ਡੇਂਗੂ, ਚਿਕਨਗੁਨੀਆ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ ਐਡਵਾਈਜ਼ਰੀ ਜਾਰੀ


dengue

ਲੁਧਿਆਣਾ – ਬਦਲਦੇ ਮੌਸਮ ਦੌਰਾਨ ਡੇਂਗੂ, ਚਿਕਨਗੁਨੀਆ ਆਦਿ ਦਾ ਵੀ ਸੀਜ਼ਨ ਸ਼ੁਰੂ ਹੋ ਗਿਆ ਹੈ। ਲੋਕਾਂ ਨੂੰ ਇਨ੍ਹਾਂ ਤੋਂ ਬਚਾਅ ਲਈ ਜਾਗਰੂਕ ਕਰਨ ਲਈ ਸਿਹਤ ਵਿਭਾਗ ਵਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਸਿਵਲ ਸਰਜਨ ਲੁਧਿਆਣਾ ਡਾ. ਪਰਵਿੰਦਰਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਡੇਂਗੂ ਬੁਖਾਰ ਮਾਦਾ ਐਡੀਜ਼ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਹ ਮੱਛਰ ਕੂਲਰਾਂ, ਕੰਟੇਨਰਾਂ, ਫਰਿੱਜ ਦੇ ਪਿੱਛੇ ਲੱਗੀਆਂ ਟ੍ਰੇਆਂ, ਗਮਲਿਆਂ, ਘਰਾਂ ਦੀਆਂ ਛੱਤਾਂ ‘ਤੇ ਪਏ ਕਬਾੜ ਆਦਿ ‘ਚ ਖੜ੍ਹੇ ਸਾਫ ਪਾਣੀ ‘ਚ ਪੈਦਾ ਹੁੰਦਾ ਹੈ। ਇਕ ਹਫਤੇ ਦੇ ਅੰਦਰ ਇਕ ਆਂਡੇ ਤੋਂ ਪੂਰਾ ਅਡਲਟ ਮੱਛਰ ਬਣ ਕੇ ਤਿਆਰ ਹੋ ਜਾਂਦਾ ਹੈ।

ਡਾ. ਸਿੱਧੂ ਨੇ ਦੱਸਿਆ ਕਿ ਇਕ ਚਮਚ ਪਾਣੀ ‘ਚ ਵੀ ਇਹ ਮੱਛਰ ਪੈਦਾ ਹੋ ਜਾਂਦਾ ਹੈ। ਇਹ ਮੱਛਰ ਜ਼ਿਆਦਾਤਰ ਸਵੇਲ ਵੇਲੇ ਕੱਟਦਾ ਹੈ। ਇਹ ਮੱਛਰ ਜ਼ਿਆਦਾਤਰ ਸਰੀਰ ਦੇ ਹੇਠਲੇ ਹਿੱਸਿਆਂ ‘ਤੇ ਕੱਟਦਾ ਹੈ। ਆਪਣੇ ਘਰਾਂ ਦੇ ਅੰਦਰ ਅਤੇ ਬਾਹਰ ਕਿਤੇ ਵੀ ਸਾਫ ਪਾਣੀ ਨਾ ਖੜ੍ਹਨ ਦਿਓ। ਜੇਕਰ ਕਿਸੇ ਨੂੰ ਤੇਜ਼ ਬੁਖਾਰ, ਸਿਰਦਰਦ, ਅੱਖਾਂ ਦੇ ਪਿਛਲੇ ਪਾਸੇ ਦਰਦ, ਚਮੜੀ ‘ਤੇ ਦਾਣੇ, ਮਾਸਪੇਸ਼ੀਆਂ ‘ਚ ਦਰਦ, ਮਸੂੜਿਆਂ ‘ਚੋਂ ਖੂਨ ਵਗਦਾ ਹੈ ਤਾਂ ਇਹ ਡੇਂਗੂ ਦੇ ਲੱਛਣ ਹੋ ਸਕਦੇ ਹਨ। ਇਸ ਹਾਲਤ ‘ ਸਿਰਫ ਪੈਰਾਸੀਟਾਮੋਲ ਗੋਲੀ ਲੈ ਕੇ ਨਾਲ ਹੀ ਡਾਕਟਰ ਦੀ ਸਲਾਹ ਲਓ।


LEAVE A REPLY