ਵੋਟਾਂ ਦੀ ਗਿਣਤੀ 23 ਨੂੰ, ਸੂਬੇ ਭਰ ਵਿੱਚ ਸਾਰੇ ਪ੍ਰਬੰਧ ਮੁਕੰਮਲ, ਲੁਧਿਆਣਾ ਵਿਖੇ ਗਿਣਤੀ ਪ੍ਰਬੰਧਾਂ ਦਾ ਲਿਤਾ ਗਿਆ ਜਾਇਜ਼ਾ – ਮੁੱਖ ਚੋਣ ਅਫ਼ਸਰ


 

ਲੁਧਿਆਣਾ -‘‘ਪੰਜਾਬ ਦੇ 13 ਲੋਕ ਸਭਾ ਹਲਕਿਆਂ ਲਈ ਵੋਟਾਂ ਦੀ ਗਿਣਤੀ ਮਿਤੀ 23 ਮਈ ਦਿਨ ਵੀਰਵਾਰ ਨੂੰ 21 ਸਥਾਨਾਂ ‘ਤੇ ਕੀਤੀ ਜਾ ਰਹੀ ਹੈ, ਜਿਸ ਲਈ ਮੁੱਖ ਚੋਣ ਅਫਸਰ ਪੰਜਾਬ ਦੇ ਦਫ਼ਤਰ ਵੱਲੋਂ ਪੂਰੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।” ਇਹ ਵੇਰਵਾ ਪੰਜਾਬ ਦੇ ਮੁੱਖ ਚੋਣ ਅਫ਼ਸਰ ਸ੍ਰੀ ਐੱਸ ਕਰੁਣਾ ਰਾਜੂ ਨੇ ਅੱਜ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਵੱਖ-ਵੱਖ ਗਿਣਤੀ ਕੇਂਦਰਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੈਰਰਸਮੀਂ ਗੱਲਬਾਤ ਕਰਦਿਆਂ ਦਿੱਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਸੂਬੇ ਦੇ 13 ਲੋਕ ਸਭਾ ਹਲਕਿਆਂ ਵਿੱਚ ਪਈਆਂ ਵੋਟਾਂ ਦੀ ਗਿਣਤੀ ਲਈ ਕੁੱਲ 21 ਥਾਵਾਂ ‘ਤੇ ਕੀਤੀ ਜਾਵੇਗੀ। ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਜਾਵੇਗੀ। ਗਿਣਤੀ ਕੇਂਦਰਾਂ ਦੇ ਆਲੇ ਦੁਆਲੇ ਤਿੰਨ ਪਰਤੀ (ਥ੍ਰੀ ਟਾਇਰ ਸਕਿਊਰਟੀ) ਸੁਰੱਖਿਆ ਦਾ ਪ੍ਰਬੰਧ ਕੀਤੇ ਗਏ ਹਨ। ਗਿਣਤੀ ਕੇਂਦਰਾਂ ਵਿੱਚ ਕਿਸੇ ਵੀ ਆਮ ਵਿਅਕਤੀ ਦੀ ਐਂਟਰੀ ਨਹੀਂ ਹੋ ਸਕਦੀ। ਉਥੇ ਸਿਰਫ਼ ਗਿਣਤੀ ਕਰਨ ਵਾਲਾ ਸਟਾਫ਼, ਸੁਰੱਖਿਆ ਕਰਮੀ, ਚੋਣ ਅਫ਼ਸਰ, ਆਬਜ਼ਰਵਰ, ਮੀਡੀਆ ਕਰਮੀ, ਉਮੀਦਵਾਰ, ਪੋਲਿੰਗ ਏਜੰਟ ਹੀ ਜਾ ਸਕਦੇ ਹਨ, ਜਿਨਾਂ ਲਈ ਵੀ ਆਪਣਾ ਐਂਟਰੀ ਪਾਸ ਦਿਖਾਉਣਾ ਬਹੁਤ ਜ਼ਰੂਰੀ ਹੋਵੇਗਾ।

ਉਨਾਂ ਕਿਹਾ ਕਿ ਗਿਣਤੀ ਦੌਰਾਨ ਹਰੇਕ ਵਿਧਾਨ ਸਭਾ ਹਲਕਿਆਂ ਦੇ ਪੰਜ ਬਿਜਲਈ ਵੀ. ਵੀ. ਪੀ. ਏ. ਟੀ. ਮਸ਼ੀਨਾਂ ਦੀਆਂ ਪਰਚੀਆਂ ਦੀ ਗਿਣਤੀ ਮੈਨੂੰਅਲੀ ਕੀਤੀ ਜਾਵੇਗੀ। ਉਨਾਂ ਕਿਹਾ ਕਿ ਗਿਣਤੀ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਆਮ ਨਾਗਰਿਕਾਂ ਅਤੇ ਵਾਹਨਾਂ ਦੀ ਆਵਾਜਾਈ ਵਰਜ਼ਿਤ ਰਹੇਗੀ। ਇਸ ਤੋਂ ਇਲਾਵਾ ਸੂਬੇ ਭਰ ਵਿੱਚ ਧਾਰਾ 144 ਤਹਿਤ ਮਨਾਹੀ ਹੁਕਮ ਵੀ ਲਾਗੂ ਹਨ। ਸੂਬੇ ਭਰ ਵਿੱਚ ਗਿਣਤੀ ਲਈ ਕੁੱਲ 3.5 ਲੱਖ ਗਿਣਤੀ ਸਟਾਫ਼ ਲਗਾਇਆ ਗਿਆ ਹੈ, ਇਸ ਤੋਂ ਇਲਾਵਾ ਸੁਰੱਖਿਆ ਪ੍ਰਬੰਧਾਂ ‘ਤੇ ਵੀ ਲੋੜੀਂਦੀ ਗਿਣਤੀ ਵਿੱਚ ਸੁਰੱਖਿਆ ਸਟਾਫ਼ ਲਗਾਇਆ ਗਿਆ ਹੈ।

ਇਸ ਮੌਕੇ ਹਾਜ਼ਰ ਜ਼ਿਲਾ ਚੋਣ ਅਫ਼ਸਰ-ਕਮ-ਰਿਟਰਨਿੰਗ ਅਫ਼ਸਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਗਿਣਤੀ ਲਈ ਜ਼ਿਲਾ ਪ੍ਰਸਾਸ਼ਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਲੋਕ ਸਭਾ ਹਲਕਾ ਲੁਧਿਆਣਾ-07 ਦੇ ਸਾਰੇ 9 ਵਿਧਾਨ ਸਭਾ ਹਲਕਿਆਂ ਦੀ ਗਿਣਤੀ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਵੱਖ-ਵੱਖ ਗਿਣਤੀ ਕੇਂਦਰਾਂ ਵਿੱਚ ਕੀਤੀ ਜਾਵੇਗੀ। ਜਦਕਿ ਜ਼ਿਲਾ ਲੁਧਿਆਣਾ ਦੇ ਜੋ ਪੰਜ ਵਿਧਾਨ ਸਭਾ ਹਲਕੇ (ਖੰਨਾ, ਪਾਇਲ, ਰਾਏਕੋਟ, ਸਮਰਾਲਾ ਅਤੇ ਸਾਹਨੇਵਾਲ) ਲੋਕ ਸਭਾ ਹਲਕਾ ਸ੍ਰੀ ਫਤਹਿਗੜ ਸਾਹਿਬ ਵਿੱਚ ਪੈਂਦੇ ਹਨ, ਦੀ ਗਿਣਤੀ ਸਥਾਨਕ ਗੁਰੂ ਨਾਨਕ ਇੰਜੀਨੀਅਰਿੰਗ ਐਂਡ ਪੋਲੀਟੈਕਨਿਕ ਕਾਲਜ (ਜੀ. ਐੱਨ. ਈ.) ਵਿਖੇ ਹੋਵੇਗੀ।

ਸ੍ਰੀ ਅਗਰਵਾਲ ਨੇ ਦੱਸਿਆ ਕਿ ਲੋਕ ਸਭਾ ਹਲਕਾ ਲੁਧਿਆਣਾ ਲਈ 22 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਨਾਂ ਦੀ ਕਿਸਮਤ ਦਾ ਫੈਸਲਾ 10 ਲੱਖ 44 ਹਜ਼ਾਰ, 823 ਵੋਟਰਾਂ ਨੇ ਕਰਨਾ ਹੈ। ਸਾਰੇ ਨਤੀਜੇ ਦੁਪਹਿਰ 12 ਵਜੇ ਤੱਕ ਸਪੱਸ਼ਟ ਹੋ ਜਾਣ ਦੀ ਸੰਭਾਵਨਾ ਹੈ। ਸਾਰੇ 9 ਹਲਕਿਆਂ ਲਈ 17-17 ਗਿਣਤੀ ਟੀਮਾਂ ਲਗਾਈਆਂ ਗਈਆਂ ਹਨ, ਜਦਕਿ ਲੋੜੀਂਦੀ ਮਾਤਰਾ ਵਿੱਚ ਵਾਧੂ ਰਿਜ਼ਰਵ ਟੀਮਾਂ ਦਿੱਤੀਆਂ ਗਈਆਂ ਹਨ। ਇੱਕ ਟੀਮ ਵਿੱਚ ਇੱਕ ਮਾਈਕਰੋ ਆਬਜ਼ਰਵਰ, ਇੱਕ ਕਾਊਂਟਿੰਗ ਸੁਪਰਵਾਈਜ਼ਰ, ਇੱਕ ਸਹਾਇਕ ਕਾਊਂਟਿੰਗ ਸੁਪਰਵਾਈਜ਼ਰ ਲਗਾਏ ਗਏ ਹਨ। ਪੋਸਟਲ ਬੈਲਟ ਪੇਪਰਾਂ ਦੀ ਗਿਣਤੀ ਲਈ ਵਿਸ਼ੇਸ਼ ਟੀਮਾਂ ਲਗਾਈਆਂ ਗਈਆਂ ਹਨ।

ਸ੍ਰੀ ਅਗਰਵਾਲ ਨੇ ਦੱਸਿਆ ਕਿ ਮੀਡੀਆ ਕਰਮੀਆਂ ਦੀ ਸਹੂਲਤ ਲਈ ਯੂਨੀਵਰਸਿਟੀ ਸਥਿਤ ਸੁਖਦੇਵ ਭਵਨ ਵਿਖੇ ਅਤੇ ਜੀ. ਐੱਨ. ਈ. ਕਾਲਜ ਸਥਿਤ ਡਿਪਲੋਮਾ ਵਰਕਸ਼ਾਪ ਵਿਖੇ ਮੀਡੀਆ ਸੈਂਟਰ ਸਥਾਪਤ ਕੀਤੇ ਗਏ ਹਨ। ਗਿਣਤੀ ਕੇਂਦਰਾਂ ਵਿੱਚ ਕਿਸੇ ਵੀ ਆਮ ਵਿਅਕਤੀ ਦੀ ਐਂਟਰੀ ਨਹੀਂ ਹੋ ਸਕਦੀ। ਉਥੇ ਸਿਰਫ਼ ਗਿਣਤੀ ਕਰਨ ਵਾਲਾ ਸਟਾਫ਼, ਸੁਰੱਖਿਆ ਕਰਮੀ, ਚੋਣ ਅਫ਼ਸਰ, ਆਬਜ਼ਰਵਰ, ਮੀਡੀਆ ਕਰਮੀ, ਉਮੀਦਵਾਰ, ਪੋਲਿੰਗ ਏਜੰਟ ਹੀ ਜਾ ਸਕਦੇ ਹਨ, ਜਿਨ•ਾਂ ਲਈ ਵੀ ਆਪਣਾ ਐਂਟਰੀ ਪਾਸ ਦਿਖਾਉਣਾ ਬਹੁਤ ਜ਼ਰੂਰੀ ਹੋਵੇਗਾ।
ਇਸ ਮੌਕੇ ਉਪਰੋਕਤ ਤੋਂ ਇਲਾਵਾ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਐੱਸ. ਐੱਸ. ਪੀ. ਲੁਧਿਆਣਾ ਦਿਹਾਤੀ ਸ੍ਰ. ਵਰਿੰਦਰ ਸਿੰਘ ਬਰਾੜ, ਸ੍ਰ. ਇਕਬਾਲ ਸਿੰਘ ਸੰਧੂ ਅਤੇ ਸ੍ਰੀਮਤੀ ਨੀਰੂ ਕਤਿਆਲ ਗੁਪਤਾ (ਦੋਵੇਂ ਵਧੀਕ ਡਿਪਟੀ ਕਮਿਸ਼ਨਰ), ਸਹਾਇਕ ਰਿਟਰਨਿੰਗ ਅਧਿਕਾਰੀ ਸਾਹਿਬਾਨ ਹਾਜ਼ਰ ਸਨ।


LEAVE A REPLY