ਸੀਬੀਐਸਈ ਬੋਰਡ ਨੇ 10ਵੀਂ ਤੇ 12ਵੀਂ ਦੇ ਕੰਪਾਰਟਮੈਂਟ ਪੇਪਰਾਂ ਸਬੰਧੀ ਕੀਤਾ ਵੱਡਾ ਐਲਾਨ


 

CBSE Board Exam

ਸੀਬੀਐਸਈ ਬੋਰਡ ਨੇ ਐਲਾਨ ਕੀਤਾ ਹੈ ਕਿ ਇਸ ਵਾਰ ਮਈ ਦੇ ਪਹਿਲੇ ਹਫ਼ਤੇ ਹੀ 10ਵੀਂ ਤੇ 12ਵੀਂ ਦੇ ਨਤੀਜੇ ਜਾਰੀ ਕਰ ਦਿੱਤੇ ਗਏ ਸੀ। ਇਸ ਲਈ ਹੁਣ ਕੰਪਾਰਟਮੈਂਟ ਇਮਤਿਹਾਨ ਵੀ ਜਲਦੀ ਹੀ ਸ਼ੁਰੂ ਕਰ ਦਿੱਤੇ ਜਾਣਗੇ। ਹੁਣ ਤਕ ਕੰਪਾਰਟਮੈਂਟ ਜੁਲਾਈ ਮਹੀਨੇ ਦੇ ਤੀਜੇ ਹਫ਼ਤੇ ਵਿੱਚ ਕਰਵਾਏ ਜਾਂਦੇ ਸੀ, ਪਰ ਇਸ ਸਾਲ 2 ਜੁਲਾਈ ਤੋਂ ਹੀ ਕੰਪਾਰਟਮੈਂਟ ਪ੍ਰੀਖਿਆਵਾਂ ਲੈ ਲਈਆਂ ਜਾਣਗੀਆਂ।

ਇਸ ਸਬੰਧੀ ਬੋਰਡ ਦੀ ਅਧਿਕਾਰਿਕ ਵੈਬਸਾਈਟ ‘ਤੇ ਜਲਦੀ ਹੀ ਡੇਟਸ਼ੀਟ ਜਾਰੀ ਕਰ ਦਿੱਤੀ ਜਾਏਗੀ। ਸੀਬੀਐਸਈ ਵੱਲੋਂ ਸਾਰੇ ਸਕੂਲਾਂ ਨੂੰ ਵਿਦਿਆਰਥੀਆਂ ਦੀਆਂ ਲਿਸਟਾਂ ਦੇਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸਕੂਲਾਂ ਨੂੰ http://cbse.nic.in/newsite/reg2018.html ਲਿਕ ‘ਤੇ ਕੰਪਾਰਟਮੈਂਟ ਵਾਲੇ ਵਿਦਿਆਰਥੀਆਂ ਦੀ ਲਿਸਟ ਅਪਲੋਡ ਕਰਨ ਲਈ ਕਿਹਾ ਗਿਆ ਹੈ। ਧਿਆਨ ਦੇਣ ਵਾਲੀ ਗੱਲ ਇਹ ਹੈ ਕਿ ਸਿਰਫ ਐਫੀਲਿਏਟਿਡ ਸਕੂਲ, ਜਿਨ੍ਹਾਂ ਕੋਲ ਐਫੀਲਿਏਸ਼ਨ ਨੰਬਰ, ਯੂਜ਼ਰ ਆਈਡੀ ਤੇ ਪਾਸਵਰਡ ਹੈ, ਉਹੀ ਆਨਲਾਈਨ ਲਿਸਟਾਂ ਸਬਮਿਟ ਕਰ ਸਕਦੇ ਹਨ।

ਕੰਪਾਰਟਮੈਂਟ ਦਾ ਇਮਤਿਹਾਨ ਦੇਣ ਵਾਲੇ ਵਿਦਿਆਰਥੀ ਆਪਣੇ ਸਕੂਲਾਂ ਨਾਲ ਸੰਪਰਕ ਕਰ ਲੈਣ ਤਾਂ ਕਿ ਕਿਸੇ ਦਾ ਪੇਪਰ ਛੁੱਟ ਨਾ ਜਾਏ, ਕਿਉਂਕਿ ਸਿਰਫ ਉਨ੍ਹਾਂ ਵਿਦਿਆਰਥੀਆਂ ਨੂੰ ਪੇਪਰ ਦੇਣ ਦਿੱਤਾ ਜਾਏਗਾ, ਜਿਨ੍ਹਾਂ ਦੇ ਨਾਂ ਲਿਸਟਾਂ ਵਿੱਚ ਭੇਜੇ ਜਾਣਗੇ। ਇਮਤਿਹਾਨ ਦੇਣ ਲਈ ਵਿਦਿਆਰਥੀਆਂ ਦੇ ਐਡਮਿਟ ਕਾਰਡ ਜੂਨ ਦੇ ਤੀਜੇ ਹਫ਼ਤੇ ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ।


LEAVE A REPLY