ਪੰਜਾਬ ਦੇ ਮੁੱਖ ਮੰਤਰੀ ਵੱਲੋਂ 9592 ਨਿਯੁਕਤੀ ਪੱਤਰ ਦੇਣ ਦੇ ਨਾਲ ਸਰਕਾਰ ਵੱਲੋਂ ਦਿੱਤੀਆਂ ਨੌਕਰੀਆਂ ਦੀ ਕੁੱਲ ਗਿਣਤੀ 161522 ਹੋਈ


ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਸਰਕਾਰ ਦੁਆਰਾ ਸ਼ੁਰੂ ਕੀਤੀ ”ਘਰ-ਘਰ ਰੋਜ਼ਗਾਰ ਤੇ ਕਾਰੋਬਾਰ” ਸਕੀਮ ਤਹਿਤ ਅੱਜ ਇੱਥੇ 9592 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ, ਜਿਸ ਨਾਲ ਸੂਬਾ ਸਰਕਾਰ ਵੱਲੋਂ ਆਪਣੇ ਇੱਕ ਸਾਲ ਦੇ ਕਾਰਜਕਾਲ ਦੌਰਾਨ ਦਿੱਤੀਆਂ ਗਈਆਂ ਨੌਕਰੀਆਂ ਦੀ ਕੁੱਲ ਗਿਣਤੀ 1,61,522 ਹੋ ਗਈ ਹੈ। ਪਿਛਲੇ ਸਾਲ ਹੋਈਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਸਰਕਾਰ ਸੱਤਾ ਵਿੱਚ ਆਈ ਸੀ ਅਤੇ ਉਸ ਤੋਂ ਬਾਅਦ ਸੂਬੇ ਵਿੱਚ ਸ਼ਾਂਤੀ ਅਤੇ ਸਥਿਰਤਾ ਦੀ ਬਹਾਲੀ ਦਾ ਦੌਰ ਸ਼ੁਰੂ ਹੋਇਆ ਸੀ। ਕੈਪਟਨ ਸਰਕਾਰ ਬਣਨ ਤੋਂ ਪੂਰੇ ਇੱਕ ਸਾਲ ਬਾਅਦ ਅੱਜ ਇੱਥੇ ਕੈਪਟਨ ਅਮਰਿੰਦਰ ਸਿੰਘ ਨੇ ਦੂਜੇ ਨੌਕਰੀ ਮੇਲੇ ਦੌਰਾਨ ਨਿਯੁਕਤੀ ਪੱਤਰ ਸੌਂਪੇ ਹਨ। ਦੂਜਾ ਨੌਕਰੀ ਮੇਲਾ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ 20 ਫਰਵਰੀ ਤੋਂ 8 ਮਾਰਚ ਤੱਕ ਸੂਬੇ ਦੀਆਂ 150 ਥਾਵਾਂ ‘ਤੇ ਕਰਵਾਇਆ ਗਿਆ, ਜਿਸ ਵਿੱਚ ਮਾਰੂਤੀ ਸਾਜ਼ੂਕੀ, ਮਾਈਕਰੋਸਾਫਟ, ਆਈ.ਸੀ.ਆਈ.ਸੀ. ਬੈਂਕ, ਐਮਾਜ਼ਾਨ ਆਦਿ ਵਰਗੀਆਂ ਵੱਡੀਆਂ ਕੰਪਨੀਆਂ ਨੇ ਹਿੱਸਾ ਲਿਆ ਅਤੇ ਇਸ ਦੌਰਾਨ ਉਨਾਂ  ਨੇ ਹੁਨਰ ਦੀ ਪਛਾਣ ਕਰਕੇ ਉਨਾਂ ਵਿਚੋਂ ਨੌਜਵਾਨਾਂ ਨੂੰ ਨੌਕਰੀ ਲਈ ਚੁਣਿਆ।

ਅੱਜ ਇੱਥੇ ਸੂਬਾ ਪੱਧਰੀ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਵਧਾਈ ਦਿੱਤੀ ਅਤੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਵਾਲੀਆਂ ਕੰਪਨੀਆਂ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਉਨਾਂ ਕਿਹਾ ਕਿ ਉਨਾਂ ਦੀ ਸਰਕਾਰ ਨੇ ਆਪਣੇ ਪਹਿਲੇ ਸਾਲ ਦੌਰਾਨ 1.61 ਲੱਖ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾ ਦਿੱਤੀਆਂ ਹਨ ਪਰ ਉਹ ਅਜੇ ਵੀ ਪੂਰੀ ਤਰਾਂ ਸੰਤੁਸ਼ਟ ਨਹੀਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਪੂਰੀ ਤਰਾਂ ਸਥਾਪਿਤ ਹੋ ਚੁੱਕੀ ਹੈ, ਜਿਸ ਕਰਕੇ ਹੁਣ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਗਤੀ ਹੋਰ ਵਧਾਈ ਜਾਵੇਗੀ। ਉਨਾਂ ਨੇ ਇਸ ਗੱਲ ‘ਤੇ ਤਸੱਲੀ ਪ੍ਰਗਟ ਕੀਤੀ ਕਿ ਯੂਨੀਵਰਸਿਟੀਆਂ ਵਿੱਚ ਨੌਕਰੀਆਂ ਮੁਹੱਈਆ ਕਰਵਾਉਣ ਸਮੇਂ ਵੱਖ-ਵੱਖ ਸਰੋਤਾਂ ਤੋਂ ਰੋਜ਼ਗਾਰ ਮੁਹੱਈਆ ਕਰਵਾਉਣ ਤੋਂ ਇਲਾਵਾ 15000 ਐਮ.ਐਸ.ਐਮ.ਈਜ ਵੱਲੋਂ 90,000 ਹੋਰ ਨੌਕਰੀਆਂ ਪੈਦਾ ਕੀਤੀਆਂ ਗਈਆਂ ਹਨ। ਇਨਾਂ ਨੇ ਸਾਲ 2017-18 ਦੌਰਾਨ ਆਪਣੇ ਆਪ ਨੂੰ ਉਦਯੋਗ ਵਿਭਾਗ ਨਾਲ ਰਜਿਸਟਰਡ ਕਰਵਾਇਆ ਹੈ।

ਨੌਕਰੀ ਮੇਲਿਆਂ ਦੌਰਾਨ ਸਿਰਫ ਘੱਟ ਤਨਖਾਹ ‘ਤੇ ਨੌਕਰੀਆਂ ਦੇਣ ਦੇ ਭੰਡੀ ਪ੍ਰਚਾਰ ਨੂੰ ਰੱਦ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦੂਜੇ ਨੌਕਰੀ ਮੇਲੇ ਦੌਰਾਨ ਨੌਜਵਾਨਾਂ ਨੂੰ ਸਲਾਨਾ 3 ਲੱਖ ਰੁਪਏ ਤੋਂ 31 ਲੱਖ ਰੁਪਏ ਤੱਕ ਦਾ ਪੈਕੇਜ ਦਿੱਤਾ ਗਿਆ ਹੈ। 8 ਕੰਪਨੀਆਂ ਨੇ ਸਲਾਨਾ 12 ਲੱਖ ਰੁਪਏ ਤੋਂ ਵੱਧ ਦੇ ਪੈਕੇਜ ਦਿੱਤੇ ਹਨ, ਜਦਕਿ 12 ਕੰਪਨੀਆਂ ਨੇ 10 ਲੱਖ ਰੁਪਏ ਤੋਂ ਵੱਧ, 24 ਕੰਪਨੀਆਂ ਨੇ 7 ਲੱਖ ਰੁਪਏ ਤੋਂ ਵੱਧ ਅਤੇ 66 ਕੰਪਨੀਆਂ ਨੇ 5 ਲੱਖ ਰੁਪਏ ਤੋਂ ਵੱਧ ਦੇ ਸਲਾਨਾ ਪੈਕੇਜ ਦਿੱਤੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਨੌਜਵਾਨਾਂ ਨੂੰ ਘੱਟ ਤਨਖਾਹ ਮਿਲਣ ਦੀ ਗਲਤ ਧਾਰਨਾ ਹੇਠ ਸਿਰਫ ਸਰਕਾਰੀ ਨੌਕਰੀਆਂ ਪਿੱਛੇ ਹੀ ਨਾ ਭੱਜਣ ਦੀ ਅਪੀਲ ਕੀਤੀ ਕਿਉਂਕਿ ਪ੍ਰਾਈਵੇਟ ਕੰਪਨੀਆਂ ਬਹੁਤ ਵਧੀਆ ਪੈਕੇਜਾਂ ਦੀ ਪੇਸ਼ਕਸ਼ ਕਰ ਰਹੀਆਂ ਹਨ। ”ਘਰ-ਘਰ ਰੋਜ਼ਗਾਰ” ਦੇ ਆਪਣੇ ਵਾਅਦੇ ਨੂੰ ਪੂਰਾ ਕਰਨ ਲਈ ਉਨਾਂ ਦੀ ਸਰਕਾਰ ਪੂਰੀ ਤਰਾਂ ਦ੍ਰਿੜ• ਹੋਣ ਦੀ ਗੱਲ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਸਹੀ ਲੀਹ ‘ਤੇ ਜਾ ਰਹੀ ਹੈ ਅਤੇ ਹੁਨਰ ਵਿਕਾਸ, ਖੇਡ ਅਤੇ ਬਾਗਬਾਨੀ ਸਣੇ ਵੱਖ-ਵੱਖ ਯੂਨੀਵਰਸਿਟੀਆਂ ਸਥਾਪਿਤ ਕਰਨ ਦੀ ਯੋਜਨਾ ਬਣਾਈ ਗਈ ਹੈ ਜਿਸ ਨਾਲ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੀ ਗਤੀ ਵਿੱਚ ਤੇਜ਼ੀ ਆਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਪੁਲਿਸ ਵਿੱਚ ਭਰਤੀ ਹੋਏ ਨਵੇਂ ਨੌਜਵਾਨਾਂ ਨੂੰ ਸੰਬੋਧਿਤ ਹੁੰਦੇ ਹੋਏ ਕਿਹਾ ਕਿ ਉਨਾਂ ਦੀ ਸਰਕਾਰ ਨੇ ਸੂਬੇ ਦੀ ਪ੍ਰਗਤੀ ਨੂੰ ਹੁਲਾਰਾ ਦੇਣ ਲਈ ਸ਼ਾਂਤੀ ਵਾਲਾ ਮਾਹੌਲ ਸਿਰਜਿਆ ਹੈ। ਉਨਾਂ ਕਿਹਾ ਕਿ ਵਿਕਾਸ ਦੇ ਵਾਸਤੇ ਸੂਬੇ ਵਿੱਚ ਸ਼ਾਂਤੀ ਬਹੁਤ ਜ਼ਰੂਰੀ ਹੈ ਅਤੇ ਉਹ ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦੇਣਗੇ।

ਅਗੇ ਪੜ੍ਹੋ ਪੂਰੀ ਖਬਰ 

  • 719
    Shares

LEAVE A REPLY