ਲੁਟੇਰਾ ਗਰੋਹ ਦੇ ਦੋ ਮੈਂਬਰ ਮੋਬਾਈਲਾਂ ਸਮੇਤ ਕਾਬੂ


ਲੁਧਿਆਣਾ – ਲੁਧਿਆਣਾ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਚੋਂ 5 ਮੋਬਾਈਲ ਬਰਾਮਦ ਕੀਤੇ ਹਨ | ਪੁਲਿਸ ਵਲੋਂ ਇਹ ਕਾਰਵਾਈ ਆਰ.ਬੀ.ਐਾਡ. ਕੰਪਨੀ ਦੇ ਪ੍ਰਬੰਧਕ ਟਵਿਸ ਖੇੜਾ ਦੀ ਸ਼ਿਕਾਇਤ ‘ਤੇ ਅਮਲ ‘ਚ ਲਿਆਂਦੀ ਹੈ ਅਤੇ ਇਸ ਸਬੰਧੀ ਹੈਪੀ ਅਤੇ ਸੰਜੇ ਵਾਸੀ ਨਾਨਕ ਨਗਰ ਿਖ਼ਲਾਫ਼ ਧਾਰਾ 379/411 ਅਧੀਨ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ ਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ‘ਤੇ ਮੋਬਾਈਲ ਅਤੇ ਨਕਦੀ ਚੋਰੀ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਦੇ ਕਬਜ਼ੇ ‘ਚੋਂ 5 ਮੋਬਾਈਲ ਅਤੇ 12 ਹਜ਼ਾਰ ਦੀ ਨਕਦੀ ਬਰਾਮਦ ਕੀਤੀ ਹੈ | ਇਨ੍ਹਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ |

  • 77
    Shares

LEAVE A REPLY