ਪੰਜਾਬੀ ਗਾਇਕ ਮੀਕਾ ਸਿੰਘ ਦੇ ਘਰ ਪਿਆ ਲੱਖਾਂ ਦਾ ਡਾਕਾ, ਪੁਲਿਸ ਵਲੋਂ ਮਾਮਲਾ ਦਰਜ਼


Mika Singh

ਬਾਲੀਵੁੱਡ ਤੇ ਪੰਜਾਬੀ ਗਾਇਕ ਮੀਕਾ ਸਿੰਘ ਦੇ ਮੁੰਬਈ ਵਾਲੇ ਘਰ ਵਿੱਚ ਲੱਖਾਂ ਦੇ ਗਹਿਣੇ ਤੇ ਕੈਸ਼ ਚੋਰੀ ਹੋਣ ਦੀ ਖ਼ਬਰ ਹੈ। ਇਸ ਸਬੰਧੀ ਓਸ਼ੀਵਾੜਾ ਪੁਲਿਸ ਸਟੇਸ਼ਨ ਵਿੱਚ ਸੋਮਵਾਰ ਨੂੰ ਕੇਸ ਵੀ ਦਰਜ ਕਰ ਲਿਆ ਹੈ। ਸ਼ਿਕਾਇਤ ਵਿੱਚ ਤਿੰਨ ਲੱਖ ਰੁਪਏ ਦੇ ਗਹਿਣੇ ਤੇ ਨਕਦੀ ਚੋਰੀ ਹੋਣ ਬਾਰੇ ਦੱਸਿਆ ਗਿਆ ਹੈ। ਇਸ ਵਿੱਚ ਦੋ ਲੱਖ ਰੁਪਏ ਦੇ ਸੋਨੇ ਦੇ ਗਹਿਣੇ ਤੇ ਇੱਕ ਲੱਖ ਰੁਪਏ ਕੈਸ਼ ਚੋਰੀ ਹੋਇਆ ਹੈ। ਹਾਸਲ ਜਾਣਕਾਰੀ ਮੁਤਾਬਕ ਮੀਕਾ ਦੇ ਘਰ ਵਿੱਚ ਵਾਰਦਾਤ ਦੁਪਹਿਰ ਸਮੇਂ ਵਾਪਰੀ ਹੈ। ਪੁਲਿਸ ਨੇ ਕੇਸ ਦਰਜ ਕਰ ਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।

 

  • 534
    Shares

LEAVE A REPLY