ਲੁਧਿਆਣਾ ਚ ਅਦਾਲਤ ਨੇ ਬੱਚੀ ਨਾਲ ਜਬਰ-ਜ਼ਨਾਹ ਦੇ ਦੋਸ਼ੀ ਨੂੰ ਸੁਨਾਈ ਉਮਰ ਕੈਦ ਦੀ ਸਜ਼ਾ ਤੇ ਕੀਤਾ ਜੁਰਮਾਨਾ


Court Hammer

ਲੁਧਿਆਣਾ – 6 ਸਾਲਾ ਇਕ ਬੱਚੀ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ਵਿਚ ਵਧੀਕ ਸੈਸ਼ਨ ਜੱਜ ਜਗਦੀਪ ਕੌਰ ਵਿਰਕ ਦੀ ਅਦਾਲਤ ਨੇ ਬਿਹਾਰ ਨਿਵਾਸੀ ਸੁਨੀਲ ਰਾਏ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਦੋਸ਼ੀ ਦੀ ਰਹਿਮ ਦੀ ਅਪੀਲ ਠੁਕਰਾਉਂਦੇ ਹੋਏ ਉਸ ਨੂੰ 1 ਲੱਖ ਰੁਪਏ ਜੁਰਮਾਨਾ ਭਰਨ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਜੁਰਮਾਨਾ ਰਾਸ਼ੀ ਵਿਚੋਂ ਅੱਧੀ ਰਕਮ ਪੀਡ਼ਤਾ ਨੂੰ ਦੇਣ ਦਾ ਹੁਕਮ ਦਿੱਤਾ। ਉਕਤ ਕੇਸ ਪੀਡ਼ਤਾ ਦੀ ਮਾਤਾ ਦੇ ਬਿਆਨਾਂ ’ਤੇ ਪੁਲਸ ਥਾਣਾ ਬਸਤੀ ਜੋਧੇਵਾਲ ਵਿਚ 31 ਅਕਤੂਬਰ 2016 ਨੂੰ ਦਰਜ ਕੀਤਾ ਗਿਆ ਸੀ।

  • 84
    Shares

LEAVE A REPLY