ਮੋਤੀ ਨਗਰ ਪੁਲਿਸ ਨੂੰ ਮਿਲੀ ਕਾਮਯਾਬੀ, ਅਰੁਣਾਚਲ ਪ੍ਰਦੇਸ਼ ਤੋਂ ਲਿਆਂਦੀ 71 ਪੇਟੀ ਨਜਾਇਜ਼ ਸ਼ਰਾਬ ਬਰਾਮਦ


ਲੁਧਿਆਣਾ ਦੇ ਥਾਣਾ ਮੋਤੀ ਨਗਰ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਇਕ ਗੁਪਤ ਸੂਚਨਾ ਦੇ ਅਧਾਰ A S I ਬਲਦੇਵ ਰਾਜ ਦੀ ਅਗਵਾਈ ਵਾਲੀ ਟੀਮ ਨੇ ਛਾਪਾ ਮਾਰ ਕੇ 71 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ ਕੀਤੀ।ਇਹ ਸ਼ਰਾਬ ਅਰੁਣਾਚਲ ਪ੍ਰਦੇਸ਼ ਤੋਂ ਨਾਜਾਇਜ਼ ਤੌਰ ਤੇ ਫੋਰ ਵਿਹਲਰ ਤੇ ਲੱਧ ਕੇ ਲਿਆਂਦੀ ਜਾ ਰਹੀ ਸੀ। ਥਾਣਾ ਮੋਤੀ ਨਗਰ ਦੇ ਇੰਚਾਰਜ ਪਰਵੀਨ ਰਣਦੇਵ ਨੇ ਪਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਜਿਸਦੇ ਅਧਾਰ ਤੇ ਛਾਪੇਮਾਰੀ ਦੌਰਾਨ 71 ਪੇਟੀਆਂ ਸ਼ਰਾਬ ਬਰਾਮਦ ਹੋਈ, ਜਿਸ ਗੱਡੀ ਵਿਚ ਸ਼ਰਾਬ ਲਿਆਂਦੀ ਜਾ ਰਹੀ ਸੀ ਉਸਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਉਹਨਾਂ ਕਿਹਾ ਕਿ ਗੱਡੀ ਦੇ ਕਾਗਜਾਂ ਤੋਂ ਗੱਡੀ ਦੇ ਮਾਲਕ ਦੀ ਪਹਿਚਾਣ ਅਸ਼ੋਕ ਕੁਮਾਰ ਦੇ ਰੂਪ ਵਿੱਚ ਹੋਈ ਹੈ ਜਿਸਨੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇ ਗਾ, ਫ਼ਿਲਹਾਲ ਪੁਲਿਸ ਨੇ ਆਰੋਪੀ ਦੇ ਖਿਲਾਫ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


LEAVE A REPLY