ਫੌਜੀ ਹਮਲੇ ਦੀ 34ਵੀਂ ਬਰਸੀ ਮੌਕੇ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਐਲਾਨ


Amritsar Bandh Call Announced by Dal khalsa on 6 June

ਸ੍ਰੀ ਹਰਿਮੰਦਰ ਸਾਹਿਬ ਤੇ ਹੋਏ ਫੌਜੀ ਹਮਲੇ ਦੀ 34ਵੀਂ ਬਰਸੀ ਮੌਕੇ ਦਲ ਖਾਲਸਾ ਵੱਲੋਂ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਗਿਆ ਹੈ। ਦਲ ਖਾਲਸਾ ਨੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਸਿੱਖ ਰੈਫਰੈਂਸ ਲਾਇਬ੍ਰੇਰੀ ਵਿੱਚੋਂ ਗਾਇਬ ਵੱਡਮੁੱਲੇ ਖ਼ਜ਼ਾਨੇ ਵਿਰੁੱਧ ਤੇ ਫੌਜੀ ਹਮਲੇ ਦੌਰਾਨ ਮਾਰੇ ਗਏ ਨਿਰਦੋਸ਼ੇ ਲੋਕਾਂ ਦੇ ਕਤਲੇਆਮ ਦੀ ਅੰਤਰਰਾਸ਼ਟਰੀ ਸੰਸਥਾ ਵੱਲੋਂ ਜਾਂਚ ਦੀ ਮੰਗ ਸਬੰਧੀ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਹੈ।

ਇਸ ਸਬੰਧ ਵਿੱਚ 5 ਜੂਨ ਦੀ ਸ਼ਾਮ ਨੂੰ ਘੱਲੂਘਾਰਾ ਯਾਦਗਾਰੀ ਮਾਰਚ ਕੱਢਿਆ ਜਾਵੇਗਾ, ਜੋ ਗੁਰਦੁਆਰਾ ਪਾਤਸ਼ਾਹੀ ਛੇਂਵੀ ਰਣਜੀਤ ਐਵੇਨਿਊ ਤੋਂ ਸ਼ੁਰੂ ਹੋ ਕੇ ਪ੍ਰਮੁੱਖ ਬਾਜ਼ਾਰਾਂ ਵਿੱਚੋਂ ਦੀ ਲੰਘਦਾ ਹੋਇਆ ਦਰਬਾਰ ਸਾਹਿਬ ਪੁੱਜੇਗਾ। ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ ਨੇ ਕਿਹਾ ਕਿ ਦੱਸਿਆ ਕਿ ਘੱਲੂਘਾਰੇ ਨਾਲ ਸਬੰਧਤ ਪ੍ਰੋਗਰਾਮ ਦਾ ਫੈਸਲਾ ਬੀਤੀ ਸ਼ਾਮ ਪਾਰਟੀ ਦੀ ਮੀਟਿੰਗ ਵਿੱਚ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 5 ਜੂਨ ਦੀ ਸ਼ਾਮ ਨੂੰ ਘੱਲੂਘਾਰਾ ਮਾਰਚ ਮੋਟਰਸਾਈਕਲਾਂ ਤੇ ਖੁੱਲ੍ਹੀਆਂ ਗੱਡੀਆਂ ਵਿੱਚ ਸਵਾਰ ਹੋ ਕੇ ਕੱਢਿਆ ਜਾਵੇਗਾ।

ਇਹ ਮਾਰਚ ਸ਼ਾਂਤਮਈ ਢੰਗ ਨਾਲ ਹੋਵੇਗਾ। ਉਨ੍ਹਾਂ ਨੇ ਸ਼ਹਿਰ ਦੇ ਸਮੂਹ ਭਾਈਚਾਰਿਆਂ ਤੋਂ ਬੰਦ ਲਈ ਸਹਿਯੋਗ ਦੀ ਮੰਗ ਕਰਦਿਆਂ ਸਪੱਸ਼ਟ ਕੀਤਾ ਕਿ ਉਸ ਦਿਨ ਕਾਰੋਬਾਰੀ ਅਦਾਰੇ, ਪੈਟਰੋਲ ਪੰਪ, ਵਿਦਿਅਕ ਅਦਾਰੇ, ਸਿਨੇਮਾ ਹਾਲ, ਬੈਂਕ ਆਦਿ ਬੰਦ ਰੱਖਣ ਦਾ ਸੱਦਾ ਦਿੱਤਾ ਗਿਆ ਹੈ। ਸੜਕੀ ਜਾਂ ਰੇਲ ਆਵਾਜਾਈ ਨਹੀਂ ਰੋਕੀ ਜਾਵੇਗੀ ਤੇ ਦਵਾਈਆਂ ਦੀਆਂ ਦੁਕਾਨਾਂ ਨੂੰ ਬੰਦ ਨਹੀਂ ਕਰਾਇਆ ਜਾਵੇਗਾ।

  • 1
    Share

LEAVE A REPLY