ਭਾਰਤ ਭੂਸ਼ਣ ਆਸ਼ੂ ਅਤੇ ਰਵਨੀਤ ਸਿੰਘ ਬਿੱਟੂ ਵੱਲੋਂ ਨਸ਼ਾ ਮੁਕਤ ਸਮਾਜ ਸਿਰਜਣ ਲਈ ਹਰੇਕ ਵਰਗ ਦੇ ਲੋਕਾਂ ਤੋਂ ਸਹਿਯੋਗ ਦੀ ਮੰਗ


ਲੁਧਿਆਣਾ – ”ਸੂਬੇ ਨੂੰ ਨਸ਼ਾ ਮੁਕਤ ਕਰਾਉਣ ਲਈ ਨਸ਼ਾ ਛੱਡਣ ਦੇ ਇਛੁੱਕ ਲੋਕਾਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਲਈ ਸਕਾਰਾਤਮਕ ਮਾਹੌਲ ਮੁਹੱਈਆ ਕਰਵਾਇਆ ਜਾਵੇਗਾ। ਇਸ ਦਿਸ਼ਾ ਵਿੱਚ ਪੰਜਾਬ ਸਰਕਾਰ ਵੱਲੋਂ ਜਾਗਰੂਕ ਲੋਕਾਂ ਦੇ ਸਹਿਯੋਗ ਨਾਲ ਮਾਹੌਲ ਤਿਆਰ ਕਰ ਦਿੱਤਾ ਗਿਆ ਹੈ, ਹੁਣ ਬੱਸ ਲੋੜ ਹੈ ਤਾਂ ਨਸ਼ੇ ਦੇ ਆਦੀ ਲੋਕ, ਉਨਾਂ ਦੇ ਮਾਪੇ ਅਤੇ ਹੋਰ ਲੋਕ ਆਪਣੀ ਜਿੰਮੇਵਾਰੀ ਸਮਝਦੇ ਹੋਏ ਅੱਗੇ ਆਉਣ ਤਾਂ ਜੋ ਸੂਬੇ ਤੋਂ ਨਸ਼ੇ ਦਾ ਕਲੰਕ ਉਤਾਰ ਦਿੱਤਾ ਜਾਵੇ।”  ਇਹ ਅਪੀਲ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਅਤੇ ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ ਨੇ ਅੱਜ ਬਚਤ ਭਵਨ ਵਿਖੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਨ ਦੌਰਾਨ ਲੋਕਾਂ ਨੂੰ ਕੀਤੀ। ਉਨਾਂ ਕਿਹਾ ਕਿ ਪਿਛਲੇ 10 ਦਿਨਾਂ ਦੌਰਾਨ ਨਸ਼ਿਆਂ ਖ਼ਿਲਾਫ਼ ਕੀਤੀ ਗਈ ਸਖ਼ਤੀ ਦੇ ਚੱਲਦਿਆਂ ਵੱਡੀ ਗਿਣਤੀ ਵਿੱਚ ਲੋਕ ਨਸ਼ਾ ਛੱਡਣ ਦੇ ਰਾਹ ਤੁਰੇ ਹਨ, ਜਿਸ ਲਈ ਸਰਕਾਰ ਅਤੇ ਪ੍ਰਸਾਸ਼ਨ ਵੱਲੋਂ ਸਾਰੇ ਢੁੱਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਇਨਾਂ ਦੇ ਇਲਾਜ਼ ਅਤੇ ਮੁੜ ਵਸੇਬੇ ਲਈ ਕੋਈ ਕਮੀ ਨਾ ਰਹਿ ਸਕੇ। ਮਰੀਜ਼ਾਂ ਦੀ ਲੋੜ ਮੁਤਾਬਿਕ ਬੈੱਡ, ਦਵਾਈਆਂ ਅਤੇ ਹੋਰ ਸਮੱਗਰੀ ਦੀ ਕੋਈ ਕਮੀ ਦਰਪੇਸ਼ ਨਹੀਂ ਰਹਿਣ ਦਿੱਤੀ ਜਾਵੇਗੀ।

ਜ਼ਿਲਾਂ  ਲੁਧਿਆਣਾ ਵਿੱਚੋਂ ਨਸ਼ੇ ਖ਼ਤਮ ਕਰਨ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਦੀ ਪ੍ਰਗਤੀ ਜਾਇਜ਼ਾ ਲੈਂਦਿਆਂ ਫੈਸਲਾ ਕੀਤਾ ਗਿਆ ਕਿ ਸੂਬੇ ਵਿੱਚ ਨਸ਼ਿਆਂ ਦਾ ਕੋਹੜ ਵੱਢਣ ਲਈ ਜੋ ਮਾਹੌਲ ਸਿਰਜਿਆ ਗਿਆ ਹੈ, ਉਸ ਨੂੰ ਬਰਕਰਾਰ ਰੱਖਿਆ ਜਾਵੇ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਨਸ਼ੇ ਦੇ ਜਾਲ ਵਿੱਚੋਂ ਕੱਢਿਆ ਜਾਵੇ। ਇਸ ਦਿਸ਼ਾ ਵਿੱਚ ਫੈਸਲਾ ਕੀਤਾ ਗਿਆ ਕਿ ਇਸ ਮੁਹਿੰਮ ਵਿੱਚ ਹਰੇਕ ਵਰਗ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੇ ‘ਡੈਪੋ’ ਪ੍ਰੋਗਰਾਮ ਤਹਿਤ ਸਾਰੇ ਕੌਂਸਲਰਾਂ ਅਤੇ ਸਰਪੰਚਾਂ ਨੂੰ ਵੀ ਡੈਪੋ ਸਿਖ਼ਲਾਈ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਵਿਧਾਇਕਾਂ ਸਮੇਤ ਚੁਣੇ ਹੋਏ ਨੁਮਾਇੰਦਿਆਂ ਨੂੰ ਵੀ ਡੈਪੋ ਮੈਂਬਰ ਬਣਨ ਦੀ ਅਪੀਲ ਕੀਤੀ ਗਈ।  ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਮਨੋਰੋਗੀ ਡਾਕਟਰਾਂ ਦੀ ਕਮੀ ਨੂੰ ਪੂਰਾ ਕਰਨ ਲਈ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਉਨਾਂ ਦੇ ਡਾਕਟਰਾਂ ਦੀਆਂ ਵਲੰਟੀਰੀਅਲ ਸੇਵਾਵਾਂ ਲੈਣ ਲਈ ਕਿਹਾ ਜਾਵੇਗਾ।  ਮੀਟਿੰਗ ਦੌਰਾਨ ਸਾਹਮਣੇ ਆਇਆ ਕਿ ਜਦੋਂ ਕੋਈ ਨਸ਼ੇ ਦਾ ਆਦੀ ਵਿਅਕਤੀ ਪੁਲਿਸ ਵੱਲੋਂ ਫੜਿਆ ਜਾਂਦਾ ਹੈ ਤਾਂ ਕਈ ਪਰਿਵਾਰਾਂ ਕੋਲ ਉਸਦਾ ਮੈਡੀਕਲ ਕਰਾਉਣ ਲਈ ਪੈਸੇ ਤੱਕ ਨਹੀਂ ਹੁੰਦੇ। ਇਸ ਦਿਸ਼ਾ ਵਿੱਚ ਗੈਰ ਸਰਕਾਰੀ ਸੰਸਥਾਵਾਂ ਨੂੰ ਅਪੀਲ ਕੀਤੀ ਗਈ ਕਿ ਉਹ ਅਜਿਹੇ ਵਿਅਕਤੀਆਂ ਦਾ ਖਰਚਾ ਉਠਾਉਣ ਲਈ ਅੱਗੇ ਆਉਣ।

ਅਗੇ ਪੜ੍ਹੋ ਪੂਰੀ ਖ਼ਬਰ 


LEAVE A REPLY