ਲਾਡੋਵਾਲ ਨੇੜੇ ਹਾਰਡੀਜ਼ ਵਰਲਡ ਦੇ ਜੰਗਲ ਵਿਚ ਲੱਗੀ ਭਿਆਨਕ ਅੱਗ


ਲੁਧਿਆਣਾ –  ਲਾਡੋਵਾਲ ਨੇੜੇ ਹਾਰਡੀਜ਼ ਵਰਲਡ ਦੇ ਜੰਗਲ ਵਿਚ ਬੀਤੀ ਦੁਪਹਿਰ ਨੂੰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਜੰਗਲ ਦਾ ਕਰੀਬ 5 ਏਕੜ ਤੋਂ ਜ਼ਿਆਦਾ ਰਕਬਾ ਬੁਰੀ ਤਰ੍ਹਾਂ ਸੜ ਗਿਆ। ਮੌਕੇ ‘ਤੇ ਵਣ ਵਿਭਾਗ ਦੇ ਗਾਰਡ ਨੇ ਦੱਸਿਆ ਕਿ ਜੰਗਲ ਦੇ ਨਾਲ ਲੱਗਦੇ ਖੇਤਾਂ ਵਿਚ ਕਿਸੇ ਕਿਸਾਨ ਵੱਲੋਂ ਆਪਣੇ ਖੇਤਾਂ ਵਿਚ ਪਰਾਲੀ ਨੂੰ ਅੱਗ ਲਾਈ ਹੋਈ ਸੀ ਅਤੇ ਤੇਜ਼ ਹਵਾ ਚੱਲਣ ਕਾਰਨ ਅੱਗ ਜੰਗਲ ਵੱਲ ਫੈਲ ਗਈ, ਜਿਸ ਤੋਂ ਬਾਅਦ ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ ਗਈ। ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਪੁੱਜੀਆਂ, ਜਿਨ੍ਹਾਂ ਨੇ ਕਰੀਬ 2 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਅੱਗ ਲੱਗਣ ਕਾਰਨ ਜੰਗਲ ਵਿਚ ਕਈ ਦਰਜਨ ਦਰੱਖਤ ਅੱਗ ਦੀ ਲਪੇਟ ਵਿਚ ਆ ਕੇ ਸੜ ਗਏ। ਮੌਕੇ ‘ਤੇ ਥਾਣਾ ਲਾਡੋਵਾਲ ਦੀ ਪੁਲਸ ਪੁੱਜੀ, ਜਿਨ੍ਹਾਂ ਵੱਲੋਂ ਅੱਗ ਲੱਗਣ ਦੇ ਕਾਰਨ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲ ਦੀ ਘੜੀ ਪੁਲਸ ਨੇ ਮੁਲਾਜ਼ਮ ਦੀ ਸ਼ਿਕਾਇਤ ‘ਤੇ ਕੇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

  • 288
    Shares

LEAVE A REPLY