ਰਾਜਾਸਾਂਸੀ ਹਮਲੇ ਚ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਮੁਆਵਜ਼ਾ, ਪੁਲਿਸ ਵਲੋਂ ਪੂਰੇ ਪੰਜਾਬ ਵਿੱਚ ਚੌਕਸੀ ਚ ਕੀਤਾ ਗਿਆ ਵਾਧਾ


Capt Amarinder Singh

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜਾਸਾਂਸੀ ਵਿੱਚ ਨਿਰੰਕਾਰੀ ਡੇਰੇ ‘ਤੇ ਹੋਏ ਹਮਲੇ ਵਿੱਚ ਮਾਰੇ ਗਏ ਤਿੰਨ ਲੋਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸਰਕਾਰ ਜ਼ਖ਼ਮੀਆਂ ਦਾ ਮੁਫਤ ਇਲਾਜ ਕਰਵਾਏਗੀ।
ਯਾਦ ਰਹੇ ਅੱਜ ਸਵੇਰੇ ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲਾ ਵਿੱਚ ਨਿਰੰਕਾਰੀ ਡੇਰੇ ‘ਤੇ ਹੋਏ ਹਮਲੇ ਵਿੱਚ ਤਿੰਨ ਜਣਿਆਂ ਦੀ ਮੌਤ ਹੋ ਗਈ ਜਦਕਿ ਦਰਜਨ ਵਿਅਕਤੀ ਜ਼ਖ਼ਮੀ ਹੋ ਗਏ। ਉਧਰ, ਪੁਲਿਸ ਨੇ ਪੂਰੇ ਪੰਜਾਬ ਵਿੱਚ ਚੌਕਸੀ ਵਧਾ ਦਿੱਤੀ ਹੈ।

  • 7
    Shares

LEAVE A REPLY