ਬਲਵੰਤ ਸਿੰਘ ਰਾਜੋਆਣਾ ਭੁੱਖ ਹੜਤਾਲ ਖ਼ਤਮ ਕਰਨ ਲਈ ਰਾਜ਼ੀ


Balwant Singh Rajoana agreed to Finish Its Hunger Strike

ਕੇਂਦਰੀ ਜੇਲ੍ਹ ਵਿੱਚ ਭੁੱਖ ਹੜਤਾਲ ‘ਤੇ ਬੈਠੇ ਫਾਂਸੀ ਦੀ ਸਜ਼ਾਯਾਫਤਾ ਬਲਵੰਤ ਸਿੰਘ ਰਾਜੋਆਣਾ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਅਕਾਲੀ ਦਲ ਦੇ ਵਫ਼ਦ ਨੇ ਮੁਲਾਕਾਤ ਕੀਤੀ।ਵਫਦ ਨੇ ਰਾਜੋਆਣਾ ਨੂੰ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਵੱਲੋਂ ਸਜ਼ਾ ਬਾਰੇ ਜਲਦ ਫੈਸਲਾ ਲਏ ਜਾਣ ਲਈ ਸਹਿਮਤੀ ਪ੍ਰਗਟਾਉਣ ਬਾਰੇ ਦੱਸਿਆ। ਉਨ੍ਹਾਂ ਨੇ ਰਾਜੋਆਣਾ ਨੂੰ ਭੁੱਖ ਹੜਤਾਲ ਖ਼ਤਮ ਕਰਨ ਦੀ ਅਪੀਲ ਕੀਤੀ। ਇਸ ਤੋਂ ਬਾਅਦ ਰਾਜੋਆਣਾ ਨੇ ਅੱਜ ਸ਼ਾਮ ਆਪਣੀ ਭੈਣ ਨਾਲ ਮੁਲਾਕਾਤ ਮਗਰੋਂ ਭੁੱਖ ਹੜਤਾਲ ਖ਼ਤਮ ਕਰਨ ਦਾ ਭਰੋਸਾ ਦਿੱਤਾ ਹੈ।

ਮੀਡੀਆ ਨਾਲ ਗੱਲ ਕਰਦਿਆਂ ਲੌਂਗੋਵਾਲ ਨੇ ਕਿਹਾ ਕਿ ਉਨ੍ਹਾਂ ਨਾਲ ਹੋਈ ਗੱਲਬਾਤ ਤੋਂ ਰਾਜੋਆਣਾ ਸੰਤੁਸ਼ਟ ਨਜ਼ਰ ਆਏ। ਉਨ੍ਹਾਂ ਦੱਸਿਆ ਕਿ 2012 ਵਿੱਚ ਪਾਈ ਅਪੀਲ ਦੇ ਮਾਮਲੇ ਵਿੱਚ ਕੇਂਦਰੀ ਗ੍ਰਹਿ ਮੰਤਰੀ ਨੇ ਜਲਦ ਫੈਸਲਾ ਲੈਣ ਦਾ ਭਰੋਸਾ ਦਿੱਤਾ ਹੈ। ਇਸ ਬਾਰੇ ਰਾਜੋਆਣਾ ਨੂੰ ਜਾਣਕਾਰੀ ਦਿੱਤੀ ਗਈ ਹੈ। ਇਸ ਮਗਰੋਂ ਰਾਜੋਆਣਾ ਨੇ ਅੱਜ ਸ਼ਾਮ ਆਪਣੀ ਭੈਣ ਕਮਲਜੀਤ ਕੌਰ ਨਾਲ ਮੁਲਾਕਾਤ ਮਗਰੋਂ ਭੁੱਖ ਹੜਤਾਲ ਖ਼ਤਮ ਕਰਨ ਦਾ ਭਰੋਸਾ ਦਿੱਤਾ ਹੈ।


LEAVE A REPLY