ਕਾਂਗਰਸੀ ਵਿਧਾਇਕ ਸੁਰਿੰਦਰ ਡਾਬਰ ਨੇ ਕਰਾਇਆ ਡੋਪ ਟੈਸਟ


ਲੁਧਿਆਣਾ – ਨਸ਼ੇ ਦੇ ਮੁੱਦੇ ਨੂੰ ਲੈ ਕੇ ਜਿੱਥੇ ਪੰਜਾਬ ‘ਚ ਹਰ ਸਿਆਸੀ ਪਾਰਟੀ ਦੇ ਆਗੂ ਆਪਣਾ ਡੋਪ ਟੈਸਟ ਕਰਵਾ ਰਹੇ ਹਨ, ਉੱਥੇ ਹੀ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਸੁਰਿੰਦਰ ਡਾਬਰ ਵਲੋਂ ਸਿਵਲ ਹਸਪਤਾਲ ‘ਚ ਪੁੱਜ ਕੇ ਆਪਣਾ ਡੋਪ ਟੈਸਟ ਕਰਾਇਆ ਗਿਆ। ਇਸ ਦੌਰਾਨ ਵਿਧਾਇਕ ਡਾਬਰ ਨੇ ਕਿਹਾ ਕਿ ਹਰ ਵਿਅਕਤੀ ਦਾ ਅਧਿਕਾਰ ਬਣਦਾ ਹੈ ਕਿ ਉਹ ਆਪਣਾ-ਆਪਣਾ ਡੋਪ ਟੈਸਟ ਕਰਵਾਏ।
ਨਸ਼ਿਆਂ ‘ਤੇ ਬੋਲਦਿਆਂ ਡਾਬਰ ਨੇ ਕਿਹਾ ਕਿ ਅੱਜ ਪੰਜਾਬ ‘ਚ ਨਸ਼ਾ ਬਹੁਤ ਹੀ ਵਧ ਚੁੱਕਾ ਹੈ ਅਤੇ ਇਸ ਨੂੰ ਖਤਮ ਕਰਨ ਲਈ ਸਾਨੂੰ ਇੱਕਜੁੱਟ ਹੋਣਾ ਪਵੇਗਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਡੋਪ ਟੈਸਟ ਕਰਵਾ ਕੇ ਸ਼ੁਰੂਆਤ ਕਰ ਦਿੱਤੀ ਹੈ ਅਤੇ ਲੋਕਾਂ ਨੂੰ ਵੀ ਇਸ ਬਾਰੇ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਪੰਜਾਬ ‘ਚੋਂ ਨਸ਼ਾ ਖਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਦੀ ਰੋਕਥਾਮ ਲਈ ਪ੍ਰਸ਼ਾਸਨ ਦੀ ਡਿਊਟੀ ਲਾ ਦਿੱਤੀ ਗਈ ਹੈ ਅਤੇ ਜਲਦ ਹੀ ਨਸ਼ਾ ਵੇਚਣ ਵਾਲਿਆਂ ‘ਤੇ ਨਕੇਲ ਕੱਸੀ ਜਾਵੇਗੀ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ।


LEAVE A REPLY