ਪੰਜਾਬ ਦੇ ਵਾਤਾਵਰਣ ਦੀ ਸ਼ੁੱਧਤਾ ਲਈ ਕਾਂਗਰਸ ‘ਹਰਿਆਵਾਲ ਮੁਹਿੰਮ ਚਲਾਵੇਗੀ


ਪੰਜਾਬ ਦੇ ਵਾਤਾਵਰਣ ਦੀ ਸ਼ੁੱਧਤਾ ਲਈ ਸੂਬਾ ਯੂਥ ਕਾਂਗਰਸ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ‘ਤੇ ਇੱਕ ਲੱਖ ਬੂਟੇ ਲਾਉਣ ਦੀ ਮੁਹਿੰਮ ਦਾ ਆਗਾਜ਼ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸਮਰਾਲਾ ਵਿਖੇ ਹੋਏ ਇਕ ਸਮਾਰੋਹ ਦੌਰਾਨ ਕੀਤਾ। ਸੂਬੇ ਨੂੰ ਹਰਿਆ-ਭਰਿਆ ਬਣਾਉਣ ਲਈ ਪੰਜਾਬ ਯੂਥ ਕਾਂਗਰਸ ਦੀ ਇਸ ‘ਇਕ ਰੁੱਖ ਸੌ ਸੁੱਖ’ਸਮੁਹਿੰਮ ਦੀ ਸ਼ੁਰੂਆਤ ਕਰਨ ਪੁੱਜੇ ਧਰਮਸੋਤ ਨੇ ਯੂਥ ਕਾਂਗਰਸ ਵਰਕਰਾਂ ਦੇ ਇਸ ਸ਼ਲਾਘਾਯੋਗ ਉਪਰਾਲੇ ਦੀ ਤਾਰੀਫ ਕਰਦਿਆ ਕਿਹਾ ਕਿ ਅੱਜ ਨੌਜਵਾਨ ਵਰਗ ਹੀ ਸਮਾਜ ਨੂੰ ਸਹੀ ਸੇਧ ਦੇ ਸਕਦਾ ਹੈ, ਇਸ ਲਈ ਨੌਜਵਾਨ ਸਮਾਜ ਦੇ ਹਰ ਖੇਤਰ ‘ਚ ਅੱਗੇ ਹੋ ਕੇ ਆਪਣਾ ਯੋਗਦਾਨ ਪਾਉਣ।

ਉਨ੍ਹਾਂ ਪੰਜਾਬ ਸਰਕਾਰ ਵੱਲੋਂ ਉਲੀਕੇ ਮਿਸ਼ਨ ਤੰਦਰੁਸਤ ਤਹਿਤ ਸੂਬੇ ਦੇ ਲੋਕਾਂ ਨੂੰ ਸਿਹਤਮੰਦ ਜ਼ਿੰਦਗੀ ਦੇਣ ਲਈ ਰੁੱਖਾਂ ਨੂੰ ਸਭ ਤੋਂ ਅਹਿਮ ਦੱਸਦੇ ਹੋਏ ਕਿਹਾ ਕਿ ਜਦੋਂ ਤੱਕ ਵਾਤਾਵਰਣ ਨੂੰ ਤੰਦਰੁਸਤ ਨਹੀਂ ਕੀਤਾ ਜਾਂਦਾ, ਉਦੋਂ ਤੱਕ ਮੱਨੁਖ ਤੰਦਰੁਸਤ ਨਹੀਂ ਹੋ ਸਕਦਾ। ਇਸ ਮੌਕੇ ਸ. ਧਰਮਸੋਤ ਨੇ ਸਮਾਰੋਹ ‘ਚ ਪੁੱਜੇ ਪਾਰਟੀ ਵਰਕਰਾਂ ਅਤੇ ਹੋਰ ਲੋਕਾਂ ਨੂੰ ਯੂਥ ਕਾਂਗਰਸ ਸਮਰਾਲਾ ਵੱਲੋਂ ਕਰੀਬ ਇਕ ਹਜ਼ਾਰ ਬੂਟੇ ਵੰਡਦੇ ਹੋਏ ਅਪੀਲ ਕੀਤੀ ਕਿ ਹਰ ਵਿਅਕਤੀ ਬੂਟੇ ਲਾਉਣ ਅਤੇ ਇਨ੍ਹਾਂ ਦੀ ਸੰਭਾਲ ਲਈ ਦਿਲ ਤੋਂ ਪ੍ਰਣ ਕਰਕੇ ਆਪਣੇ ਇਸ ਖੁਸ਼ਹਾਲ ਸੂਬੇ ਦੀ ਅਲੋਪ ਹੋ ਰਹੀ ਹਰਿਆਵਲ ਨੂੰ ਬਚਾਉਣ ਲਈ ਯੋਗਦਾਨ ਪਾਵੇ।

ਇਸ ਮੌਕੇ ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸਰਕਾਰ ਦੇ ਮਿਸ਼ਨ ਤੰਦਰੁਸਤ ਨੂੰ ਸਫ਼ਲ ਬਣਾਉਣ ਲਈ ਪੰਜਾਬ ਕਾਂਗਰਸ ਵੀ ਸੂਬੇ ਵਿੱਚ ਹਰਿਆਵਲ ਲਹਿਰ ਤੋਰੇਗੀ ਅਤੇ ਹਰ ਇਕ ਕਾਂਗਰਸੀ ਵਰਕਰ ਇਕ-ਇਕ ਨਵਾਂ ਪੌਦਾ ਲਾਉਣ ਅਤੇ ਉਸ ਦੀ ਸੰਭਾਲ ਦੀ ਜ਼ਿੰਮੇਵਾਰੀ ਚੁੱਕੇਗਾ। ਸਮਾਰੋਹ ਨੂੰ ਪੰਜਾਬ ਕਾਂਗਰਸ ਦੇ ਸਾਬਕਾ ਖਜ਼ਾਨਚੀ ਕਮਲਜੀਤ ਸਿੰਘ ਢਿੱਲੋਂ, ਬਲਾਕ ਯੂਥ ਕਾਂਗਰਸ ਦੇ ਪ੍ਰਧਾਨ ਕਰਨਵੀਰ ਸਿੰਘ ਢਿੱਲੋਂ, ਸੁਖਵੀਰ ਸਿੰਘ ਪੱਪੀ, ਜਤਿੰਦਰ ਸਿੰਘ ਜੋਗਾ ਬਲਾਲਾ ਸਮੇਤ ਕਈ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ

  • 122
    Shares

LEAVE A REPLY