ਜ਼ਿਲਾ ਅਤੇ ਸੈਸ਼ਨ ਜੱਜ ਦੀ ਅਗਵਾਈ ਹੇਠ ਜ਼ਿਲਾ ਕਚਹਿਰੀਆਂ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ


ਲੁਧਿਆਣਾ – ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ ਵੱਲੋਂ ਜਾਰੀ ਹੋਏ ਹੁਕਮਾਂ ਅਨੁਸਾਰ ਜ਼ਿਲ•ਾ ਕਚਹਿਰੀਆਂ ਲੁਧਿਆਣਾ ਵਿਖੇ ”ਸੰਵਿਧਾਨ ਦਿਵਸ” (Constitutional Day) ਜ਼ਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸ੍ਰ. ਗੁਰਬੀਰ ਸਿੰਘ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ, ਜਿਸ ਦੌਰਾਨ ਜ਼ਿਲਾ ਕਚਹਿਰੀਆ ਲੁਧਿਆਣਾ ਦੇ ਕਾਨਫੰਰਸ ਹਾਲ ਵਿਖੇ ਆਯੋਜਿਤ ਸੈਮੀਨਾਰ ਵਿੱਚ ਜ਼ਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਅਤੇ ਡਾ.ਗੁਰਪ੍ਰੀਤ ਕੌਰ, ਸੀ.ਜੇ.ਐਮ.-ਕਮ-ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜ਼ਿਲਾ ਕਚਹਿਰੀਆਂ ਲੁਧਿਆਣਾ ਦੇ ਸਮੂਹ ਕਰਮਚਾਰੀਆਂ ਨੂੰ ਭਾਰਤੀ ਸੰਵਿਧਾਨ ਬਾਰੇ ਵਿਸਥਾਰਪੂਰਕ ਜਾਣਕਾਰੀ ਦਿੱਤੀ ਅਤੇ ਭਾਰਤੀ ਸਵਿਧਾਨ ਦੀਆਂ ਵੱਖ-ਵੱਖ ਧਾਰਾਵਾਂ ਬਾਰੇ ਵੀ ਦੱਸਿਆ ਜਿਨਾਂ ਵਿੱਚ ਮੁੱਖ ਤੌਰ ਤੇ ਮੌਲਿਕ ਅਧਿਕਾਰ ਅਤੇ ਮੌਲਿਕ ਕਰਤੱਵ ਸ਼ਾਮਿਲ ਹਨ। ਜ਼ਿਲਾ ਅਤੇ ਸੈਸ਼ਨ ਜੱਜ, ਲੁਧਿਆਣਾ ਨੇ ਸਾਰੇ ਕਰਮਚਾਰੀਆਂ ਨੂੰ ਇਸ ਦਿਵਸ ਦੀਆਂ ਵਧਾਈਆਂ ਦਿੰਦੇ ਹੋਏ ਭਾਰਤੀ ਸੰਵਿਧਾਨ ਦੀ ਮਹੱਤਤਾ ਬਾਰੇ ਵੀ ਦੱਸਿਆ। ਇਸ ਕੌਮੀ ਸੰਵਿਧਾਨ ਦਿਵਸ ਦੇ ਮੌਕੇ ਤੇ ਰੱਖੇ ਗਏ ਸੈਮੀਨਾਰ ਦੇ ਦੌਰਾਨ ਸ੍ਰੀ ਸੁਰੇਸ਼ ਕੁਮਾਰ ਗੋਇਲ, ਸੀ.ਜੇ.ਐਮ., ਲੁਧਿਆਣਾ ਅਤੇ ਸ੍ਰੀ ਵਿਕ੍ਰਾਂਤ ਕੁਮਾਰ, ਸਿਵਲ ਜੱਜ (ਸੀਨੀਅਰ ਡਵੀਜਨ) ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।

  • 7
    Shares

LEAVE A REPLY