ਪੰਜਾਬ ਚ ਠੰਢ ਦਾ ਕਹਿਰ ਜਾਰੀ, ਆਦਮਪੁਰ ਜੰਮਿਆ – ਜਾਣੋਂ ਪੰਜਾਬ ਦੇ ਹੋਰ ਸ਼ਹਿਰਾਂ ਦਾ ਹਾਲ


Cold Wave Continue in Punjab and Haryana

ਪੰਜਾਬ ਤੇ ਗੁਆਂਢੀ ਸੂਬੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਠੰਢ ਦਾ ਜ਼ੋਰ ਲਗਾਤਾਰ ਜਾਰੀ ਹੈ। ਲੁਧਿਆਣਾ, ਆਦਮਪੁਰ, ਹਲਵਾਰਾ, ਬਠਿੰਡਾ, ਹਿਸਾਰ ਤੇ ਕਰਨਾਲ ਸ਼ਹਿਰਾਂ ਵਿੱਚ ਸਵੇਰੇ ਸੰਘਣੀ ਧੁੰਦ ਹੋਣ ਕਰਕੇ ਵਿਜ਼ੀਬਿਲਟੀ ਕਾਫੀ ਘਟ ਗਈ ਸੀ। ਮੌਸਮ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਜਲੰਧਰ ਨੇੜੇ ਆਦਮਪੁਰ ਸਭ ਤੋਂ ਠੰਢਾ ਸਥਾਨ ਰਿਹਾ ਜਿੱਥੇ ਘੱਟੋ-ਘੱਟ ਤਾਪਮਾਨ 5.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਪੰਜਾਬ ਵਿੱਚ ਗੁਰਦਾਸਪੁਰ ਚ ਘੱਟ ਤੋਂ ਘੱਟ ਤਾਪਮਾਨ 5.8 ਡਿਗਰੀ, ਬਠਿੰਡਾ ਚ ਘੱਟੋ-ਘੱਟ ਤਾਪਮਾਨ 5.6 ਡਿਗਰੀ, ਅੰਮ੍ਰਿਤਸਰ ਚ 7 ਡਿਗਰੀ, ਲੁਧਿਆਣਾ ਅਤੇ ਪਟਿਆਲਾ ਚ ਕ੍ਰਮਵਾਰ 9.1 ਅਤੇ 7.9 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਦੋਵਾਂ ਸੂਬਿਆਂ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਘੱਟੋ-ਘੱਟ ਪਾਰਾ 6.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਰਿਆਣਾ ਦ ਨਰਨੌਲ ਅਤੇ ਕਰਨਾਲ ਵਿੱਚ 6 ਡਿਗਰੀ ਸੈਲਸੀਅਸ ਤਾਪਮਾਨ ਰਿਹਾ।


LEAVE A REPLY