SGPC ਵਲੋਂ ਲਗਾਈ ਗਈ ਸ਼੍ਰੀ ਦਰਬਾਰ ਸਾਹਿਬ ਚ ਫ਼ੋਟੋਗ੍ਰਾਫ਼ੀ ਤੇ ਪਾਬੰਦੀ, ਸੂਚਨਾ ਬੋਰਡ ਰਾਹੀਂ ਸੰਗਤ ਨੂੰ ਕਰਵਾਇਆ ਜਾਣੂ


Ban order issued by SGPC on Photography at Golden Temple in Amritsar

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ `ਚ ਫੋਟੋਗ੍ਰਾਫੀ ਕਰਨ `ਤੇ ਰੋਕ ਲਗਾ ਦਿੱਤੀ ਗਈ ਹੈ। ਐਸਜੀਪੀਸੀ ਵੱਲੋਂ ਪਰਿਕਰਮਾ ਵਾਲੀ ਥਾਂ ਤੇ ਬੋਰਡ ਲਗਾ ਕੇ ਸੰਗਤ ਨੂੰ ਇਸ ਸਬੰਧੀ ਜਾਣੂ ਕਰਵਾਇਆ ਗਿਆ।

ਕਮੇਟੀ ਵਲੋਂ ਪਰਿਕਰਮਾ ਕਰਨ ਵਾਲੀ ਥਾਂ ਤੇ ਲਗਵਾਏ ਗਏ ਸੂਚਨਾ ਬੋਰਡ ਤੇ ਲਿਖਵਾਇਆ ਗਿਆ ਹੈ ਕਿ ਰੂਹਾਲੀਅਤ ਦੇ ਕੇਂਦਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ `ਚ ਫੋਟੋਗ੍ਰਾਫੀ ਅਤੇ ਵੀਡੀਓਗ੍ਰਾਫੀ ਕਰਨਾ ਮਨ੍ਹਾਂ ਹੈ। ਇਹ ਸੂਚਨਾ ਬੋਰਡ ਪੰਜਾਬੀ, ਅੰਗਰੇਜ਼ੀ ਅਤੇ ਹਿੰਦੀ ਤਿੰਨਾਂ ਭਾਸ਼ਾ `ਚ ਲਗਾਇਆ ਗਿਆ ਹੈ। ਇਸ ਸਬੰਧੀ ਕਮੇਟੀ ਵੱਲੋਂ ਕਿਹਾ ਗਿਆ ਹੈ ਕਿ ਸ਼੍ਰੀ ਦਰਬਾਰ ਸਾਹਿਬ ਵਿਖੇ ਆਉਣ ਵਾਲੇ ਸ਼ਰਧਾਲੂਆਂ ਨੂੰ ਪਰਿਕਰਮਾ ਕਰਨ ਵੇਲੇ ਫ਼ੋਟੋਗ੍ਰਾਫ਼ੀ ਜਾਂ ਵੀਡਿਓਗ੍ਰਾਫ਼ੀ ਕਰਨ ਵਾਲਿਆਂ ਕਾਰਨ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਜਿਸ ਨੂੰ ਵਿਚਾਰਦਿਆਂ ਕਮੇਟੀ ਵਲੋਂ ਫੋਟੋਗ੍ਰਾਫੀ ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ।

ਪਰਿਕਰਮਾ ਦੌਰਾਨ ਕਿਸੇ ਵੀ ਸ਼ਰਧਾਲੂ ਨੂੰ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ ਜਿਸ ਕਰਕੇ ਇਹ ਫੈਸਲਾ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਸ਼ਰਧਾਲੂਆਂ ਵੱਲੋਂ ਕੀਤੀ ਜਾਂਦੀ ਫੋਟੋਗ੍ਰਾਫੀ ਕਾਰਨ ਦੂਜੇ ਸ਼ਰਧਾਲੂਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ।


LEAVE A REPLY