ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ਤੇ ਲਗੀ ਕਾਲਖ ਨੂੰ ਪਗੜੀ ਨਾਲ ਸਾਫ ਕਰਨ ਵਾਲੇ ਮੰਡ ਨੂੰ ਮਿਲ ਰਹੀਆਂ ਹਨ ਜਾਨੋਂ ਮਾਰਨ ਦੀਆਂ ਧਮਕੀਆਂ


ਲੁਧਿਆਣਾ –  ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ‘ਤੇ ਅਕਾਲੀ ਆਗੂਆਂ ਵਲੋਂ ਮਲੀ ਕਾਲਖ ਨੂੰ ਆਪਣੀ ਪਗੜੀ ਨਾਲ ਸਾਫ ਕਰਨ ਵਾਲੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਹੁਣ ਗਰਮ ਖਿਆਲੀਆਂ ‘ਤੇ ਨਿਸ਼ਾਨੇ ‘ਤੇ ਆ ਗਏ ਹਨ। ਗੁਰਸਿਮਰਨ ਨੂੰ ਫੋਨ ਅਤੇ ਸੋਸ਼ਲ ਮੀਡੀਆ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਨ੍ਹਾਂ ਧਮਕੀਆਂ ਨੂੰ ਦੇਖਦੇ ਹੋਏ ਉਨ੍ਹਾਂ ਦੇ ਘਰ ਪੁਲਸ ਦਾ ਪਹਿਰਾ ਲਾ ਦਿੱਤਾ ਗਿਆ ਹੈ। ਦੂਜੇ ਪਾਸੇ ਗੁਰਸਿਮਰਨ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਜੋ ਕੀਤਾ, ਉਹ ਬਿਲਕੁਲ ਸਹੀ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਰਾਜੀਵ ਪਰਿਵਾਰ ਲਈ ਉਹ ਆਪਣਾ ਬਲੀਦਾਨ ਦੇਣ ਲਈ ਵੀ ਤਿਆਰ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ, ਸਗੋਂ ਉਨ੍ਹਾਂ ਨੇ ਜੋ ਠੀਕ ਸਮਝਿਆ, ਉਹੀ ਕੀਤਾ।

 


LEAVE A REPLY