ਅਕਾਲੀਆਂ ਅਤੇ ਕਾਂਗਰਸੀ ਵਰਕਰਾਂ ਵਿਚਾਲੇ ਹੋਏਆ ਟਕਰਾ, ਵਰਕਰ ਗੰਭੀਰ ਜ਼ਖਮੀ – ਦੇਖੋ ਤਸਵੀਰਾਂ


 

ਫਿਰੋਜ਼ਪੁਰ ਸ਼ਹਿਰ ਦੇ ਪਿੰਡ ਰਾਮੇ ਵਾਲਾ ‘ਚ ਵੋਟ ਪਾ ਕੇ ਵਾਪਸ ਘਰ ਆ ਰਹੇ ਕਾਂਗਰਸੀ ਕਾਰਜਕਰਤਾ ‘ਤੇ ਅਕਾਲੀ ਵਰਕਰਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਪਹੁੰਚੀ ਪੁਲਸ ਵਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਗੰਭੀਰ ਤੌਰ ‘ਤੇ ਜ਼ਖਮੀ ਹੋਏ ਕਾਂਗਰਸੀ ਵਰਕਰ ਦੀ ਪਛਾਣ ਅੰਗਰੇਜ਼ ਸਿੰਘ ਵਜੋਂ ਹੋਈ ਹੈ, ਜਿਸ ਨੂੰ ਮੌਕੇ ‘ਤੇ ਮੌਜੂਦ ਲੋਕਾਂ ਵਲੋਂ ਇਲਾਜ ਲਈ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਹੈ।


LEAVE A REPLY