2011 ਦੇ ਮਾਮਲੇ ਵਿੱਚ 6 ਡੇਰਾ ਪ੍ਰੇਮੀ 5 ਦਿਨ ਦੇ ਪੁਲਸ ਰਿਮਾਂਡ ਤੇ


ਮੋਗਾ ਵਿਖੇ 2011 ਵਿਚ ਸਰਕਾਰੀ ਬੱਸਾਂ ਨੂੰ ਅੱਗ ਲਗਾਉਣ ਅਤੇ ਹੋਰ ਮਸ਼ੀਨਰੀ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ 6 ਡੇਰਾ ਸਮਰਥਕਾਂ ਨੂੰ ਪੁਲਸ ਵਲੋਂ ਸੀ. ਜੀ. ਐੱਮ. ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੋਂ ਅਦਾਲਤ ਨੇ ਡੇਰਾ ਪ੍ਰੇਮੀਆਂ ਨੂੰ 5 ਦਿਨ ਦੇ ਪੁਲਸ ਰਿਮਾਂਡ ‘ਤੇ ਭੇਜ ਦਿੱਤਾ।  ਦੱਸਣਯੋਗ ਹੈ ਕਿ ਸੋਮਵਾਰ ਨੂੰ ਮੋਗਾ ਪੁਲਸ ਵਲੋਂ ਡੇਰਾ ਦੀ 40 ਮੈਂਬਰੀ ਕਮੇਟੀ ਦੇ ਮੈਂਬਰ ਮਹਿੰਦਰਪਾਲ ਬਿੱਟੂ ਨੂੰ ਵੀ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਗ੍ਰਿਫਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਸੀ, ਜਿਥੇ ਅਦਾਲਤ ਨੇ ਬਿੱਟੂ ਨੂੰ ਪੰਜ ਦਿਨ ਦੇ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਸੀ।

  • 1
    Share

LEAVE A REPLY