ਬ੍ਰਿਟਿਸ਼ ਹਾਈ ਕਮਿਸ਼ਨਰ ਵੱਲੋਂ ਪਿੰਡ ਮਹਿਮਾ ਸਿੰਘ ਵਾਲਾ ਦਾ ਦੌਰਾ 6 ਦਸੰਬਰ ਨੂੰ, ਪਹਿਲੇ ਵਿਸ਼ਵ ਯੁੱਧ ਦੇ ਸਿਪਾਹੀਆਂ ਦੀ ਯਾਦ ਵਿੱਚ ਯਾਦਗਾਰੀ ਪੱਥਰ ਦੀ ਘੁੰਡ ਚੁਕਾਈ ਕਰਨਗੇ


British Deputy High Commissioner Andrew Ayre

ਲੁਧਿਆਣਾ – ਪਹਿਲੇ ਵਿਸ਼ਵ ਯੁੱਧ ਵਿੱਚ ਹਿੱਸਾ ਲੈਣ ਵਾਲੇ ਸਿਪਾਹੀਆਂ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਬਿ੍ਰਟਿਸ਼ ਹਾਈ ਕਮਿਸ਼ਨਰ ਵੱਲੋਂ ਮਿਤੀ 6 ਦਸੰਬਰ, 2018 ਨੂੰ ਪਿੰਡ ਮਹਿਮਾ ਸਿੰਘ ਵਾਲਾ ਦਾ ਦੌਰਾ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਇਸ ਯੁੱਧ ਵਿੱਚ ਪਿੰਡ ਦੇ 70 ਵਿਅਕਤੀਆਂ ਨੇ ਹਿੱਸਾ ਲਿਆ ਸੀ, ਜਿਨ੍ਹਾਂ ਵਿੱਚੋਂ 5 ਵਿਅਕਤੀਆਂ ਨੇ ਜਾਨਾਂ ਵੀ ਨਿਸ਼ਾਵਰ ਕੀਤੀਆਂ ਸਨ।

ਇਸ ਸਮਾਗਮ ਦੇ ਪ੍ਰਬੰਧਕ ਸ੍ਰ. ਜਸਵੰਤ ਸਿੰਘ ਗਰੇਵਾਲ ਨੇ ਦੱਸਿਆ ਕਿ ਭਾਰਤ ਵਿੱਚ ਬਿ੍ਰਟਿਸ਼ ਹਾਈ ਕਮਿਸ਼ਨਰ ਸ੍ਰੀ ਐਂਡਰੀਓ ਆਇਰ ਸਵੇਰੇ 11 ਵਜੇ ਪਿੰਡ ਮਹਿਮਾ ਸਿੰਘ ਵਾਲਾ ਵਿਖੇ ਪਹੁੰਚਣਗੇ ਅਤੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਯਾਦਗਾਰੀ ਪੱਥਰ ਦੀ ਘੁੰਡ ਚੁਕਾਈ ਕਰਨਗੇ। ਇਸ ਉਪਰੰਤ ਉਹ ਦੀਵਾਨ ਹਾਲ ਵਿੱਚ ਹਾਜ਼ਰੀਨ ਨੂੰ ਸੰਬੋਧਨ ਕਰਨਗੇ। ਇਸ ਤੋਂ ਉਪਰੰਤ ਉਹ ਪਿੰਡ ਦੇ ਸਟੇਡੀਅਮ ਦਾ ਦੌਰਾ ਕਰਕੇ ਉਥੇ ਵਿਜ਼ਟਰ ਬੁੱਕ ਵਿੱਚ ਦਸਤਖ਼ਤ ਕਰਨ ਦੇ ਨਾਲ-ਨਾਲ ਸਥਾਨਕ ਲੋਕਾਂ ਨਾਲ ਗੱਲਬਾਤ ਕਰਨਗੇ।

ਉਨ੍ਹਾਂ ਕਿਹਾ ਕਿ ਬਿ੍ਰਟਿਸ਼ ਹਾਈ ਕਮਿਸ਼ਨਰ ਵੱਲੋਂ ਇਹ ਯਾਦਗਾਰੀ ਪੱਥਰ ਦੀ ਘੁੰਡ ਚੁਕਾਈ ਪਹਿਲੇ ਵਿਸ਼ਵ ਯੁੱਧ ਵਿੱਚ ਭਾਗ ਲੈਣ ਵਾਲੇ ਬਹਾਦਰ ਸਿਪਾਹੀਆਂ ਦੀ ਯਾਦ ਵਿੱਚ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੀ ਯਾਦ ਨੂੰ ਤਾਜ਼ਾ ਰੱਖਿਆ ਜਾ ਸਕੇ। ਇਸ ਪਿੰਡ ਦੇ 70 ਵਿਅਕਤੀਆਂ ਨੇ ਇਸ ਯੁੱਧ ਵਿੱਚ ਹਿੱਸਾ ਲਿਆ ਅਤੇ 5 ਜਣਿਆਂ ਨੇ ਜਾਨ ਵਾਰੀ ਸੀ।


LEAVE A REPLY