ਲੁਧਿਆਣਾ ਵਿੱਚ ਲੜਕੀਆਂ ਦੇ ਸਰਕਾਰੀ ਕਾਲਜ ਚ ਮਨਾਇਆ ਗਿਆ 76 ਵਾਂ ਸਾਲਾਨਾ ਇਨਾਮ ਵੰਡ ਸਮਾਰੋਹ


ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਦਾ 76ਵਾਂ ਸਾਲਾਨਾ ਇਨਾਮ ਵੰਡ ਸਮਾਗਮ ਮਨਾਇਆ ਗਿਆ।ਇਸ ਸਮਾਗਮ ਦੇ ਮੁੱਖ ਮਹਿਮਾਨ ਮਾਨਯੋਗ ਡਾ. ਨੀਲਮ ਗਰੇਵਾਲ, ਮੈਂਬਰ, ਪੰਜਾਬ ਪਬਲਿਕ ਸਰਵਿਸ ਕਮਿਸ਼ਨ ਸਨ।ਕਾਲਜ ਪ੍ਰਿੰਸੀਪਲ ਸ਼੍ਰੀਮਤੀ ਸਵਿਤਾ ਸ਼ਰਮਾ ਜੀ ਨੇ ਆਏ ਹੋਏ ਮੁੱਖ ਮਹਿਮਾਨ ਜੀ ਦਾ ਸਵਾਗਤ ਕੀਤਾ ਅਤੇ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ। ਇਸ ਉਪਰੰਤ ਉਹਨਾਂ ਨੇ ਕਾਲਜ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ।ਉਹਨਾਂ ਇਸ ਰਿਪੋਰਟ ਵਿੱਚ ਕਾਲਜ ਦੇ ਅਧਿਆਪਕਾਂ ਦੀਆਂ ਪ੍ਰਾਪਤੀਆਂ ਅਤੇ ਵਿਦਿਆਰਥਣਾਂ ਦੇ ਯੂਨੀਵਰਸਿਟੀ ਇਮਤਿਹਾਨਾਂ, ਐਨ.ਸੀ.ਸੀ, ਸਪੋਰਟਸ, ਖੇਡਾਂ ਅਤੇ ਵੱਖ-ਵੱਖ ਸਭਿਆਚਾਰਕ ਗਤੀਵਿਧੀਆਂ ਦੀਆਂ ਪ੍ਰਾਪਤੀਆਂ ਅਤੇ ਕਾਲਜ ਦੀਆਂ ਵਿਭਿੰਨ ਗਤੀਵਿਧੀਆਂ ਬਾਰੇ ਦੱਸਿਆ।ਪ੍ਰਿੰਸੀਪਲ ਸਾਹਿਬਾ ਨੇ ਅਧਿਆਪਕਾਂ ਅਤੇ ਵਿਦਿਆਰਥਣਾਂ ਨੂੰ ਉਹਨਾਂ ਦੀਆਂ ਪ੍ਰਾਪਤੀਆਂ ਤੇ ਮੁਬਾਰਕਬਾਦ ਦਿੱਤੀ।

ਇਸ ਮੌਕੇ ਆਰਟਸ, ਕਾਮਰਸ, ਸਾਇੰਸ ਅਤੇ ਪੀ.ਜੀ.ਡੀ.ਸੀ.ਏ ਦੀਆਂ ਕੁੱਲ ੪੯੬ ਵਿਦਿਆਰਥਣਾਂ ਨੂੰ ਸਿੱਖਿਆ, ਖੇਡਾਂ ਅਤੇ ਸਹਿ-ਸਿੱਖਿਅਕ ਗਤੀਵਿਧੀਆਂ ਵਿੱਚ ਪ੍ਰਾਪਤੀਆਂ ਕਰਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਮੁੱਖ ਮਹਿਮਾਨ ਡਾ. ਨੀਲਮ ਗਰੇਵਾਲ ਅਤੇ ਕਾਲਜ ਪ੍ਰਿੰਸੀਪਲ ਸ਼੍ਰੀਮਤੀ ਸਵਿਤਾ ਸ਼ਰਮਾ ਜੀ ਵੱਲੋਂ ਵਿਦਿਆਰਥਣਾਂ ਨੂੰ ਪ੍ਰਾਪਤੀ ਅਨੁਸਾਰ ਰੋਲ ਆਫ ਆਨਰ, ਕਾਲਜ ਕਲਰ, ਮੈਰਿਟ ਸਰਟੀਫਿਕੇਟ, ਟਰਾਫੀਆਂ, ਕਿਤਾਬਾਂ ਅਤੇ ਨਕਦ ਇਨਾਮ ਪ੍ਰਦਾਨ ਕੀਤੇ ਗਏ।੮੩ ਵਿਦਿਆਰਥਣਾਂ ਨੂੰ ਰੋਲ ਆਫ ਆਨਰ, 37 ਵਿਦਿਆਰਥਣਾਂ ਨੂੰ ਕਾਲਜ ਕਲਰ, 154 ਵਿਦਿਆਰਥਣਾਂ ਨੂੰ ਮੈਰਿਟ ਸਰਟੀਫਿਕੇਟ ਵੰਡੇ ਗਏ। 67 ਕਾਉਂਸਲ ਮੈਂਬਰਾਂ ਨੂੰ ਸਰਟੀਫਿਕੇਟ, 31 ਵਿਦਿਆਰਥਣਾਂ ਨੂੰ ਯਾਦਗਾਰੀ, ਹੋਰ ਅਵਾਰਡ ਅਤੇ ਟਰਾਫੀਆਂ ਵੰਡੀਆਂ ਗਈਆਂ ਅਤੇ ੩੪ ਵਿਦਿਆਰਥਣਾਂ ਨੂੰ ਆਉਟ ਸਟੈਂਡਿੰਗ ਸਟੂਡੈਂਟ ਅਵਾਰਡ ਅਤੇ ਹੈਡ ਗਰਲ ਜਪਨੀਤ ਕੌਰ, ਐਡੀਸ਼ਨਲ ਹੈਡ ਗਰਲ ਸਿਮਰਨਜੀਤ ਕੌਰ ਅਤੇ ਐਨ.ਐਸ.ਐਸ. ਦੀ ਪ੍ਰਧਾਨ ਅਮਨਪ੍ਰੀਤ ਕੌਰ ਨੂੰ ਸਰਟੀਫਿਕੇਟ ਆਫ ਐਪਰੀਸੀਏਸ਼ਨ ਦਿੱਤੇ ਗਏ ।

ਇਸ ਮੌਕੇ ਤੇ ਬੋਲਦਿਆਂ ਹੋਇਆ ਮਾਨਯੋਗ ਡਾ. ਨੀਲਮ ਗਰੇਵਾਲ ਜੀ ਨੇ ਕਿਹਾ ਕਿ ਸਾਲਾਨਾ ਇਨਾਮ ਵੰਡ ਸਮਾਗਮ ਦਾ ਦਿਨ ਹੋਣਹਾਰ ਵਿਦਿਆਰਥਣਾਂ ਦੀ ਜ਼ਿੰਦਗੀ ਦਾ ਮਹੱਤਵਪੂਰਨ ਦਿਨ ਹੁੰਦਾ ਹੈ।ਉਹਨਾਂ ਨੇ ਸਮੂਹ ਵਿਦਿਆਰਥਣਾਂ ਨੂੰ ਇਨਾਮ ਜਿੱਤਣ ਲਈ ਵਧਾਈ ਦਿੱਤੀ ਅਤੇ ਚੰਗੇ ਪੱਧਰ ਦਾ ਸਮਾਗਮ ਕਰਵਾਉਣ ਲਈ ਕਾਲਜ ਦੀ ਪ੍ਰਸ਼ੰਸਾ ਕੀਤੀ।ਉਹਨਾਂ ਵਿਦਿਆਰਥਣਾਂ ਨੂੰ ਹੋਰ ਮਿਹਨਤ ਕਰਕੇ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ।ਅੰਤ ਵਿੱਚ ਕਾਲਜ ਦੇ ਵਾਈਸ ਪਿੰ੍ਰਸੀਪਲ ਸ਼੍ਰੀਮਤੀ ਪਰਮਜੀਤ ਕੌਰ ਨੇ ਮੁੱਖ ਮਹਿਮਾਨ ਅਤੇ ਹਾਜ਼ਰੀਨ ਦਾ ਧੰਨਵਾਦ ਕੀਤਾ।ਇਸ ਮੌਕੇ ਸਰਕਾਰੀ ਕਾਲਜ ਲੜਕੀਆਂ ਦੇ ਰਿਟਾਇਰਡ ਅਧਿਆਪਕ ਸਾਹਿਬਾਨ, ਪੀ.ਟੀ.ਏ ਮੈਂਬਰ, ਸਮੂਹ ਕਾਲਜ ਸਟਾਫ ਅਤੇ ਵਿਦਿਆਰਥਣਾਂ ਦੇ ਮਾਪੇ ਅਤੇ ਹੋਰ ਮਹਿਮਾਨ ਹਾਜ਼ਰ ਸਨ।

 

 


LEAVE A REPLY