ਨਿੱਜੀ ਸੁਰੱਖਿਆ ਏਜੰਸੀਆਂ ਤੇ ਸਿਕੰਜਾ ਕੱਸਣ ਦੀ ਤਿਆਰੀ – ਏ. ਡੀ. ਜੀ. ਪੀ. ਨੇ ਡਿਪਟੀ ਕਮਿਸ਼ਨਰਾਂ, ਪੁਲਿਸ ਮੁੱਖੀਆਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਬਣਦੀ ਕਾਰਵਾਈ ਕਰਨ ਲਈ ਕਿਹਾ


Private security services

ਲੁਧਿਆਣਾ -ਪੰਜਾਬ ਸਰਕਾਰ ਦੇ ਆਦੇਸ਼ ‘ਤੇ ਪੰਜਾਬ ਪੁਲਿਸ ਨੇ ਸੂਬੇ ਵਿੱਚ ਗੈਰ ਕਾਨੂੰਨੀ ਤਰੀਕੇ ਨਾਲ ਚਲਾਈਆਂ ਜਾ ਰਹੀਆਂ ਨਿੱਜੀ ਸੁਰੱਖਿਆ ਏਜੰਸੀਆਂ ‘ਤੇ ਸ਼ਿਕੰਜਾ ਕੱਸਣ ਲਈ ਤਿਆਰੀ ਕਰ ਲਈ ਹੈ। ਇਸ ਸੰਬੰਧੀ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਸੁਰੱਖਿਆ ਅਤੇ ਕੰਟਰੋਲਿੰਗ ਅਥਾਰਟੀ) ਨੇ ਸਮੂਹ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ, ਜ਼ਿਲ੍ਹਾ ਪੁਲਿਸ ਮੁੱਖੀਆਂ ਅਤੇ ਨਗਰ ਨਿਗਮਾਂ ਦੇ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਅਜਿਹੀਆਂ ਏਜੰਸੀਆਂ ਖ਼ਿਲਾਫ਼ ਬਣਦੀ ਢੁੱਕਵੀਂ ਕਾਰਵਾਈ ਕਰਨ ਬਾਰੇ ਕਿਹਾ ਹੈ।

ਆਪਣੇ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਧਿਆਨ ਵਿੱਚ ਆਇਆ ਹੈ ਕਿ ਸੂਬੇ ਵਿੱਚ ਵੱਡੀ ਗਿਣਤੀ ਵਿੱਚ ਅਜਿਹੀਆਂ ਏਜੰਸੀਆਂ ਬਿਨ੍ਹਾ ਲਾਇਸੰਸ ਤੋਂ ਕੰਮ ਕਰ ਰਹੀਆਂ ਹਨ, ਜੋ ਕਿ ਪ੍ਰਾਈਵੇਟ ਸਕਿਊਰਟੀ ਏਜੰਸੀਜ਼ (ਰੈਗੂਲੇਸ਼ਨ) ਐਕਟ, 2005 ਦੀ ਉਲੰਘਣਾ ਹੈ। ਜਿਸ ਦੀ ਉਲੰਘਣਾ ਕਰਨ ‘ਤੇ ਇੱਕ ਸਾਲ ਤੱਕ ਦੀ ਸਜ਼ਾ ਜਾਂ 25 ਹਜ਼ਾਰ ਤੱਕ ਜੁਰਮਾਨਾ ਜਾਂ ਦੋਵੇਂ ਵੀ ਹੋ ਸਕਦੇ ਹਨ। ਅਜਿਹੀਆਂ ਏਜੰਸੀਆਂ ਬਾਰੇ ਰਿਪੋਰਟ ਤੁਰੰਤ ਮੰਗੀ ਗਈ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਇਨ੍ਹਾਂ ਏਜੰਸੀਆਂ ਦੇ ਲਾਇਸੰਸ ਚੈੱਕ ਕੀਤੇ ਜਾਣ ਅਤੇ ਬਿਨ੍ਹਾ ਵੈਲਿਡ ਲਾਇਸੰਸ ਤੋਂ ਕੋਈ ਵੀ ਏਜੰਸੀ ਨਾ ਚੱਲਣ ਦਿੱਤੀ ਜਾਵੇ।


LEAVE A REPLY