰਨਾ ਬਣ ਜਾਂਦੀ ਹੈ ਉਸ ਤੋਂ ਛੁਟਕਾਰਾ ਪਾਇਆ ਜਾਵੇ ਅਤੇ ਇਹ ਐਕਟ ਅਨੁਸਾਰ ਬੇਨਤੀਕਾਰ ਵੱਲੋਂ ਭੇਜੀ ਗਈ ਹਰ ਅਰਜ਼ੀ ਦਾ ਸਮਾਂਬੱਧ ਤਰੀਕੇ ਨਾਲ ਨਿਪਟਾਰਾ ਕੀਤਾ ਜਾਵੇ।

ਵਿਸ਼ਾ-ਮਾਹਿਰ ਸ਼੍ਰੀ ਡੀ.ਸੀ. ਗੁਪਤਾ, ਆਈ.ਡੀ.ਏ.ਐੱਸ. (ਰਿਟਾ.), ਡਾ. ਵੈਸ਼ਾਲੀ ਠਾਕੁਰ, ਪ੍ਰੋਫੈਸਰ, ਲਾਅ ਵਿਭਾਗ, ਪੰਜਾਬ ਯੂਨੀਵਰਸਿਟੀ ਰੀਜਨਲ ਸੈਂਟਰ ਲੁਧਿਆਣਾ, ਡਾ. ਸ਼ਿਵ ਕੁਮਾਰ ਡੋਗਰਾ, ਕੁਆਰਡੀਨੇਟਰ ਆਫ਼ ਲਾਅ, ਪੰਜਾਬ ਯੂਨੀਵਰਸਿਟੀ ਰੀਜਨਲ ਸੈਂਟਰ ਲੁਧਿਆਣਾ ਅਤੇ ਸ਼੍ਰੀ ਯਸ਼ਪਾਲ ਮਾਨਵੀਂ, ਸਹਾਇਕ ਡਾਇਰੈਕਟਰ (ਰਿਟਾ.), ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਚਨਾ ਅਧਿਕਾਰ ਐਕਟ, 2005 ਬਾਰੇ ਭਰਪੂਰ ਜਾਣਕਾਰੀ ਦਿੱਤੀ ਗਈ। ਪਹਿਲੇ ਦਿਨ ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਸ਼੍ਰੀ ਅਮਰਜੀਤ ਸਿੰਘ ਸੋਢੀ, ਪ੍ਰੋਜੈਕਟ ਕੁਆਰਡੀਨੇਟਰ, ਮਗਸੀਪਾ ਖੇਤਰੀ ਕੇਂਦਰ ਪਟਿਆਲਾ ਵੱਲੋਂ ਸਿਖਲਾਈ ਪ੍ਰੋਗਰਾਮ ਦੇ ਸ਼ਡਿਊਲ ਅਤੇ ਉਦੇਸ਼ਾਂ ਬਾਰੇ ਜਾਣਕਾਰੀ ਦਿੱਤੀ।


LEAVE A REPLY