ਮਿਸ਼ਨ ਤੰਦਰੁਸਤ ਪੰਜਾਬ – ਜ਼ਿਲਾ ਪ੍ਰਸਾਸ਼ਨ ਵੱਲੋਂ ਦੂਜੇ ਦਿਨ ਵੀ ਨਸ਼ਾ ਛੁਡਾਊ ਕੇਂਦਰਾਂ ਦੀ ਅਚਨਚੇਤ ਜਾਂਚ


ਲੁਧਿਆਣਾ – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਜ਼ਿਲਾ ਪ੍ਰਸਾਸ਼ਨ ਵੱਲੋਂ ਅੱਜ ਦੂਜੇ ਦਿਨ ਵੀ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਜ਼ਿਲ•ਾ ਲੁਧਿਆਣਾ ਵਿੱਚ ਚੱਲ ਰਹੇ ਨਸ਼ਾ ਛੁਡਾਊ ਕੇਂਦਰਾਂ ਦੀ ਅਚਨਚੇਤ ਜਾਂਚ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਮਿਸ ਕਨੂੰ ਗਰਗ ਨੇ ਦੱਸਿਆ ਕਿ ਛਾਪੇਮਾਰੀ ਦੌਰਾਨ ਇਨਾਂ ਨਸ਼ਾ ਛੁਡਾਊ ਕੇਂਦਰਾਂ ਦੀ ਕਾਰਗੁਜ਼ਾਰੀ ਦਰੁਸਤ ਪਾਈ ਗਈ ਅਤੇ ਇਸ ਮੌਕੇ ਜਾਂਚ ਟੀਮਾਂ ਨੇ ਉਥੇ ਇਲਾਜ ਕਰਵਾ ਰਹੇ ਨੌਜਵਾਨਾਂ ਨਾਲ ਗੱਲਬਾਤ ਵੀ ਕੀਤੀ, ਜੋ ਕਿ ਤਸੱਲੀਬਖ਼ਸ਼ ਸੀ।

ਉਨਾਂ ਦੱਸਿਆ ਕਿ ਸਿਵਲ ਹਸਪਤਾਲ ਲੁਧਿਆਣਾ ਦੇ ਡਾਕਟਰ ਗੀਤਾ ਅਤੇ ਤਹਿਸੀਲਦਾਰ ਲੁਧਿਆਣਾ ਪੱਛਮੀ ਸ੍ਰ. ਮਨਦੀਪ ਸਿੰਘ ਢਿੱਲੋਂ ਦੀ ਅਗਵਾਈ ਵਾਲੀ ਟੀਮ ਵੱਲੋਂ ਸੰਦੇਸ਼ ਸਾਈਕੈਟਰਿਕ ਨਰਸਿੰਗ ਹੋਮ ਹੰਬੜ ਦੀ ਜਾਂਚ ਕੀਤੀ ਗਈ। ਇਸੇ ਤਰਾਂ ਕਮਿਊਨਿਟੀ ਹੈੱਲਥ ਸੈਂਟਰ ਕੂੰਮ ਕਲਾਂ ਦੇ ਡਾਕਟਰ ਰਾਜਿੰਦਰ ਭਾਟੀਆ ਅਤੇ ਜ਼ਿਲ•ਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰ. ਰੂਪ ਸਿੰਘ ਦੀ ਟੀਮ ਵੱਲੋਂ ਕ੍ਰਿਸਚੀਅਨ ਮੈਡੀਕਲ ਕਾਲਜ ਅਤੇ ਹਸਪਤਾਲ, ਸਬ ਡਵੀਜ਼ਨਲ ਹਸਪਤਾਲ ਖੰਨਾ ਦੇ ਡਾਕਟਰ ਰਾਜਿੰਦਰ ਗੁਲਾਟੀ ਅਤੇ ਨਾਇਬ ਤਹਿਸੀਲਦਾਰ ਖੰਨਾ ਸ੍ਰ. ਰਣਜੀਤ ਸਿੰਘ ਦੀ ਟੀਮ ਵੱਲੋਂ ਆਈਵੀ ਹਸਪਤਾਲ ਖੰਨਾ, ਕਮਿਊਨਿਟੀ ਹੈੱਲਥ ਸੈਂਟਰ ਪੱਖੋਵਾਲ ਦੇ ਡਾਕਟਰ ਗੁਰਦੀਪ ਸਿੰਘ ਅਤੇ ਨਾਇਬ ਤਹਿਸੀਲਦਾਰ ਪੱਛਮੀ ਸ੍ਰ. ਹਰਮਿੰਦਰ ਸਿੰਘ ਦੀ ਟੀਮ ਵੱਲੋਂ ਮਿੱਤਲ ਨਸ਼ਾ ਛੁਡਾਊ ਕੇਂਦਰ ਪੱਖੋਵਾਲ ਰੋਡ ਲੁਧਿਆਣਾ, ਕਮਿਊਨਿਟੀ ਹੈੱਲਥ ਸੈਂਟਰ ਡੇਹਲੋਂ ਦੇ ਡਾਕਟਰ ਸੰਤੋਸ਼ ਅਤੇ ਨਾਇਬ ਤਹਿਸੀਲਦਾਰ ਡੇਹਲੋਂ ਸ੍ਰ. ਜਗਤਾਰ ਸਿੰਘ ਦੀ ਟੀਮ ਵੱਲੋਂ ਸਿਵਲ ਹਸਪਤਾਲ ਲੁਧਿਆਣਾ ਸਥਿਤ ਨਸ਼ਾ ਛੁਡਾਊ ਕੇਂਦਰ ਅਚਨਚੇਤ ਚੈਕਿੰਗ ਕੀਤੀ ਗਈ। ਦੱਸਣਯੋਗ ਹੈ ਕਿ ਬੀਤੇ ਦਿਨੀਂ ਵੀ ਜ਼ਿਲਾ ਲੁਧਿਆਣਾ ਦੇ ਕਈ ਨਸ਼ਾ ਛੁਡਾਊ ਕੇਂਦਰਾਂ ਦੀ ਅਚਨਚੇਤ ਜਾਂਚ ਕੀਤੀ ਗਈ ਸੀ। ਮਿਸ ਗਰਗ ਨੇ ਦੱਸਿਆ ਕਿ ਨਸ਼ਾ ਛੁਡਾਊ ਕੇਂਦਰਾਂ ਦੀ ਕਾਰਗੁਜ਼ਾਰੀ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਇਹ ਅਚਨਚੇਤ ਛਾਪੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ।


LEAVE A REPLY