ਨੌਜਵਾਨ ਵੱਲੋਂ ਆਰਥਕ ਤੰਗੀ ਕਾਰਨ ਫਾਹਾ ਲੈ ਕੇ ਕੀਤੀ ਖੁਦਕੁਸ਼ੀ


ਸਿੱਧਵਾਂ ਬੇਟ– ਪਿੰਡ ਅਮਰਗੜ੍ਹ ਕਲੇਰ ਦੇ ਇਕ ਨੌਜਵਾਨ ਵੱਲੋਂ ਆਰਥਕ ਤੰਗੀ ਕਾਰਨ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ ਹੈ। ਜਾਣਕਾਰੀ ਅਨੁਸਾਰ ਜਸਵੰਤ ਸਿੰਘ ਉਰਫ ਰਾਜੂ (35) ਪੁੱਤਰ ਅਵਤਾਰ ਸਿੰਘ ਨੇ ਬੀਤੀ ਦੇਰ ਸ਼ਾਮ ਉਸ ਸਮੇਂ ਆਪਣੇ ਘਰ ਅੰਦਰ ਗਾਡਰ ਨਾਲ ਲਟਕ ਕੇ ਫਾਹਾ ਲੈ ਲਿਆ, ਜਦੋਂ ਘਰ ‘ਚ ਕੋਈ ਹੋਰ ਮੈਂਬਰ ਮੌਜ਼ੂਦ ਨਹੀਂ ਸੀ। ਪਰਿਵਾਰਕ ਮੈਂਬਰਾਂ ਵਲੋਂ ਖੁਦਕੁਸ਼ੀ ਦਾ ਕਾਰਨ ਆਰਥਕ ਤੰਗੀ ਦੱਸਿਆ ਗਿਆ ਹੈ। ਮ੍ਰਿਤਕ ਦੀ ਪਤਨੀ ਸੰਦੀਪ ਕੌਰ ਨੇ ਪੁਲਸ ਨੂੰ ਦਿੱਤੇ ਬਿਆਨਾਂ ਰਾਹੀਂ ਦੱਸਿਆ ਕਿ ਪਰਿਵਾਰ ਵੱਡਾ ਹੋਣ ਕਾਰਨ ਘਰ ਦਾ ਗੁਜ਼ਾਰਾ ਮੁਸ਼ਕਿਲ ਨਾਲ ਹੋ ਰਿਹਾ ਸੀ, ਜਿਸ ਕਰਕੇ ਉਸ ਦਾ ਪਤੀ ਜਸਵੰਤ ਸਿੰਘ ਪਿਛਲੇ ਕੁਝ ਦਿਨਾਂ ਤੋਂ ਪ੍ਰੇਸ਼ਾਨ ਸੀ ਤੇ ਉਸ ਨੇ ਖੁਦਕੁਸ਼ੀ ਕਰ ਲਈ। ਪੁਲਸ ਚੌਕੀ ਗਾਲਿਬ ਕਲਾਂ ਦੇ ਇੰਚਾਰਜ ਸਦੀਅਦ ਸ਼ਕੀਲ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ ‘ਤੇ 174 ਦੀ ਕਾਰਵਾਈ ਅਮਲ ‘ਚ ਲਿਆਉਂਦਿਆਂ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ।

  • 719
    Shares

LEAVE A REPLY