ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੀ ਗਈ ਚੈਕਿੰਗ, ਸ਼ੁੱਕਰਵਾਰ ਦਾ ਦਿਨ ਡਰਾਈ ਡੇਅ ਦੇ ਤੌਰ ‘ਤੇ ਰੱਖਿਆ ਜਾਵੇ


ਸਿਵਲ ਸਰਜਨ ਲੁਧਿਆਣਾ ਸ਼੍ਰੀ ਪਰਵਿੰਦਰਪਾਲ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ. ਰਮੇਸ਼ ਕੁਮਾਰ ਜ਼ਿਲ੍ਹਾ ਐਪੀਡੀਮੋਲੋਜਿਸਟ ਲੁਧਿਆਣਾ ਦੀ ਅਗਵਾਈ ‘ਚ ਐਂਟੀ ਲਾਰਵਾ ਸਕੀਮ ਲੁਧਿਆਣਾ ਦੀਆਂ ਟੀਮਾਂ ਵੱਲੋਂ ਸਰਕਾਰੀ ਦਫਤਰ ਜ਼ਿਵੇਂ ਕਿ ਡਿਪਟੀ ਕਮਿਸ਼ਨਰ ਦਫਤਰ, ਨਿਊ ਕੋਰਟ ਕੰਪਲੈਕਸ, ਜ਼ਿਲ੍ਹਾ ਪ੍ਰੀਸ਼ਦ, ਸੀਵਰੇਜ਼ ਅਤੇ ਵਾਟਰ ਸਪਲਾਈ, ਐਕਸਾਈਜ਼ ਅਤੇ ਟੈਕਸਟੇਸ਼ਨ ਦਫਤਰ, ਐਲ.ਐਮ.ਸੀ. ਕਾਰਪੋਰੇਸ਼ਨ ਬੀ ਜ਼ੋਨ, ਜਨਮ ਤੇ ਮੌਤ ਐਲ.ਐਮ.ਸੀ. ਦਫਤਰ ਅਤੇ ਟਾਇਰ ਮਾਰਕਿਟ ਵਿੱਚ ਮੱਛਰਾਂ ਦੇ ਬਰੀਡਿੰਗ ਪੁਆਇੰਟ ਚੈੱਕ ਕੀਤੇ ਗਏ। ਟਾਇਰ ਮਾਰਕਿਟ ਵਿੱਚੋਂ ਡੇਂਗੂ ਦਾ ਪੋਜਟਿਵ ਲਾਰਵਾ ਮਿਲਿਆ। ਜਿਸ ਨੂੰ ਮੌਕੇ ‘ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਅਤੇ ਹਦਾਇਤ ਕੀਤੀ ਗਈ ਕਿ ਟਾਇਰਾਂ ਨੂੰ ਖੁੱਲ੍ਹੇ ‘ਚ ਨਾ ਰੱਖਿਆ ਜਾਵੇ।ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਦਾ ਦਿਨ ਡਰਾਈ ਡੇਅ ਦੇ ਤੌਰ ‘ਤੇ ਰੱਖਿਆ ਜਾਵੇ।

ਇਸ ਸਬੰਧੀ ਸ਼੍ਰੀ ਰਮੇਸ਼ ਕੁਮਾਰ ਨੇ ਮੁਲਾਜ਼ਮਾਂ ਨੂੰ ਮਲੇਰੀਆ, ਡੇਂਗੂ ਅਤੇ ਚਿਕਨਗੁਨੀਆਂ ਬੁਖਾਰ ਤੋਂ ਬਚਾਓ ਸਬੰਧੀ ਸਿਹਤ ਸਬੰਧੀ ਸਿਹਤ ਸਿੱਖਿਆ ਦਿੱਤੀ ਗਈ, ਪੈਂਫਲੈਂਟ ਵੰਡੇ ਗਏ, ਪੋਸਟਰ ਲਗਾਏ ਗਏ। ਸਿਹਤ ਸਿੱਖਿਆ ਵਿੱਚ ਡੇਂਗੂ ਅਤੇ ਚਿਕਨਗੁਨੀਆਂ ਏਡੀਜ਼ ਨਾਂ ਦੇ ਮੱਛਰ ਜੋ ਕਿ ਦਿਨ ਵੇਲੇ ਕੱਟਦਾ ਹੈ ਦੱਸਿਆ ਗਿਆ। ਇਸ ਦੇ ਨਾਲ ਡੇਂਗੂ ਅਤੇ ਚਿਕਨਗੁਨੀਆਂ ਦੇ ਲੱਛਣ ਜਿਵੇਂ ਕਿ ਤੇਜ਼ ਬੁਖਾਰ, ਸਿਰ ਦਰਦ, ਮਾਸ ਪੇਸ਼ੀਆਂ ਵਿੱਚ ਦਰਦ, ਚਮੜੀ ਦੇ ਦਾਨੇ, ਅੱਖਾਂ ਦੇ ਪਿਛਲੇ ਪਾਸੇ ਵਿੱਚ ਦਰਦ, ਮਸੂੜਿਆਂ ਅਤੇ ਨੱਥ ਵਿੱਚੋਂ ਖੂਨ ਦਾ ਵਗਨਾ, ਜੋੜਾਂ ਵਿੱਚ ਦਰਦ ਅਤੇ ਸੋਜ਼ ਬਾਰੇ ਦੱਸਿਆ ਗਿਆ। ਇਸ ਦੇ ਨਾਲ ਹੀ ਬਚਾਓ ਦੇ ਤਰੀਕੇ ਵੀ ਦੱਸੇ ਗਏ ਜਿਵੇਂ ਕਿ ਕੂਲਰਾਂ ਅਤੇ ਗਮਲਿਆਂ ਦੀਆਂ ਟ੍ਰੇਆਂ ਵਿੱਚ ਖੜ੍ਹੇ ਪਾਣੀ ਨੂੰ ਹਫਤੇ ਵਿੱਚ ਇੱਥ ਵਾਰ ਜ਼ਰੂਰ ਸਾਫ ਕਰੋ।

ਉਨ੍ਹਾਂ ਕਿਹਾ ਕਿ ਸ਼ੁੱਕਰਵਾਰ ਦਾ ਦਿਨ ਡਰਾਈ ਡੇਅ ਵਜੋਂ ਮਨਾਇਆ ਜਾਵੇ। ਉਨ੍ਹਾਂ ਦੱਸਿਆ ਕਿ ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸ਼ਰੀਰ ਢੱਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟ ਸਕੇ। ਸੌਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕਰੋ। ਬੁਖਾਰ ਹੋਣ ਤੇ ਐਸਪਰੀਨ ਅਤੇ ਬਰੂਫਿਨ ਨਾ ਲਵੋ, ਬੁਖਾਰ ਹੋਣ ‘ਤੇ ਸਿਰਫ ਪੈਰਾਸੀਟਾਮੋਲ ਡਾਕਟਰ ਦੀ ਸਲਾਹ ਨਾਲ ਹੀ ਲਵੋ। ਛੱਤਾਂ ‘ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢੱਕਣਾ ਨੂੰ ਚੰਗੀ ਤਰ੍ਹਾਂ ਬੰਦ ਰੱਖੋ। ਟੁੱਟੇ ਬਰਤਨਾਂ, ਡਰੰਮਾਂ ਅਤੇ ਟਾਇਰਾਂ ਆਦਿ ਨੂੰ ਖੁੱਲ੍ਹੇ ‘ਚ ਨਾ ਰੱਖੋ। ਇਸ ਟੀਮ ‘ਚ ਹੈਲਥ ਇੰਸਪੈਕਟਰ ਸ਼੍ਰੀ ਸਤਿੰਦਰ ਸਿੰਘ, ਸ਼੍ਰੀ ਮਨਪ੍ਰਤੀ ਸਿੰਘ ਸ਼ਾਮਿਲ ਸਨ।


LEAVE A REPLY