ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਵੱਲੋਂ ਕੈਬਿਨਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਵੱਲ ਕੀਤਾ ਦੂਜਾ ਮਸ਼ਾਲ ਮਾਰਚ


ਲੁਧਿਆਣਾ – ਕਾਂਗਰਸ ਵੱਲੋਂ ਚੋਣਾਂ ਤੋਂ ਪਹਿਲਾਂ ਤੇ ਸਰਕਾਰ ਬਨਣ ਤੋਂ ਬਾਅਦ ਕੀਤੇ ਵਾਅਦੇ ਲਾਰਿਆ ਵਿਚ ਬਦਲਦੇ ਦੇਖ ਮੁਲਾਜ਼ਮਾਂ ਵੱਲੋਂ ਸਰਕਾਰ ਨੂੰ ਵਾਅਦੇ ਯਾਦ ਕਰਵਾਉਣ ਲਈ ਮੰਤਰੀਆ ਦੇ ਘਰ ਵੱਲ ਮਸ਼ਾਲ ਮਾਰਚ ਦੀ ਸ਼ੁਰੂਆਤ ਕੀਤੀ ਹੋਈ ਹੈ।ਇਸੇ ਕੜੀ ਤਹਿਤ ਅੱਜ ਦੂਜਾ ਮਸ਼ਾਲ ਮਾਰਚ ਕੈਬਿਨਟ ਮੰਤਰੀ ਭਾਰਤ ਭੂਸਣ ਆਸੂ ਦੇ ਘਰ ਵੱਲ ਕੀਤਾ ਗਿਆ। ਮੁਲਾਜ਼ਮਾਂ ਵੱਲੋਂ ਚਤਰ ਸਿੰਘ ਪਾਰਕ ਵਿਖੇ ਇਕੱਤਰ ਹੋਣ ਉਪਰੰਤ ਬੱਸ ਸਟੈਂਡ ਵੱਲ ਹੁੰਦੇ ਹੋਏ ਮੰਤਰੀ ਦੇ ਘਰ ਵੱਲ ਨੂੰ ਮਾਰਚ ਕੀਤਾ ਗਿਆ।ਕਾਂਗਰਸ ਵੱਲੋਂ ਚੋਣਾਂ ਤੋਂ ਪਹਿਲਾਂ ਅਤੇ ਸਰਕਾਰ ਬਨਣ ਉਪਰੰਤ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਸੁਵਿਧਾ ਮੁਲਾਜ਼ਮਾਂ ਨੂੰ ਬਹਾਲ ਕਰਨ ਅਤੇ ਕਈ ਹੋਰ ਮੁਲਾਜ਼ਮ ਮੰਗਾਂ ਦਾ ਹੱਲ ਕਰਨ ਦੇ ਵਾਅਦੇ ਕੀਤੇ ਸੀ ਪਰ ਹੁਣ ਸਰਕਾਰ ਨੇ ਇਕ ਸਾਲ ਤੋਂ ਉਪਰ ਦਾ ਸਮਾਂ ਬੀਤ ਜਾਣ ਤੇ ਮੁੱਖ ਮੰਤਰੀ ਵੱਲੋਂ ਮੁਲਾਜ਼ਮਾਂ ਨਾਲ ਇਕ ਵਾਰ ਵੀ ਮੀਟਿੰਗ ਨਹੀ ਕੀਤੀ।

ਪ੍ਰੈਸ ਨੂੰ ਜ਼ਾਣਕਾਰੀ ਦਿੰਦੇ ਹੋਏ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੇ ਆਗੂ ਸੱਜਣ ਸਿੰਘ ਇਮਰਾਨ ਭੱਟੀ ਅਸ਼ੀਸ਼ ਜੁਲਾਹਾ, ਅਮ੍ਰਿੰਤਪਾਲ ਸਿੰਘ ਰਜਿੰਦਰ ਸਿੰਘ ਸੰਧਾਂ ਰਣਜੀਤ ਸਿੰਘ ਰਾਣਵਾਂ ਜ਼ੋਰਾ ਸਿੰਘ, ਪ੍ਰਵੀਨ ਸ਼ਰਮਾਂ, ਰਾਕੇਸ਼ ਕੁਮਾਰ, ਨੇ ਕਿਹਾ ਕਿ ਸਰਕਾਰ ਮੁਲਾਜ਼ਮ ਮੰਗਾਂ ਕਰਨ ਤੋਂ ਭੱਜਣ ਲੱਗ ਗਈ ਹੈ। ਆਗੂਆ ਨੇ ਕਿਹਾ ਕਿ 22 ਮਈ ਨੂੰ ਕੈਬਿਨਟ ਸਬ ਕਮੇਟੀ ਵੱਲੋਂ ਮੁਲਾਜ਼ਮਾਂ ਨਾਲ ਪੰਜਾਬ ਭਵਨ ਚੰਡੀਗੜ ਵਿਚ ਮੀਟਿੰਗ ਦੋਰਾਨ ਕੀਤੇ ਵਾਅਦੇ ਵੀ ਵਫਾ ਨਹੀ ਹੋਏ ਹਨ। ਆਗੂਆ ਨੇ ਦੱਸਿਆ ਕਿ ਸ਼ਾਹਕੋਟ ਚੋਣਾਂ ਦੋਰਾਨ ਸਰਕਾਰ ਵੱਲੋਂ ਮੁਲਾਜ਼ਮ ਮੰਗਾਂ ਤੇ ਗੱਲਬਾਤ ਕਰਨ ਲਈ ਕੈਬਿਨਟ ਮੰਤਰੀ ਬ੍ਰਹਮ ਮਹਿੰਦਰਾ ਦੀ ਪ੍ਰਧਾਨਗੀ ‘ਚ ਤਿੰਨ ਮੰਤਰੀਆ ਦੀ ਕੈਬਿਨਟ ਸਬ ਕਮੇਟੀ ਦਾ ਗਠਨ ਕੀਤਾ ਗਿਆ ਸੀ ਜਿਸ ਵੱਲੋਂ 22 ਮਈ ਨੂੰ ਪੰਜਾਬ ਭਵਨ ਵਿਖੇ ਮੁਲਾਜ਼ਮ ਮੰਗਾਂ ਤੇ ਗੱਲਬਾਤ ਕੀਤੀ ਸੀ ਤੇ ਮੁਲਾਜ਼ਮਾਂ ਦੀਆ ਮੰਗਾਂ ਤੇ ਵਿਚਾਰ ਕਰਕੇ ਚੋਣਾਂ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਨਾਲ ਪੈਨਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਸੀ ਪਰ ਅੱਜ ਤੱਕ ਮੀਟਿੰਗ ਦਾ ਕੋਈ ਸੱਦਾ ਨਹੀ ਦਿੱਤਾ ਗਿਆ।22 ਮਈ ਦੀ ਮੀਟਿੰਗ ਦੋਰਾਨ ਸਰਕਾਰ ਵੱਲੋਂ ਵਿਧਾਨ ਸਭਾ ਵਿਚ ਪਾਸ ਕੀਤੇ ਰੈਗੁਲਾਈਜੇਸ਼ਨ ਐਕਟ 2016 ਵਿਚ ਸੋਧ ਕਰਨ ਦੇ ਸੰਕੇਤ ਦਿੱਤੇ ਸੀ ਪਰ ਮੁਲਾਜ਼ਮ ਆਗੂਆ ਨੇ ਮੀਟਿੰਗ ਦੋਰਾਨ ਸਪੱਸ਼ਟ ਕਿਹਾ ਸੀ ਕਿ ਐਕਟ ਵਿਚ ਮੁਲਾਜ਼ਮ ਵਿਰੋਧੀ ਸੋਧ ਬਰਦਾਸ਼ਤ ਨਹੀ ਹੋਵੇਗੀ ਕਿਉਕਿ ਐਕਟ ਮੁਲਾਜ਼ਮਾਂ ਵੱਲੋਂ ਕੀਤੇ ਸਘੰਰਸ਼ ਅਤੇ ਸਰਕਾਰ ਨੂੰ ਦਿੱਤੇ ਮੰਗ ਪੱਤਰ ਤੋਂ ਬਣਿਆ ਹੈ।ਆਗੂਆ ਨੇ ਕਿਹਾ ਕਿ ਵਿਧਾਨ ਸਭਾ ਵੱਲੋਂ ਪਾਸ ਕੀਤੇ ਐਕਟ ਅਨੁਸਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਤੇ ਸਰਕਾਰ ਤੇ ਕੋਈ ਵਾਧੂ ਵਿੱਤੀ ਬੋਝ ਨਹੀ ਪਵੇਗਾ ਕਿਉਕਿ ਤਿੰਨ ਸਾਲ ਤੱਕ ਮੁਲਾਜ਼ਮਾਂ ਨੂੰ ਕੋਈ ਵਾਧੂ ਤਨਖਾਹ ਨਹੀ ਦਿੱਤੀ ਜਾਣੀ।ਇਸ ਦੇ ਨਾਲ ਹੀ ਸੁਵਿਧਾ ਮੁਲਾਜ਼ਮਾਂ ਨੂੰ ਬਹਾਲ ਕਰਨ ਦੀ ਗੱਲ ਕਹੀ ਸੀ ਜਿਸ ਤੇ ਕਮੇਟੀ ਵੱਲੋਂ ਕਿਹਾ ਗਿਆ ਸੀ ਕਿ ਇਸ ਮਾਮਲੇ ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾ ਰਿਹਾ ਅਤੇ ਜਲਦ ਹੀ ਫੈਸਲਾ ਲਿਆ ਜਾਵੇਗਾ ਪਰ ਹੁਣ ਤੱਕ ਸਰਕਾਰ ਨੇ ਮੁਲਾਜ਼ਮ ਮੰਗਾਂ ਤੇ ਕੋਈ ਫੈਸਲਾ ਨਹੀ ਲਿਆ।ਆਗੂਆ ਨੇ ਦੱਸਿਆ ਕਿ ਸਰਕਾਰ ਮੁਲਾਜ਼ਮਾਂ ਨਾਲ ਗੱਲਬਾਤ ਕਰਨ ਤੋਂ ਵੀ ਭੱਜ ਗਈ ਹੈ। ਆਗੂਆ ਨੇ ਕਿਹਾ ਕਿ ਜੇਕਰ ਹੁਣ ਵੀ ਸਰਕਾਰ ਨੇ ਮੁਲਾਜ਼ਮਾਂ ਦੀ ਗੱਲ ਨਾ ਸੁਣੀ ਤਾਂ ਮੁਲਾਜ਼ਮ ਮੰਤਰੀਆ ਦੇ ਘਰ ਮਸ਼ਾਲ ਮਾਰਚਾਂ ਦੇ ਨਾਲ ਨਾਲ ਸਘੰਰਸ਼ ਨੂੰ ਹੋਰ ਤਿੱਖਾ ਰੂਪ ਦੇਣਗੇ।


LEAVE A REPLY