ਦਿਲਜੀਤ ਦੁਸਾਂਝ ਵੱਲੋਂ ਪੁਲਵਾਮਾ ਹਮਲੇ ਚ ਸ਼ਹੀਦਾਂ ਦੇ ਪਰਿਵਾਰਾਂ ਲਈ ਦਿਤੀ ਗਈ ਮਦਦ


ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਨੇ ਜੰਮੂ ਕਸ਼ਮੀਰ ਦੇ ਪੁਲਵਾਮਾ ਵਿੱਚ ਫਿਦਾਈਨ ਹਮਲੇ ਦੌਰਾਨ ਸ਼ਹੀਦ ਹੋਏ ਜਵਾਨਾਂ ਦੀਆਂ ਪਤਨੀਆਂ ਲਈ 3 ਲੱਖ ਰੁਪਏ ਦਾਨ ਕੀਤੇ ਹਨ। ਦਿਲਜੀਤ ਨੇ ਆਪਣੇ ਇੰਸਟਾਗ੍ਰਾਮ ਤੇ ਅੱਜ ਸੀਆਰਪੀਐਫ ਵਾਈਵਸ ਵੈਲਫੇਅਰ ਐਸੋਸੀਏਸ਼ਨ ਨੂੰ ਦਿੱਤੇ ਦਾਨ ਦੀ ਰਸੀਦ ਦਾ ਸਕ੍ਰੀਨਸ਼ੌਟ ਸ਼ੇਅਰ ਕੀਤਾ।

ਇਸ ਦੇ ਨਾਲ ਹੀ ਉਸ ਨੇ ਲਿਖਿਆ ਕਿ ਸਾਡੇ ਜਵਾਨ ਦੇਸ਼ ਤੇ ਦੇਸ਼ ਦੇ ਨਾਗਰਿਕਾਂ ਦੀ ਰੱਖਿਆ ਕਰਦੇ ਹਨ। ਉਨ੍ਹਾਂ ਨੂੰ ਆਪਣੇ ਪਰਿਵਾਰ ਤੋਂ ਦੂਰ ਰਹਿਣਾ ਪੈਂਦਾ ਹੈ। ਇਹ ਵੀ ਨਹੀਂ ਪਤਾ ਹੁੰਦਾ ਕਿ ਕੱਲ੍ਹ ਕੀ ਹੋਣਾ ਹੈ। ਪਰਿਵਾਰਾਂ ਨੂੰ ਨਹੀਂ ਪਤਾ ਹੁੰਦਾ ਕਿ ਉਹ ਉਨ੍ਹਾਂ ਨੂੰ ਅਗਲੀ ਵਾਰ ਕਦੋਂ ਵੇਖਣਗੇ ਪਰ ਹਮੇਸ਼ਾ ਇੱਕ ਉਮੀਦ ਸੀ ਜੋ ਹੁਣ ਇਨ੍ਹਾਂ ਪਰਿਵਾਰਾਂ ਲਈ ਚਲੀ ਗਈ ਹੈ।

ਦਿਲਜੀਤ ਨੇ ਆਪਣੇ ਪ੍ਰਸ਼ੰਸਕਾਂ ਨੂੰ ਵੀ ਸ਼ਹੀਦਾਂ ਦੇ ਪਰਿਵਾਰਾਂ ਦੀ ਮਦਦ ਲਈ ਆਪਣਾ ਯੋਗਦਾਨ ਦੇਣ ਦੀ ਅਪੀਲ ਕੀਤੀ। ਉਸ ਨੇ ਲਿਖਿਆ ਕਿ ਅਸੀਂ ਦੁੱਖ ਤਾਂ ਦੂਰ ਨਹੀਂ ਕਰ ਸਕਦੇ ਪਰ ਦਾਨ ਦੇ ਕੇ ਥੋੜ੍ਹੀ ਮਦਦ ਕਰਨ ਦੀ ਕੋਸ਼ਿਸ਼ ਕਰ ਸਕਦੇ ਹਾਂ। ਉਸ ਨੇ ਲਿਖਿਆ ਕਿ ਅਸੀਂ ਸਾਰੇ ਜਵਾਨਾਂ ਦੇ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੇ ਹਾਂ।

  • 122
    Shares

LEAVE A REPLY